Total views : 5509518
Total views : 5509518
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਗੁਰਨਾਮ ਸਿੰਘ ਲਾਲੀ
ਅੰਮ੍ਰਿਤਸਰ ਤੋਂ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਲਗਾਤਾਰ ਅੰਮ੍ਰਿਤਸਰ ਸਮੇਤ ਸਮੁੱਚੇ ਪੰਜਾਬ ਵਾਸੀਆਂ ਦੀ ਆਵਾਜ਼ ਬੁਲੰਦ ਹਮੇਸ਼ਾ ਕਰਦੇ ਆ ਰਹੇ ਹਨ। ਔਜਲਾ ਵੱਲੋਂ ਬਾਰਡਰ ਏਰੀਏ ਦੀ ਬੇਹਤਰੀ ਸਮੇਤ ਪੰਜਾਬ ਦੀ ਭਲਾਈ ਲਗਾਤਾਰ ਲੋਕ ਸਭਾ ’ਚ ਆਵਾਜ਼ ਬੁਲੰਦ ਕੀਤੀ ਜਾਂਦੀ ਹੈ ਇਸਦੇ ਨਾਲ ਪੰਜਾਬ ’ਚ ਰਾਜ ਕਰ ਰਹੀ ‘ਅੰਨੀ ਤੇ ਬੋਲੀ’ ਭਗਵੰਤ ਮਾਨ ਦੀ ‘ਆਪ’ ਸਰਕਾਰ ਅੱਗੇ ਵੀ ਲਗਾਤਾਰ ਪੰਜਾਬ ਦੇ ਹਿੱਤ ਲਈ ਆਵਾਜ਼ ਉਠਾਉਂਦੇ ਆ ਰਹੇ ਹਨ।
‘ਪੰਜਾਬ ਦਾ ਵਿਕਾਸ’ ਤੇ ਪੰਜਾਬ ਦੀ ਭਲਾਈ ਲਈ ‘ਆਪ’ ਸਰਕਾਰ ਕੋਹਾਂ ਦੂਰ ਹੈ: ਔਜਲਾ
ਅੱਜ ਗੁਰਜੀਤ ਸਿੰਘ ਔਜਲਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਲਿੱਖੀ ਚਿੱਠੀ ਰਾਹੀਂ ਚੋਣਾਂ ਦੌਰਾਨ ਕੀਤੇ ਵਾਅਦਿਆਂ ਨੂੰ ਜਿੱਥੇ ਯਾਦ ਕਰਵਾਇਆ ਉਥੇ ਹੀ ਪੰਜਾਬ ਦੇ ਵੱਧ ਰਹੇ ਨਸ਼ੇ, ਅੱਤਵਾਦ ਲਈ ਜ਼ਿੰਮੇਵਾਰੀ ਠਹਿਰਾਉਂਦਿਆਂ ਕਿਹਾ ਕਿ ਭਗਵੰਤ ਮਾਨ ਨੇ 2022 ਦੀਆਂ ਵਿਧਾਨ ਸਭਾ ਚੋਣ ਰੈਲੀਆਂ ਦੌਰਾਨ ਪਾਰਲੀਮੈਂਟ ਤੇ ਪੰਜਾਬ ਦੇ ਵੱਖ ਵੱਖ ਸ਼ਹਿਰਾਂ ਵਿੱਚ ਜਾ ਕੇ ਭੜਕਾਊ ਭਾਸ਼ਣ ਦਿੱਤੇ ਸੀ ਜਿੱਥੇ ਕਿ ਇਹ ਵਾਅਦੇ ਕੀਤੇ ਗਏ ਸਨ ਕਿ ਪੰਜਾਬ ’ਚ ਨਿਆਂ ਪ੍ਰਦਾਨ ਅਤੇ ਕ੍ਰਾਂਤੀਕਾਰੀ ਤਬਦੀਲੀਆਂ ਲੈ ਕੇ ਸਾਡੀ ਸਰਕਾਰ ਆਵੇਗੀ ਜੋ ਕਿ ਇਹ ਸਭ ਹੁਣ ਧੰੁਦਲਾ ਦਿਖਾਈ ਦੇ ਰਿਹਾ ਹੈ ਅਤੇ ਭਗਵੰਤ ਮਾਨ ਵੱਲੋਂ ਪੰਜਾਬ ਵਾਸੀਆਂ ਨਾਲ ਵੱਡਾ ਧਰੋਹ ਕਮਾਇਆ ਜਾ ਰਿਹਾ ਹੈ।
ਔਜਲਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲਗਾਤਾਰ ਅਖ਼ਬਾਰਾਂ ਵਿਚ ਤੁਹਾਡੀ ਸਰਕਾਰਾਂ ਦੀਆਂ ਪ੍ਰਾਪਤੀਆਂ ਬਾਰੈ ਸਵੈ ਪ੍ਰਸ਼ੰਸਾਯੋਗ ਪੂਰੇ ਪੰਨੇ ਦੇ ਇਸ਼ਤਿਹਾਰ ਦੇ ਕੇ ਤੁਸੀਂ ਸੱਚ ਤੋਂ ਭੱਜ ਨਹੀਂ ਸਕਦੇ ਕਿਉਂਕਿ ‘ਪੰਜਾਬ ਦਾ ਵਿਕਾਸ’ ਤੇ ਪੰਜਾਬ ਦੀ ਭਲਾਈ ਲਈ ‘ਆਪ’ ਸਰਕਾਰ ਕੋਹਾਂ ਦੂਰ ਹੈ।
