Total views : 5507076
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਤਰਨ ਤਾਰਨ/ਲਾਲੀ ਕੈਰੋ, ਜਸਬੀਰ ਸਿੰਘ ਲੱਡੂ
ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਿਸ਼ੀਪਾਲ ਸਿੰਘ ਵੱਲੋਂ ਜ਼ਿਲ੍ਹੇ ਵਿੱਚ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਣ ਅਤੇ ਲੋਕ ਭਲਾਈ ਸਕੀਮਾਂ ਦਾ ਲਾਭ ਹਰ ਇੱਕ ਯੋਗ ਲਾਭਪਾਤਰੀ ਤੱਕ ਪੁੱਜਦਾ ਕਰਨਾ ਯਕੀਨੀ ਬਣਾਉਣ ਲਈ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਸਮੂਹ ਜ਼ਿਲ੍ਹਾ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ ਕੀਤੀ ਗਈ।
ਲੋਕ ਭਲਾਈ ਸਕੀਮਾਂ ਦਾ ਲਾਭ ਹਰ ਇੱਕ ਯੋਗ ਲਾਭਪਾਤਰੀ ਤੱਕ ਪੁੱਜਦਾ ਕਰਨਾ ਯਕੀਨੀ ਬਣਾਉਣ ਅਧਿਕਾਰੀ
ਇਸ ਮੌਕੇ ਐੱਸ. ਡੀ. ਐੱਮ. ਪੱਟੀ ਸ੍ਰੀ ਅਮਨਪ੍ਰੀਤ ਸਿੰਘ, ਸਹਾਇਕ ਕਮਿਸ਼ਨਰ ਜਨਰਲ ਸ੍ਰੀ ਪੁਨੀਤ ਸ਼ਰਮਾ, ਐੱਸ. ਪੀ. ਡੀ. ਸ੍ਰੀ ਵਿਸ਼ਾਲਜੀਤ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਗੁਰਪ੍ਰੀਤ ਸਿੰਘ ਅਤੇ ਉੱਪ ਅਰਥ ਤੇ ਅੰਕੜਾ ਸਲਾਹਕਾਰ ਡਾ. ਅਮਨਦੀਪ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
ਮੀਟਿੰਗ ਦੌਰਾਨ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਸਕੀਮਾਂ ਤੇ ਸੇਵਾਵਾਂ ਸਬੰਧੀ ਵੱਖ-ਵੱਖ ਵਿਭਾਗਾਂ ਦੀ ਕਾਰਗੁਜ਼ਾਰੀ ਦੀ ਸਮੀਖਿਆ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਮੂਹ ਅਧਿਕਾਰੀ ਫੀਲਡ ਦੇ ਵੱਧ ਤੋਂ ਵੱਧ ਦੌਰੇ ਕਰਨ ਤਾਂ ਜੋ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਨ ਦੇ ਨਾਲ-ਨਾਲ ਵਿਕਾਸ ਕੰਮਾਂ ਦੀ ਗੁਣਵੱਤਾ ਵੱਲ ਵੀ ਵਿਸ਼ੇਸ ਧਿਆਨ ਦਿੱਤਾ ਜਾ ਸਕੇ।
ਡਿਪਟੀ ਕਮਿਸ਼ਨਰ ਵਲੋਂ ਸੇਵਾ ਕੇਂਦਰਾਂ ਵਿੱਚ ਬਕਾਇਆ ਅਰਜ਼ੀਆਂ ਦੇ ਤੁਰੰਤ ਹੱਲ ਵੱਲ ਵਿਸ਼ੇਸ ਧਿਆਨ ਦੇਣ ਦੇ ਹੁਕਮ ਦਿੱਤੇ ਗਏ। ਇਸ ਤੋਂ ਇਲਾਵਾ ਮਗਨਰੇਗਾ, ਆਮ ਆਦਮੀ ਕਲੀਨਿਕਾਂ ਰਾਹੀਂ ਲੋਕਾਂ ਨੂੰ ਦਿੱਤੀ ਜਾ ਰਹੀ ਸਿਹਤ ਸਹੂਲਤ, ਨਸ਼ਾ ਛੁਡਾਊ ਕੇਂਦਰਾਂ ਰਾਹੀਂ ਪੀੜ੍ਹਤਾਂ ਦੇ ਮੁੜ ਵਸੇਬੇ, ਮਾਲ ਅਧਿਕਾਰੀਆਂ ਵਲੋਂ ਇੰਤਕਾਲ ਤੇ ਜ਼ਮੀਨ ਦੀ ਤਕਸੀਮ ਦੇ ਕੇਸਾਂ ਦੇ ਜਲਦ ਨਿਪਟਾਰੇ ਦੇ ਵੀ ਨਿਰਦੇਸ਼ ਦਿੱਤੇ ਗਏ।