ਸਾਬਕਾ ਮੰਤਰੀ ਦਾ ਵਿਜੀਲੈਂਸ ਬਿਊਰੋ ਵਿਜੀਲੈਸ ਨੂੰ ਮਿਲਿਆ ਤਿੰਨ ਦਿਨ ਲਈ ਪੁਲਿਸ ਰਿਮਾਂਡ

4676845
Total views : 5509273

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਚੰਡੀਗੜ / ਬਾਰਡਰ ਨਿਊਜ ਸਰਵਿਸ

ਪੰਜਾਬ ਦੇ ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਵਿਜੀਲੈਂਸ ਬਿਊਰੋ ਨੇ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ  ਧਰਮਸੋਤ ਨੂੰ ਅੱਜ ਮੁਹਾਲੀ ਅਦਾਲਤ ਵਿਚ ਪੇਸ਼ ਕੀਤਾ, ਜਿਥੇ ਅਦਾਲਤ ਨੇ ਉਨ੍ਹਾਂ ਨੂੰ ਤਿੰਨ ਦਿਨ ਦੇ ਪੁਲਿਸ ਰਿਮਾਂਡ “ਤੇ ਭੇਜ ਦਿੱਤਾ।

ਸੋਮਵਾਰ ਨੂੰ ਸਾਧੂ ਸਿੰਘ ਨੂੰ ਵਿਜੀਲੈਂਸ ਵੱਲੋਂ ਪੁੱਛਗਿੱਛ ਲਈ ਬੁਲਾਇਆ ਗਿਆ ਸੀ। ਇਸ ਦੌਰਾਨ ਉਸ ਨੂੰ ਮੁਹਾਲੀ ਥਾਣੇ ਵਿੱਚ ਦਰਜ ਨਵੀਂ ਐਫਆਈਆਰ ਭ੍ਰਿਸ਼ਟਾਚਾਰ ਐਕਟ ਦੀ ਧਾਰਾ 13 (ਬੀ), 13 (ਏ) ਤਹਿਤ ਗ੍ਰਿਫ਼ਤਾਰ ਕੀਤਾ ਗਿਆ।ਅਦਾਲਤ ਵਿਚ ਪਹੁੰਚੇ ਸਾਧੂ ਸਿੰਘ ਧਰਮਸੋਤ ਨਾਲ ਜਦੋਂ ਮੀਡੀਆ ਨੇ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਉਹ ਸਭ ਕੁਝ ਅਦਾਲਤ ਵਿਚ ਕਹਿਣਗੇ।

Share this News