ਸੀ.ਆਈ.ਏ. ਸਟਾਫ ਦੇ ਇੰਚਾਰਜ ਸਮੇਤ ਚੌਂਕੀ ਇੰਚਾਰਜ ਡਿਊਟੀ ਵਿਚ ਕੁਤਾਹੀ ਵਰਤਣ ਦੇ ਮਾਮਲੇ ‘ਚ ਮੁਅੱਤਲ

4675616
Total views : 5507408

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


 

ਲੁਧਿਆਣਾ,/ਬੀ.ਐਨ.ਈ ਬਿਊਰੋ

ਲੁਧਿਆਣਾ ਪੁਲਿਸ ਵਲੋਂ ਅੱਜ ਇਕ ਵੱਡੀ ਕਾਰਵਾਈ ਕਰਦਿਆਂ ਬੱਸ ਸਟੈਂਡ ਦੇ ਨਾਲ ਲੱਗਦੇ ਹੋਟਲਾਂ ਵਿਚ ਜਿਸਮਫਿਰੋਸ਼ੀ ਦੇ ਧੰਦੇ ‘ਤੇ ਰੋਕ ਲਗਾਉਣ ਵਿਚ ਨਾਕਾਮ ਰਹੇ ਸੀ.ਆਈ.ਏ. ਸਟਾਫ ਦੇ ਇੰਚਾਰਜ ਇੰਸਪੈਕਟਰ ਰਾਜੇਸ਼ ਕੁਮਾਰ ਅਤੇ ਚੌਂਕੀ ਕੋਚਰ ਮਾਰਕਿਟ ਦੇ ਇੰਚਾਰਜ ਭੀਸ਼ਮ ਦੇਵ ਨੂੰ ਡਿਊਟੀ ਵਿਚ ਕੁਤਾਹੀ ਦੇ ਦੋਸ਼ ਤਹਿਤ ਮੁਅੱਤਲ ਕਰ ਦਿੱਤਾ ਗਿਆ ਹੈਮਾਮਲੇ ਵਿਚ ਪੁਲਿਸ ਦੇ ਉੱਚ ਅਧਿਕਾਰੀਆਂ ਨੇ ਜੁਆਇੰਟ ਕਮਿਸ਼ਨਰ ਸੋਮਿਆ ਮਿਸ਼ਰਾ ਨੂੰ ਮਾਮਲੇ ਦੀ ਪੜਤਾਲ ਕਰਨ ਦੇ ਆਦੇਸ਼ ਦਿੱਤੇ ਹਨ। ਜੁਆਇੰਟ ਕਮਿਸ਼ਨਰ ਇਕ ਮਹੀਨੇ ਦੇ ਅੰਦਰ-ਅੰਦਰ ਪੜਤਾਲ ਮੁਕੰਮਲ ਕਰਨਗੇ।

ਕੋਚਰ ਮਾਰਕੀਟ ਅਤੇ ਬੱਸ ਸਟੈਂਡ ਦਾ ਏਰੀਆ ਸੀ.ਆਈ.ਏ.-1, ਇੰਚਾਰਜ ਇੰਸਪੈਕਟਰ ਰਾਜੇਸ਼ ਕੁਮਾਰ 543/ਬਰਨਾਲਾ ਅਤੇ ਕੋਚਰ ਮਾਰਕੀਟ ਚੌਂਕੀ ਦੇ ਇੰਚਾਰਜ ਸ.ਥ. ਭੀਸ਼ਮ ਦੇਵ 1597/ਲੁਧਿਆਣਾ ਦੇ ਅਧਿਕਾਰ ਖੇਤਰ ਵਿੱਚ ਆਉਂਦਾ ਹੈ, ਜਿਨ੍ਹਾਂ ਦੇ ਏਰੀਆ ਵਿੱਚ ਕਾਫੀ ਹੋਟਲ ਵਗੈਰਾ ਆਉਂਦੇ ਹਨ। ਇਨ੍ਹਾਂ ਹੋਟਲਾਂ ਵਿੱਚ ਜਿਸ ਫਿਰੋਸ਼ੀ ਦੇ ਧੰਦੇ ਨੂੰ ਲੈ ਕੇ ਮਿਲੀਆਂ ਸ਼ਿਕਾਇਤਾਂ ‘ਤੇ ਕਾਰਵਾਈ ਕਰਨ ਦੇ ਕਈ ਵਾਰ ਪੁਲਿਸ ਕਮਿਸ਼ਨਰ ਵੱਲੋਂ ਹੁਕਮ ਦਿੱਤੇ ਗਏ ਸਨ। ਪਰ ਇਨ੍ਹਾਂ ਇੰਚਾਰਜਾਂ ਵੱਲੋਂ ਕੋਈ ਵੀ ਕਾਰਵਾਈ ਨਹੀਂ ਕੀਤੀ ਗਈ।

