ਪ੍ਰੇਮ ਵਿਆਹ ਦੇ ਬੱਧਨ ‘ਚ ਬੱਝੇ ਪਤੀ ਨੇ 17 ਦਿਨਾਂ ਬਾਅਦ ਹੀ ਗਲਾ ਘੁੱਟਕੇ ਮਾਰ ਮੁਕਾਈ ਪਤਨੀ

4677622
Total views : 5510659

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਤਰਨ ਤਾਰਨ/ਜਸਬੀਰ ਸਿੰਘ ਲੱਡੂ, ਲਾਲੀ ਕੈਰੋ

ਪ੍ਰੇਮ ਵਿਆਹ ਕਰਵਾ ਕੇ 17 ਦਿਨ ਪਹਿਲਾਂ ਸਹੁਰੇ ਘਰ ਗਈ ਭਿੱਖੀਵਿੰਡ ਪਿੰਡ ਦੀ 15 ਸਾਲਾ ਲੜਕੀ ਨੂੰ ਉਸਦੇ ਪਤੀ ਵੱਲੋਂ ਕਥਿਤ ਤੌਰ ’ਤੇ ਲੰਘੀ ਰਾਤ ਫਾਹਾ ਦੇ ਕੇ ਮਾਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਮੌਕੇ ’ਤੇ ਪੁੱਜੀ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਲੜਕੀ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਮਿ੍ਤਕ ਲੜਕੀ ਸਿਮਰਨਜੀਤ ਕੌਰ ਦੇ ਪਿਤਾ ਗੁਰਲਾਲ ਸਿੰਘ ਪੁੱਤਰ ਦੇਸਾ ਸਿੰਘ ਵਾਸੀ ਭਿੱਖੀਵਿੰਡ ਪਿੰਡ ਨੇ ਦੱਸਿਆ ਕਿ ਉਹ ਕਲਸੀ ਸੀਮੈਂਟ ਸਟੋਰ ’ਤੇ ਕੰਮ ਕਰਦਾ ਹੈ।

ਉਸਦੀਆਂ ਦੋ ਲੜਕੀਆਂ ਅਤੇ ਇਕ ਲੜਕਾ ਹੈ ਜਿਨ੍ਹਾਂ ਵਿਚੋਂ 15 ਸਾਲਾ ਸਿਮਰਨਜੀਤ ਕੌਰ ਨੇ ਆਪਣੀ ਮਰਜ਼ੀ ਨਾਲ ਪਿੰਡ ਦੇ ਹੀ ਨੌਜਵਾਨ ਪਵਨਦੀਪ ਸਿੰਘ ਨਾਲ ਪ੍ਰੇਮ ਵਿਆਹ ਕਰਵਾ ਲਿਆ ਅਤੇ ਉਸਦਾ 21 ਜਨਵਰੀ ਨੂੰ ਗੁਰਦੁਆਰਾ ਬਾਬਾ ਜੀਵਨ ਸਿੰਘ ਜੀ ਭਿੱਖੀਵਿੰਡ ਵਿਖੇ ਪੂਰੇ ਸਿੱਖ ਰੀਤੀ-ਰਿਵਾਜ਼ਾਂ ਅਨੁਸਾਰ ਵਿਆਹ ਕੀਤਾ ਗਿਆ ਸੀ। ਉਸ ਨੇ ਦੱਸਿਆ ਕਿ ਅੱਜ ਸਵੇਰੇ ਕਰੀਬ 11:46 ਵਜੇ ਉਸਦੇ ਫੋਨ ’ਤੇ ਪਿੰਡ ਭਿੱਖੀਵਿੰਡ ਦੇ ਸਰਪੰਚ ਮਨਦੀਪ ਸਿੰਘ ਦਾ ਫੋਨ ਆਇਆ ਕਿ ਉਸਦੀ ਲੜਕੀ ਦੀ ਹਾਰਟ ਅਟੈਕ ਨਾਲ ਮੌਤ ਹੋ ਗਈ ਹੈ। ਜਦੋਂ ਉਹ ਲੜਕੀ ਦੇ ਸਹੁਰੇ ਘਰ ਪੁੱਜੇ ਤਾਂ ਉਨ੍ਹਾਂ ਦੇਖਿਆ ਕਿ ਲੜਕੀ ਦੀ ਗਰਦਨ ’ਤੇ ਨਿਸ਼ਾਨ ਸਨ।

ਉਨ੍ਹਾਂ ਨੂੰ ਸ਼ੱਕ ਹੈ ਕਿ ਉਸਦੀ ਲੜਕੀ ਦਾ ਕਤਲ ਕੀਤਾ ਗਿਆ ਹੈ। ਗੁਰਲਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਇਸ ਦੀ ਜਾਣਕਾਰੀ ਥਾਣਾ ਭਿੱਖੀਵਿੰਡ ਦੀ ਪੁਲਿਸ ਨੂੰ ਦੇ ਦਿੱਤੀ ਹੈ।ਸੂਚਨਾ ਮਿਲਣ ਉਪਰੰਤ ਮੌਕੇ ’ਤੇ ਪਹੁੰਚੀ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਜਿਥੇ ਲਾਸ਼ ਨੂੰ ਕਬਜ਼ੇ ’ਚ ਲੈ ਲਿਆ। ਉਥੇ ਹੀ ਥਾਣਾ ਭਿੱਖੀਵਿੰਡ ਦੇ ਮੁੁਖੀ ਬਲਜਿੰਦਰ ਸਿੰਘ ਨੇ ਦੱਸਿਆ ਕਿ ਲੰਘੀ ਰਾਤ ਲੜਕੇ ਤੇ ਲੜਕੀ ਦਾ ਆਪਸ ਵਿਚ ਝਗੜਾ ਹੋਇਆ ਸੀ। ਜਿਸ ’ਤੇ ਲੜਕੇ ਨੇ ਤਹਿਸ਼ ਵਿਚ ਆਕੇ ਆਪਣੀ ਪਤਨੀ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਲੜਕੀ ਦੇ ਪਿਤਾ ਦੇ ਬਿਆਨ ਕਲਮਬੰਦ ਕਰਕੇ ਅਗਲੀ ਕਾਰਵਾਈ ਕਰ ਦਿੱਤੀ ਗਈ ਹੈ।

Share this News