





Total views : 5946446







Total views : 5946446ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਗੁਰਨਾਮ ਸਿੰਘ ਲਾਲੀ
ਜਿਲ੍ਹੇ ਦੇ ਵੱਖ-ਵੱਖ ਪ੍ਰੀਖਿਆ ਕੇਂਦਰਾਂ ਵਿੱਖੇ ਫਰਵਰੀ-ਮਾਰਚ-2023 ਦੀਆ ਸਲਾਨਾਂ ਪ੍ਰੀਖਿਆਵਾਂ ਸ਼ੁਰੂ ਹੋ ਰਹੀਆ ਹਨ। ਜਿੰਨਾਂ ਵਿਚ ਅੱਠਵੀਂ ਸ਼੍ਰੇਣੀ, ਦੱਸਵੀਂ ਸ਼੍ਰੇਣੀ ਅਤੇ ਬਾਰਵੀ ਸ਼੍ਰੇਣੀ ਦੀਆ ਸਲਾਨਾ ਪ੍ਰੀਖਿਆਵਾਂ ਮਿਤੀ 20.02.2023 ਤੋਂ ਸ਼ੁਰੂ ਹੋ ਰਹੀਆ ਹਨ। ਇਹਨਾਂ ਪ੍ਰੀਖਿਆਵਾਂ ਵਿੱਚ ਨਕਲ ਦੀ ਰੋਕਥਾਮ ਅਤੇ ਪ੍ਰੀਖਿਆਵਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜਨ ਲਈ ਤੇਜ਼ੀ ਨਾਲ ਉਪਰਾਲੇ ਕਰਨ ਦੀ ਲੋੜ੍ਹ ਹੈ।

ਇਸ ਲਈ ਸ੍ਰੀ ਪਰਮਿੰਦਰ ਸਿੰਘ ਭੰਡਾਲ, ਪੀ.ਪੀ.ਐਸ, ਡਿਪਟੀ ਕਮਿਸ਼ਨਰ ਪੁਲਿਸ,-ਕਮ-ਕਾਰਜਕਾਰੀ ਮੈਜਿਸਟਰੇਟ, ਅੰਮ੍ਰਿਤਸਰ ਸ਼ਹਿਰ, ਜ਼ਾਬਤਾ ਫੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆ, ਇਹ ਹੁਕਮ ਜਾਰੀ ਕੀਤਾ ਹੈ ਕਿ ਜਿਲ੍ਹਾ ਅੰਮ੍ਰਿਤਸਰ ਸ਼ਹਿਰ (ਕਮਿਸ਼ਨਰੇਟ ਪੁਲਿਸ) ਦੇ ਅਧੀਨ ਪੈਂਦੇ ਸਕੂਲਾਂ ਵਿੱਚ ਬਣੇ ਇਮਤਿਹਾਨ ਕੇਂਦਰਾਂ ਦੇ ਵਿੱਚ ਡਿਊਟੀ ਨਿਭਾ ਰਹੇ ਸਟਾਫ ਅਤੇ ਪੇਪਰ ਦੇ ਰਹੇ ਬੱਚਿਆਂ ਨੂੰ ਛੱਡ ਕੇ ਸਮੂਹ ਪ੍ਰੀਖਿਆ ਕੇਂਦਰਾਂ ਦੇ 200 ਮੀਟਰ ਦੇ ਆਲੇ-ਦੁਆਲੇ ਵਿਦਿਆਰਥੀਆਂ ਦੇ ਮਾਤਾ-ਪਿਤਾ ਅਤੇ ਆਮ ਵਿਅਕਤੀਆਂ ਦੇ ਤੁਰਨ ਫਿਰਨ ਅਤੇ ਇੱਕਠੇ ਹੋਣ ਤੇ ਮੁਕੰਮਲ ਰੋਕ ਲਗਾਈ ਹੈ। ਇਹ ਹੁਕਮ ਮਿਤੀ 19.02.2023 ਤੋਂ ਲਾਗੂ ਹੁੰਦਾ ਹੈ ਅਤੇ ਸਲਾਨਾ ਪ੍ਰੀਖਿਆਵਾਂ ਦੇ ਖਤਮ ਹੋਣ ਤੱਕ ਲਾਗੂ ਰਹੇਗਾ।
