ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲੇ ਮਾਮਲੇ ‘ਚ ਪੰਜਾਬ ਸਰਕਾਰ ਦੀ ਵੱਡੀ ਕਾਰਵਾਈ, 6 ਅਧਿਕਾਰੀ ਬਰਖ਼ਾਸਤ

4676797
Total views : 5509208

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਚੰਡੀਗੜ੍ਹ/ਬੀ.ਐਨ.ਈ ਬਿਊਰੋ

ਪੰਜਾਬ ਦੇ ਬਹੁ-ਚਰਚਿਤ ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲੇ ਦੇ ਮਾਮਲੇ ‘ਚ ਪੰਜਾਬ ਸਰਕਾਰ ਨੇ ਵੱਡੀ ਕਰਵਾਈ ਕਰਦਿਆਂ 6 ਅਧਿਕਾਰੀਆਂ ਨੂੰ ਬਰਖ਼ਾਸਤ ਕਰ ਦਿੱਤਾ ਹੈ। ਮੀਡੀਆ ਰਿਪੋਰਟਾਂ ਅਨੁਸਾਰ ਕੈਬਨਿਟ ਮੰਤਰੀ ਬਲਜੀਤ ਕੌਰ ਵੱਲੋਂ ਬਰਖ਼ਾਸਤਗੀ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ।

ਇਨ੍ਹਾਂ 6 ਅਧਿਕਾਰੀਆਂ ‘ਚੋਂ 4 ਸਮਾਜਿਕ ਨਿਆਂ ਸਸ਼ਕਤੀਕਰਨ ਤੇ ਘੱਟ ਗਿਣਤੀਆਂ ਬਾਰੇ ਵਿਭਾਗ ਤੇ ਦੋ ਅਧਿਕਾਰੀ ਵਿੱਤ ਵਿਭਾਗ ਨਾਲ ਸੰਬੰਧਤ ਹਨ। ਜ਼ਿਕਰਯੋਗ ਹੈ ਕਿ ਇਸ ਮਾਮਲੇ ਵਿੱਚ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ‘ਤੇ ਵੀ ਘੁਟਾਲੇ ਦੇ ਇਲਜ਼ਾਮ ਲੱਗੇ ਹਨ।

ਇਹ ਐਸਸੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲਾ ਤਕਰੀਬਨ 39 ਕਰੋੜ ਰੁਪਏ ਦਾ ਹੈ। ਬਰਖਾਸਤ ਕੀਤੇ ਅਧਿਕਾਰੀਆਂ ‘ਚ ਪਰਮਿੰਦਰ ਸਿੰਘ ਗਿੱਲ ਡਿਪਟੀ ਡਾਇਰੈਕਟਰ; ਚਰਨਜੀਤ ਸਿੰਘ ਡਿਪਟੀ ਕੰਟਰੋਲਰ; ਮੁਕੇਸ਼ ਭਾਟੀਆ ਸੈਕਸ਼ਨ ਅਧਿਕਾਰੀ; ਰਜਿੰਦਰ ਚੋਪੜਾ ਸੁਪਰਡੈਂਟ ਅਤੇ ਰਾਕੇਸ਼ ਅਰੋੜਾ ਤੇ ਬਲਦੇਵ ਸਿੰਘ (ਦੋਵੇਂ ਸੀਨੀਅਰ ਸਹਾਇਕ) ਸ਼ਾਮਲ ਹਨ। ਇਨ੍ਹਾਂ ਵਿਚੋਂ ਚਰਨਜੀਤ ਤੇ ਰਾਕੇਸ਼ ਸੇਵਾ ਮੁਕਤ ਹੋ ਚੁੱਕੇ ਹਨ।ਜ਼ਿਕਰਯੋਗ ਹੈ ਕਿ ਕਾਂਗਰਸ ਦੀ ਸਰਕਾਰ ਸਮੇਂ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਸਨ, ਉਸ ਸਮੇਂ ਇਹ ਘੁਟਾਲਾ ਹੋਇਆ ਸੀ। ਉਸ ਸਮੇਂ ਸਮਾਜਿਕ ਨਿਆਂ, ਸ਼ਕਤੀਕਰਨ ਤੇ ਘੱਟਗਿਣਤੀਆਂ ਵਿਭਾਗ ਦਾ ਚਾਰਜ ਸਾਧੂ ਸਿੰਘ ਧਰਮਸੋਤ ਕੋਲ ਸੀ।

Share this News