ਸੀ.ਆਈ.ਏ. ਸਟਾਫ ਲੁਧਿਆਣਾ ਪੁਲਿਸ ਦੀ ਇਕ ਅਹਿਮ ਵਿੰਗ ਹੈ ਅਤੇ ਉਸ ਦੇ ਇੰਚਾਰਜ ਨੂੰ ਮੁਅੱਤਲ ਕੀਤੇ ਜਾਣ ਨੂੰ   ਕਾਰਵਾਈ ਨੂੰ ਵੱਡਾ ਮੰਨਿਆ ਜਾ ਰਿਹਾ ਹੈ।ਲੁਧਿਆਣਾ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਕੁਝ ਦਿਨਾਂ ਵਿਚ ਪੁਲਿਸ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੇ ਆਪਣੀ ਡਿਊਟੀ ਚੰਗੇ ਤਰੀਕੇ ਨਾਲ ਨਿਭਾ ਕੇ ਸ਼ਲਾਘਾਯੋਗ ਕੰਮ ਕੀਤੇ ਹਨ। ਜਿਸ ਕਾਰਨ ਉਨ੍ਹਾਂ ਨੂੰ ਸਨਮਾਨਤ ਕਰਕੇ ਡੀਜੀਪੀ ਡਿਸਕ ਨਾਲ ਨਿਵਾਜਿਆ ਗਿਆ ਸੀ। ਉਹਨਾਂ ਦੱਸਿਆ ਕਿ ਚੌਕੀ ਕੋਚਰ ਮਾਰਕੀਟ ਅਤੇ ਕ੍ਰਾਈਮ ਬਰਾਂਚ 1 ਦੇ ਅਧਿਕਾਰਤ ਖੇਤਰ ਵਿਚ ਕਈ ਹੋਟਲ ਆਉਂਦੇ ਹਨ ਜਿਨ੍ਹਾਂ ਵਿਚੋਂ ਕਈਆਂ ਵਿਚ ਕੁਝ ਸਮੇਂ ਤੋਂ ਜਿਸਮ-ਫਰੋਸ਼ੀ ਦਾ ਧੰਦਾ ਚੱਲ ਰਿਹਾ ਸੀ। ਅਧਿਕਾਰੀਆਂ ਵੱਲੋਂ ਹਦਾਇਤਾਂ ਦੇਣ ਦੇ ਬਾਵਜੂਦ ਕ੍ਰਾਈਮ ਬਰਾਂਚ ਅਤੇ ਕੋਚਰ ਮਾਰਕੀਟ ਦੀ ਪੁਲਿਸ ਪਾਰਟੀ ਨੇ ਉਨ੍ਹਾਂ ਦੇ ਖ਼ਿਲਾਫ਼ ਕੋਈ ਕਾਰਵਾਈ ਨਾ ਕੀਤੀ। ਦੋ ਦਿਨ ਪਹਿਲਾਂ ਥਾਣਾ ਡਵੀਜ਼ਨ ਨੰਬਰ 5 ਦੀ ਪੁਲਿਸ ਨੇ ਹੋਟਲਾਂ ਵਿੱਚ ਛਾਪਾਮਾਰੀ ਕਰਕੇ ਜਿਸਮ-ਫਰੋਸ਼ੀ ਦਾ ਧੰਦਾ ਚਲਾਉਣ ਵਾਲੇ ਵਿਅਕਤੀਆਂ ਸਮੇਤ ਕਈ ਨੌਜਵਾਨਾਂ ਅਤੇ ਔਰਤਾਂ ਨੂੰ ਗ੍ਰਿਫਤਾਰ ਕੀਤਾ। ਕ੍ਰਾਈਮ ਬਰਾਂਚ ਦੇ ਇੰਚਾਰਜ ਅਤੇ ਚੌਕੀ ਕੋਚਰ ਮਾਰਕੀਟ ਦੇ ਇੰਚਾਰਜ ਨੇ ਇਸ ਮਾਮਲੇ ਵਿਚ ਲਾਪ੍ਰਵਾਹੀ ਵਰਤੀ ਹੈ। ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਜਿਸ ਦੇ ਚਲਦੇ ਉਨ੍ਹਾਂ ਨੂੰ ਤੁਰੰਤ ਮੁਅੱਤਲ ਕੀਤਾ ਜਾਂਦਾ ਹੈ।

Share this News