ਅੰਮ੍ਰਿਤਸਰ ਸ਼ਹਿਰ ਦੇ ਸੁੰਦਰੀਕਰਨ ਲਈ ਵਿਕਾਸ ਕਾਰਜਾਂ ‘ਤੇ ਮਾਨ  ਸਰਕਾਰ ਖਰਚੇਗੀ 16 ਕਰੋੜ ਰੁਪਏ: ਡਾ. ਇੰਦਰਬੀਰ ਸਿੰਘ ਨਿੱਜਰ

4677656
Total views : 5510744

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਗੁਰਨਾਮ ਸਿੰਘ ਲਾਲੀ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਵਸਨੀਕਾਂ ਨੂੰ ਬੁਨਿਆਦੀ ਸਹੂਲਤਾਂਸਾਫ਼ ਸੁਥਰਾ ਅਤੇ ਪ੍ਰਦੂਸ਼ਣ ਮੁਕਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ ਇਸੇ ਲੜੀ ਤਹਿਤ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ

 ਰਾਜ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂਸਾਫ਼ ਸੁਥਰਾ ਅਤੇ ਪ੍ਰਦੂਸ਼ਣ ਮੁਕਤ ਵਾਤਾਵਰਨ ਪ੍ਰਦਾਨ ਕਰਨ ਲਈ ਮਾਨ ਸਰਕਾਰ ਪੂਰੀ ਤਰ੍ਹਾਂ ਵਚਨਬੱਧ

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਅੰਮ੍ਰਿਤਸਰ ਸ਼ਹਿਰ ਦੇ ਸੁੰਦਰੀਕਰਨ ਲਈ ਵਿਕਾਸ ਕਾਰਜਾਂ ‘ਤੇ ਕਰੀਬ 16 ਕਰੋੜ ਰੁਪਏ ਖਰਚਣ ਦਾ ਫੈਸਲਾ ਕੀਤਾ ਹੈ   

ਕੈਬਨਿਟ ਮੰਤਰੀ ਨੇ ਕਿਹਾ ਕਿ ਇੰਡੀਆ ਗੇਟ ਤੋਂ ਰੇਲਵੇ ਸਟੇਸ਼ਨ ਤੱਕ ਜੀ.ਟੀਰੋਡ ਦੀ ਰੀਕੰਡੀਸ਼ਨਿੰਗ ਅਤੇ ਡਿਵੈਲਪਮੈਂਟ ਲਈ ਤਕਰੀਬਨ 15 ਕਰੋੜ ਰੁਪਏ ਖਰਚ ਕੀਤੇ ਜਾਣਗੇ

 ਇਸ ਤੋਂ ਇਲਾਵਾ ਸੁੰਦਰੀਕਰਨ ਲਈ ਸੀਮਿੰਟ ਆਧਾਰਿਤ ਪੇਂਟ ਨਾਲ ਪੁਲਾਂ ਦੀ ਪੇਂਟਿੰਗਤੇ ਲਗਭਗ 48 ਲੱਖ ਰੁਪਏ ਖਰਚ ਕੀਤੇ ਜਾਣਗੇਉਨ੍ਹਾਂ ਅੱਗੇ ਦੱਸਿਆ ਕਿ ਕਬੀਰ ਪਾਰਕ ਐਕਸਟੈਂਸ਼ਨ ਸਕੀਮ ਵਿੱਚ ਫੁੱਟਪਾਥ ਦੀ ਮੁਰੰਮਤ ਅਤੇ ਸੜਕ ਸੁਰੱਖਿਆ ਚਿੰਨ੍ਹ ਅਤੇ ਵਿਸ਼ੇਸ਼ਤਾਵਾਂ ਦੀ ਸਪਲਾਈਨਿਰਮਾਣ ਲਈ ਕ੍ਰਮਵਾਰ 25 ਲੱਖ ਰੁਪਏ ਅਤੇ 49 ਲੱਖ ਰੁਪਏ ਖਰਚ ਕੀਤੇ ਜਾਣਗੇਉਨ੍ਹਾਂ ਦੱਸਿਆ ਕਿ ਕੇਂਦਰ ਦੇ ਕਿਨਾਰਿਆਂਕਰਬ ਸਟੋਨਸਟਰੀਟ ਲਾਈਟ ਦੇ ਖੰਭਿਆਂ ਅਤੇ ਗੈਂਟਰੀਆਂ ਆਦਿ ਦੀ ਮੁਰੰਮਤ ਅਤੇ ਪੇਂਟਿੰਗ ਲਈ ਲਗਭਗ 49 ਲੱਖ ਰੁਪਏ ਖਰਚ ਕੀਤੇ ਜਾਣਗੇ  ਉਨ੍ਹਾਂ ਦੱਸਿਆ ਕਿ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਇਨ੍ਹਾਂ ਕੰਮਾਂ ਲਈ ਦਫ਼ਤਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈਉਨ੍ਹਾਂ ਇਹ ਵੀ ਕਿਹਾ ਕਿ ਅੰਮ੍ਰਿਤਸਰ ਸ਼ਹਿਰ ਦੀ ਵੱਡੀ ਅਬਾਦੀ ਨੂੰ ਇਨ੍ਹਾਂ ਵਿਕਾਸ ਕਾਰਜਾਂ ਦਾ ਲਾਭ ਮਿਲੇਗਾਮੰਤਰੀ ਨੇ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਅਤੇ ਸਾਫ ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣਾ ਮਾਨ ਸਰਕਾਰ ਦੀ ਪ੍ਰਮੁੱਖ ਤਰਜੀਹ ਹੈਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਿਕਾਸ ਕਾਰਜਾਂ ਵਿੱਚ ਪਾਰਦਰਸ਼ਤਾ ਅਤੇ ਗੁਣਵੱਤਾ ਨੂੰ ਯਕੀਨੀ ਬਣਾਇਆ ਜਾਵੇ

——    

Share this News