ਸਾਬਕਾ ਵਧਾਇਕ ਬੋਨੀ ਅਜਨਾਲਾ ਤੇ ਮਨਮੋਹਨ ਸਿੰਘ ਸਠਿਆਲਾ ਸਮੇਤ ਅਕਾਲੀ ਦਲ ਦੇ ਤਿੰਨ ਆਗੂ ਭਾਜਪਾ ‘ਚ ਹੋਏ ਸ਼ਾਮਿਲ

4677018
Total views : 5509519

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਚੰਡੀਗੜ੍ਹ /ਬਾਰਡਰ ਨਿਊਜ ਸਰਵਿਸ

ਸ਼੍ਰੋਮਣੀ  ਅਕਾਲੀ ਦਲ ਦੇ ਸੀਨੀਅਰ ਲੀਡਰ ਅਤੇ ਸਾਬਕਾ ਵਿਧਾਇਕ ਅਮਰਪਾਲ ਸਿੰਘ ਬੋਨੀ ਅਜਨਾਲਾ ਸਾਥੀਆਂ ਸਮੇਤ ਦੋ ਵਿਧਾਇਕ ਅੱਜ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਭਾਜਪਾ ਵਿਚ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਅਤੇ ਭਾਜਪਾ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਵੱਲੋਂ ਅਮਰਪਾਲ ਸਿੰਘ ਬੋਨੀ ਅਜਨਾਲਾ ਅਤੇ ਸਾਬਕਾ ਵਿਧਾਇਕ ਮਨਮੋਹਨ ਸਿੰਘ ਨੂੰ ਸ਼ਾਮਲ ਕਰਾਇਆ ਗਿਆ ਹੈ।

ਦੱਸ ਦਈਏ ਕਿ ਬੀਤੇ ਦਿਨ ਸਾਬਕਾ ਵਧਾਇਕ ਬੋਨੀ ਅਜਨਾਲਾ ਨੇ ਕਿਸੇ ਹੋਰ ਨੂੰ ਪਾਰਟੀ ਹਾਈ ਕਮਾਂਡ ਵਲੋ ਹਲਕਾ ਇੰਚਾਰਜ ਨਿਯੁਕਤ ਕਰਨ ਤੋ ਬਾਅਦ ਪਾਰਟੀ ਦੀ ਮੁਢਲੀ ਮੈਬਰਸ਼ਿਪ ਤੋ ਅਸਤੀਫਾ ਦੇ ਦਿੱਤਾ ਸੀ। ਇਸ ਮੌਕੇ ਅਜਨਾਲਾ ਵਿੱਚ ਅਮਰਪਾਲ ਸਿੰਘ ਬੋਨੀ ਅਜਨਾਲਾ ਦੇ ਸਮਰਥਕਾਂ ਨੇ ਲੱਡੂ ਵੰਡ ਕੇ ਭੰਗੜੇ ਪਾਏ। ਸਾਬਕਾ ਵਿਧਾਇਕ ਬੋਨੀ ਦੇ ਸਮਰਥਕਾਂ ਨੇ ਕਿਹਾ ਕਿ ਅਗਲਾ ਆਉਣ ਵਾਲਾ ਭਵਿੱਖ ਬੀਜੇਪੀ ਦਾ ਹੈ।ਇਸ ਮੌਕੇ ਤੇ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਵੀ ਮੌਜੂਦ ਸਨ।

 

Share this News