





Total views : 5840547







Total views : 5840547ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
57 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਗੁਰਨਾਮ ਸਿੰਘ ਲਾਲੀ
ਭਾਰਤ ਦੇ ਵੱਖ-ਵੱਖ ਸੂਬਿਆਂ ਤੋਂ ਇਥੇ ਪੁੱਜੇ ਡਾਕਟਰਾਂ ਦੇ ਵਫ਼ਦ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਹ ਡਾਕਟਰ ਇਕ ਕਾਨਫਰੰਸ ਵਿਚ ਸ਼ਾਮਲ ਹੋਣ ਲਈ ਸ੍ਰੀ ਅੰਮ੍ਰਿਤਸਰ ਵਿਖੇ ਆਏ ਸਨ। ਇਸੇ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਣ ਮੌਕੇ ਡਾਕਟਰਾਂ ਨੇ ਕਿਹਾ ਕਿ ਇਹ ਉਨ੍ਹਾਂ ਦੀ ਖੁਸ਼ਕਿਸਮਤੀ ਹੈ ਕਿ ਉਨ੍ਹਾਂ ਨੇ ਮਾਨਵਤਾ ਨੂੰ ਜੋੜਨ ਵਾਲੇ ਅਸਥਾਨ ਦੇ ਦਰਸ਼ਨ ਕੀਤੇ ਹਨ। ਉਨ੍ਹਾਂ ਆਖਿਆ ਕਿ ਪੂਰੀ ਦੁਨੀਆਂ ਦੇ ਲੋਕ ਇਥੋਂ ਆਸ਼ੀਰਵਾਦ ਲੈ ਕੇ ਜਾਂਦੇ ਹਨ ਅਤੇ ਇਥੋਂ ਦਾ ਅਧਿਆਤਮਿਕ ਵਾਤਾਵਰਣ ਮਾਨਵਤਾ ਦੇ ਭਲੇ ਲਈ ਪ੍ਰੇਰਿਤ ਕਰਨ ਵਾਲਾ ਹੈ।