ਪੰਜਾਬ ਸਟੇਟ ਮਨਿਸਟੀਰੀਅਲ ‘ ਸਰਵਿਸ ਯੂਨੀਅਨ ਜਿਲਾ ਤਰਨ ਤਾਰਨ ਦੀ ਮੀਟਿੰਗ ਹੋਈ

4675618
Total views : 5507410

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਤਰਨਤਾਰਨ/ ਅਮਰਪਾਲ ਸਿੰਘ ਬੱਬੂ

ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਜ਼ ਯੂਨੀਅਨ ਜ਼ਿਲ੍ਹਾ ਤਰਨਤਾਰਨ ਦੇ ਅਹੁਦੇਦਾਰਾਂ ਦੀ ਨਵੀਂ ਚੋਣ ਕਰਨ ਲਈ ਇਕ ਅਹਿਮ ਮੀਟਿੰਗ ਦਫ਼ਤਰ ਡਿਪਟੀ ਕਮਿਸ਼ਨਰ ਤਰਨਤਾਰਨ ਵਿਖੇ ਕੀਤੀ ਗਈ। ਜਿਸ ਵਿਚ ਚੋਣ ਆਬਜ਼ਰਵਰ ਹਰਦਰਸ਼ਨ ਸਿੰਘ ਸੁਪਰਡੈਂਟ ਗੇ੍ਡ 2 (ਮਾਲ) ਦਫ਼ਤਰ ਡਿਪਟੀ ਕਮਿਸ਼ਨਰ ਤਰਨਤਾਰਨ, ਜਸਵਿੰਦਰ ਸਿੰਘ ਸੀਨੀਅਰ ਸਹਾਇਕ ਜ਼ਿਲ੍ਹਾ ਭਲਾਈ ਦਫ਼ਤਰ ਤਰਨਤਾਰਨ ਅਤੇ ਸੁਖਵਿੰਦਰ ਸਿੰਘ ਸੰਧੂ ਜ਼ਿਲ੍ਹਾ ਪ੍ਰਧਾਨ ਪੀਐੱਸਐੱਮਐੱਸਯੂ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਤਰਨਤਾਰਨ ਦੇ ਪ੍ਰਧਾਨ, ਜਨਰਲ ਸਕੱਤਰ ਤੇ ਵਿੱਤ ਸਕੱਤਰ ਦੀ ਚੋਣ ਕੀਤੀ ਗਈ।

ਮੀਟਿੰਗ ਵਿਚ ਗੁਰਸੇਵਕ ਸਿੰਘ ਡੀਸੀ ਦਫ਼ਤਰ ਨੂੰ ਜ਼ਿਲ੍ਹਾ ਪ੍ਰਧਾਨ, ਅੰਗਰੇਜ਼ ਸਿੰਘ ਰੰਧਾਵਾ ਪੰਜਾਬ ਰੋਡਵੇਜ਼ ਤਰਨਤਾਰਨ ਨੂੰ ਜ਼ਿਲ੍ਹਾ ਜਨਰਲ ਸਕੱਤਰ ਅਤੇ ਜਸਪਾਲ ਸਿੰਘ ਸੰਧੂ ਨੂੰ ਜ਼ਿਲ੍ਹਾ ਵਿੱਤ ਸਕੱਤਰ ਚੁਣ ਲਿਆ ਗਿਆ ਜਦੋਂਕਿ ਜ਼ਿਲ੍ਹਾ ਬਾਡੀ ਦੇ ਬਾਕੀ ਅਹੁਦੇਦਾਰਾਂ ਦੀ ਚੋਣ ਕਰਨ ਦੇ ਅਧਿਕਾਰ ਵੀ ਦਿੱਤੇ ਗਏ। ਨਵੇਂ ਚੁਣੇ ਗਏ ਅਹੁਦੇਦਾਰਾਂ ਨੇ ਭਰੋਸਾ ਦਿਵਾਇਆ ਕਿ ਉਹ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ।

ਇਸ ਮੌਕੇ ਕਰਵਿੰਦਰ ਸਿੰਘ ਚੀਮਾਂ ਪ੍ਰਧਾਨ ਦਫ਼ਤਰ ਡਿਪਟੀ ਕਮਿਸ਼ਨਰ ਕਰਮਚਾਰੀ ਯੂਨੀਅਨ ਤਰਨਤਾਰਨ, ਚਮਕੌਰ ਸਿੰਘ ਪ੍ਰਧਾਨ, ਸਿਮਰਨਜੀਤ ਸਿੰਘ ਜਨਰਲ ਸਕੱਤਰ, ਗੁਰਿੰਦਰਪਾਲ ਸਿੰਘ ਪ੍ਰਧਾਨ, ਰਜੇਸ਼ ਬਾਵਾ, ਸੰਦੀਪ ਸਿੰਘ ਵਾਟਰ ਸਪਲਾਈ, ਰਜਨੀਸ਼ ਕੁਮਾਰ, ਅੰਗਰੇਜ਼ ਸਿੰਘ ਕੰਜ਼ਿਊਮਰ ਫੋਰਮ, ਨਿਸ਼ਾਨ ਸਿੰਘ ਪ੍ਰਧਾਨ, ਇਕਬਾਲ ਸਿੰਘ, ਤਰਸੇਮ ਸਿੰਘ ਸਿੱਖਿਆ ਵਿਭਾਗ, ਸੁਖਪਾਲ ਸਿੰਘ, ਪਲਵਿੰਦਰ ਸਿੰਘ ਖੇਤੀਬਾੜੀ ਵਿਭਾਗ, ਹਰਪ੍ਰਰੀਤ ਸਿੰਘ, ਮਨਜੀਤ ਸਿੰਘ, ਗੁਰਪ੍ਰਰੀਤ ਸਿੰਘ ਫੂਡ ਸਪਲਾਈ ਵਿਭਾਗ, ਮਨਜੀਤ ਸਿੰਘ ਸੁਪਰਡੈਂਟ ਸਮਾਜਿਕ ਸੁਰੱਖਿਆ ਵਿਭਾਗ, ਗੁਰਪ੍ਰਰੀਤ ਸਿੰਘ, ਮਨਮੀਤ ਸਿੰਘ ਸੁਪਰਡੈਂਟ, ਰਣਜੀਤ ਸਿੰਘ, ਸੁਰੇਸ਼ ਕੁਮਾਰ, ਰਾਜਬੀਰ ਸਿੰਘ, ਚਰਨਜੀਤ ਕੌਰ, ਰਤਿੰਦਰ ਸਿੰਘ ਲੌਹਕਾ, ਮਨਿੰਦਰ ਸਿੰਘ ਰੀਡਰ, ਕਰਮਜੀਤ ਕੌਰ, ਨਵਤੇਜ ਸਿੰਘ, ਬਿਕਰਮਜੀਤ ਸਿੰਘ ਖਹਿਰਾ ਆਦਿ ਵੱਡੀ ਗਿਣਤੀ ‘ਚ ਮੁਲਾਜ਼ਮ ਹਾਜ਼ਰ ਸਨ।

A
Share this News