Total views : 5507075
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਉਪਿੰਦਰਜੀਤ ਸਿੰਘ
-ਖ਼ਾਲਸਾ ਕਾਲਜ ਫ਼ਾਰ ਵੂਮੈਨ ਦੇ ਸੋਸ਼ਲ ਸਾਇੰਸਜ਼ ਕਲੱਬ ਅਤੇ ਚੋਣ ਸਾਖਰਤਾ ਕਲੱਬ ਵੱਲੋਂ ਸਿਸਟਮੈਟਿਕ ਵੋਟਰ ਐਜੂਕੇਸ਼ਨ ਅਤੇ ਇਲੈਕਟੋਰਲ ਭਾਗੀਦਾਰੀ ਪ੍ਰੋਗਰਾਮ ਅਧੀਨ ’ਤੇ ਸਮਾਗਮ ਦਾ ਆਯੋਜਨ ਕੀਤਾ ਗਿਆ। ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਦੇ ਸਹਿਯੋਗ ਨਾਲ 13ਵੇਂ ਰਾਸ਼ਟਰੀ ਵੋਟਰ ਦਿਵਸ ਨੂੰ ਸਮਰਪਿਤ ਕਰਵਾਏ ਗਏ ਇਸ ਪ੍ਰੋਗਰਾਮ ਮੌਕੇ ਅੰਮ੍ਰਿਤਸਰ ਐਸ. ਡੀ. ਐਮ-1 ਸ: ਮਨਕੰਵਲ ਸਿੰਘ ਚਾਹਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।
ਇਸ ਮੌਕੇ ਸ: ਚਾਹਲ ਨੇ ਸੰਬੋਧਨ ਕਰਦਿਆਂ ਵਿਦਿਆਰਥੀਆਂ ਨੂੰ ਵੋਟ ਦੀ ਮਹੱਤਤਾ ਬਾਰੇ ਚਾਨਣਾ ਪਾਇਆ। ਉਨ੍ਹਾਂ ਨੇ ਇਸ ਮੌਕੇ ਹਰੇਕ ਵੋਟ ਦੀ ਮਹੱਤਤਾ ਵਿਦਿਆਰਥੀਆਂ ਨਾਲ ਸਾਂਝੀ ਕੀਤੀ। ਇਸ ਸਮਾਗਮ ’ਚ ਡੀਬੇਟ ਅਤੇ ਪੋਸਟਰ ਮੁਕਾਬਲਾ ਵੀ ਕਰਵਾਇਆ ਗਿਆ ਜਿਸ ’ਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ।
ਇਸ ਮੌਕੇ ਕਾਲਜ ਪਿ੍: ਡਾ: ਸੁਰਿੰਦਰ ਕੌਰ ਨੇ ਟੀਮ ਨੂੰ ਅਜਿਹੇ ਉਪਰਾਲੇ ਸਬੰਧੀ ਵਧਾਈ ਦਿੰਦਿਆਂ ਵਿਦਿਆਰਥੀਆਂ ਨੂੰ ਸਮਾਜ ’ਚ ਕੋਈ ਬਦਲਾਅ ਲਈ ਆਪਣੇ ਵੋਟ ਦੇ ਅਧਿਕਾਰ ਦੀ ਇਮਾਨਦਾਰੀ ਨਾਲ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸ: ਸਰਬਜੀਤ ਸਿੰਘ, ਡਾ. ਸੁਨੀਲ ਗੁਪਤਾ, ਸ. ਇੰਦਰਜੀਤ ਸਿੰਘ, ਸ੍ਰੀ ਸ਼ਕਤੀ ਸੁਮਨ ਤੋਂ ਇਲਾਵਾ ਹੋਰ ਸਟਾਫ਼ ਹਾਜ਼ਰ ਸੀ। ਇਸ ਮੌਕੇ ਸਮੂਹ ਸਟਾਫ਼ ਮੈਂਬਰ ਅਤੇ ਵਿਦਿਆਰਥੀਆਂ ਨੇ ਭਾਰਤ ਦੀਆਂ ਲੋਕਤਾਂਤਰਿਕ ਪ੍ਰੰਪਰਾਵਾਂ ਨੂੰ ਬਰਕਰਾਰ ਰੱਖਣ ਅਤੇ ਹਰ ਚੋਣ ’ਚ ਨੈਤਿਕਤਾ ਨਾਲ ਵੋਟ ਪਾਉਣ ਦਾ ਪ੍ਰਣ ਵੀ ਲਿਆ।