ਖੇਤੀਬਾੜੀ ਵਿਭਾਗ ਵਲੋਂ ਮਸ਼ੀਨਾਂ ਦੀ ਖਰੀਦ ਤੇ ਸਬਸਿਡੀ ਲਈ 8 ਫਰਵਰੀ 2023 ਤੱਕ ਆਨ ਲਾਈਨ ਅਰਜ਼ੀਆਂ ਦੀ ਮੰਗ

4676244
Total views : 5508486

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਬਟਾਲਾ/ਰਣਜੀਤ ਸਿੰਘ ਰਾਣਾ ਨੇਸ਼ਟਾ

ਮੁੱਖ ਖੇਤੀਬਾੜੀ ਅਫਸਰ ਗੁਰਦਾਸਪੁਰ, ਡਾ. ਕ੍ਰਿਪਾਲ ਸਿੰਘ ਢਿੱਲੋਂ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਪਰਾਲੀ ਨਾ ਸਾੜਨ ਲਈ ਲਾਹੇਵੰਦ  ਮਸ਼ੀਨਾਂ ਦੀ ਖਰੀਦ ਤੇ ਸਬਸਿਡੀ ਲਈ ਐਸ.ਸੀ ਬਿਨੈਕਾਰਾਂ ਨੂੰ ਇਕ ਹੋਰ ਮੌਕਾ ਦਿਤਾ ਗਿਆ ਹੈ। ਉਨ੍ਹਾਂ ਕਿਹਾ ਕਿ  ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ,ਪੰਜਾਬ ਵਲੋਂ ਮਸ਼ੀਨਾਂ ਦੀ ਖਰੀਦ ਤੇ ਸਬਸਿਡੀ ਉਪਲੱਬਧ ਕਰਵਾਉਣ ਲਈ ਆਨ ਲਾਈਨ ਪੋਰਟਲ agrimachinerypb.com  ਤੇ 8 ਫਰਵਰੀ 2023 ਤੱਕ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਇਨ੍ਹਾਂ ਮਸ਼ੀਨਾਂ ਵਿਚ ਮੁੱਖ ਤੌਰ ’ਤੇ ਸੁਪਰ ਐਸ.ਐਮ.ਐਸ, ਹੈਪੀ ਸੀਡਰ, ਪੈਡੀ ਸਟਰਾਅ ਚੋਪਰ, ਸ਼ਰੈਡਰ, ਮਲਚਰ, ਜੀਰੋ ਟਿੱਲ ਡਰਿੱਲ, ਸੁਪਰ ਸੀਡਰ, ਬੇਲਰ, ਰੇਕ, ਸਰਬ ਮਾਸਟਰ/ਰੋਟਰੀ ਸਲੈਸ਼ਰ ਕਰਾਪ ਰੀਪਰ, ਉਲਟਾਂਵੇਂ ਪਲਾਓ ਸ਼ਾਮਿਲ ਹਨ ਮੁੱਖ ਖੇਤੀਬਾੜੀ ਅਫ਼ਸਰ ਨੇ ਕਿਹਾ ਕਿ ਐਸ.ਸੀ ਵਿਅਕਤੀਗਤ ਕਿਸਾਨਾਂ ਨੂੰ ਸਬਸਿਡੀ ਦੀ ਦਰ 50 ਫੀਸਦੀ ਅਤੇ ਨਿਰੋਲ ਐਸ.ਸੀ ਰਜਿਸਟਰਡ ਕਿਸਾਨ ਗਰੁੱਪਾਂ ਨੂੰ 80 ਫੀਸਦੀ ਸਬਸਿਡੀ ਦਿੱਤੀ ਜਾਵੇਗੀ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਪੰਜਾਬ ਸਰਕਾਰ ਵਲੋਂ ਪਰਾਲੀ ਨਾ ਸਾੜਨ ਲਈ ਲਾਹੇਵੰਦ ਮਸ਼ੀਨਾਂ ਦੀ ਖਰੀਦ ਤੇ ਦਿੱਤੀ ਜਾ ਰਹੀ ਸਬਸਿਡੀ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ।ਵਧੇਰੇ ਜਾਣਕਾਰੀ ਲਈ ਚਾਹਵਾਨ ਨੇੜਲੇ ਬਲਾਕ ਪੱਧਰੀ ਖੇਤੀਬਾੜੀ ਵਿਭਾਗ ਜਾਂ ਮੁੱਖ ਖੇਤੀਬਾੜੀ ਵਿਭਾਗ ਗੁਰਦਾਸਪੁਰ ਦੇ ਦਫਤਰ ਨਾਲ ਸੰਪਰਕ ਕਰ ਸਕਦੇ ਹਨ।ਖਬਰ ਨੂੰ ਅੱਗੇ ਵੱਧ ਤੋ ਵੱਧ ਸ਼ੇਅਰ ਕਰੋ

Share this News