ਔਜਲਾ ਨੇ ਕਿਹਾ ਕਿ ਪੰਜਾਬ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਮਾਣਯੋਗ ਅਦਾਲਤ ਦੁਆਰਾ ਪੰਜਾਬ ਵਿੱਚ ਨਸ਼ੀਲੇ ਪਦਾਰਥਾਂ, ਨਾਰਕੋ ਅੱਤਵਾਦ ਦੀਆਂ ਰਿਪੋਰਟਾਂ ’ਤੇ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਸਨ। ਜ਼ਿਕਰਯੋਗ ਹੈ ਕਿ ਇਨ੍ਹਾਂ ਸੀਲਬੰਦ ਰਿਪੋਰਟਾਂ ਵਿੱਚ ਐਸ.ਆਈ.ਟੀ. ਵੱਲੋਂ ਪੁਲਿਸ ਅਧਿਕਾਰੀਆਂ ਖਿਲਾਫ ਕੀਤੀ ਗਈ ਜਾਂਚ ਦੇ ਨਤੀਜੇ ਵੀ ਸ਼ਾਮਿਲ ਸਨ, ਜੋ ਨਸ਼ਾ ਤਸਕਰਾਂ ਨਾਲ ਮਿਲੀਭੁਗਤ ਨਾਲ ਕਾਰਵਾਈ ਕਰ ਰਹੇ ਸਨ ਪਰ ਅਜੇ ਤੱਕ ਪੰਜਾਬ ’ਚ ਰਾਜ ਕਰ ਰਹੀ ‘ਆਪ’ ਸਰਕਾਰ ਅਜੇ ਤੱਕ ਇਸ ਸਬੰਧੀ ਕੁਝ ਵੀ ਨਹੀਂ ਕਰ ਰਹੀ ਹੈ ਸਿਵਾਏ ਮੂਕ ਦਰਸ਼ਕ ਬਣ ਤਮਾਸ਼ਾ ਦੇਖ ਰਹੀ ਹੈ।
ਇਸੇ ਦੌਰਾਨ ਔਜਲਾ ਨੇ ਇਹ ਵੀ ਕਿਹਾ ਕਿ ਪੰਜਾਬ ਸੂਬੇ ’ਚ ਗੈਰ ਕਾਨੂੰਨੀ ਸ਼ਰਾਬ ਦੇ ਵੱਡੇ ਪੱਧਰ ਤੇ ਉਤਪਾਦਨ ਅਤੇ ਵਿਕਰੀ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਮਾਣਯੋਗ ਸੁਪਰੀਮ ਕੋਰਟ ਨੇ ਫਟਕਾਰ ਲਾਈ ਅਤੇ ਟਿੱਪਣੀ ਕੀਤੀ ਕਿ ਪੰਜਾਬ ਸਰਕਾਰ ਐਫ.ਆਈ.ਆਰ. ਦਰਜ ਕਰ ਰਹੀ ਹੈ ਅਤੇ ਅਗਾਂਹ ਕੁਝ ਵੀ ਨਹੀਂ ਕਰ ਰਹੀ ਹੈ। ਜ਼ਿਕਰਯੋਗ ਹੈ ਕਿ ਮਾਣਯੋਗ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਗੈਰ ਕਾਨੂੰਨੀ ਸ਼ਰਾਬ ਦੇ ਉਤਪਾਦਨ ਦੇ ਖਤਰੇ ਨੂੰ ਰੋਕਣ ਲਈ ਚੁੱਕੇ ਗਏ ਵਿਸ਼ੇਸ਼ ਕਦਮਾਂ ਦੀ ਸੂਚੀ ਦੇਣ ਲਈ ਕਿਹਾ ਸੀ ਅਤੇ ਇਹ ਵੀ ਹਵਾਲਾ ਦਿੱਤਾ ਸੀ ਕਿ ਪੰਜਾਬ ਇਕ ਸਰਹੱਦੀ ਸੂਬਾ ਹੈ ਅਤੇ ਜੇਕਰ ਕੋਈ ਤੱਤ ਦੇਸ਼ ਨੂੰ ਖਤਮ ਕਰਨਾ ਚਾਹੁੰਦਾ ਹੈ, ਤਾਂ ਇਹ ਸਰਹੱਦਾਂ ਤੋਂ ਸ਼ੁਰੂ ਹੋਵੇਗਾ।
ਇਹ ਸਾਰਿਆਂ ਤੋਂ ਪਤਾ ਚਲਦਾ ਹੈ ਕਿ ਪੰਜਾਬ ਸਰਕਾਰ ਕਿਸੇ ਵੀ ਤਰ੍ਹਾਂ ਦਾ ਨਸ਼ਾ, ਅੱਤਵਾਦ, ਨਾਰਕੋ ਤੇ ਗੈਰ ਕਾਨੂੰਨੀ ਸ਼ਰਾਬ ਨੂੰ ਰੋਕਣ ਲਈ ਅਸਮਰਥ ਹੈ ਤੇ ਮੂਕ ਦਰਸ਼ਕ ਬਣ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤਮਾਸ਼ਾ ਦੇਖ ਰਹੀ ਹੈ। ਔਜਲਾ ਨੇ ਕਿਹਾ ਕਿ ਉਮੀਦ ਕੀਤੀ ਜਾਂਦੀ ਹੈ ਕਿ ਭਗਵੰਤ ਮਾਨ ਸਰਕਾਰ ਇਸ ਸਾਰੀ ਸਥਿਤੀ ਨੂੰ ਗੰਭੀਰਤਾ ਨਾਲ ਲਵੇਗੀ ਅਤੇ 15 ਫਰਵਰੀ 2023 ਨੂੰ ਸੁਣਵਾਈ ਦੌਰਾਨ ਮਾਣਯੋਗ ਹਾਈ ਕੋਰਟ ਵਿੱਚ ਇਕ ਜ਼ਿੰਮੇਵਾਰੀ ਸਥਿਤੀ ਪੇਸ਼ ਕਰਨਗੇ।