





Total views : 5596409








ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਗੁਰਨਾਮ ਸਿੰਘ ਲਾਲੀ
ਅੰਮ੍ਰਿਤਸਰ ਵਿਖੇ ਅੱਜ ਦਿਨ ਦਿਹਾੜੇ 88 ਫੁੱਟ ਰੋਡ ‘ਤੇ ਪੁਲਿਸ ਤੇ ਗੈਗਸ਼ਟਰਾਂ ਦਰਮਿਆਨ ਉਸ ਸਮੇ ਮੁਠਭੇੜ ਹੋਈ ਜਦ ਪੁਲਿਸ ਵਲੋ ਲਗਾਏ ਨਾਕੇ ਨੂੰ ਤੋੜਕੇ ਇਕ ਵਰਨਾ ਗੱਡੀ ‘ਚ ਸਵਾਰ ਗੈਗਸ਼ਟਰਾਂ ਨੇ ਭੱਜਣ ਦੀ ਕੋਸ਼ਿਸ ਕੀਤੀ।ਪੁਲਿਸ ਨੇ ਦਲੇਰਨਾ ਤਰੀਕੇ ਨਾਲ ਦੋ ਨੂੰ ਕਾਬੂ ਕਰਕੇ ਉਨਾਂ ਪਾਸੋ ਇਕ ਪਸਤੌਲ 32 ਬੋਰ ਤੇ 7 ਜਿੰਦਾਂ ਕਾਰਤੂਸ ਬ੍ਰਾਮਦ ਕੀਤੇ ਹਨ।ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਹੋਏ ਮੁਠਭੇੜ ਦੀ ਘਟਨਾ ਉਥੇ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ।ਪੁਲਿਸ ਤੋਂ ਬਚਣ ਲਈ ਉਸ ਨੇ ਆਪਣੀ ਕਾਰ ਵਿੱਚ ਭੱਜਣ ਦੀ ਕੋਸ਼ਿਸ਼ ਕੀਤੀ। ਤੰਗ ਗਲੀਆਂ ਕਾਰਨ ਉਨ੍ਹਾਂ ਦੀ ਕਾਰ ਹੋਰ ਵਾਹਨਾਂ ਨਾਲ ਟਕਰਾ ਗਈ,ਬਾਅਦ ‘ਚ ਉਹ ਮੌਕੇ ‘ਤੇ ਹੀ ਕਾਰ ਛੱਡ ਕੇ ਫਰਾਰ ਹੋ ਗਏ।
ਜਿਸ ਸਬੰਧੀ ਜਾਣਕਾਰੀ ਦੇਦਿਆਂ ਪੁਲਿਸ ਕਮਿਸ਼ਨਰ ਸ: ਜਸਕਰਨ ਸਿੰਘ ਨੇ ਦੱਸਿਆ ਕਿ ਸ਼ਾਮ ਨੂੰ ਪੁਲਿਸ ਨੂੰ ਗੈਂਗਸਟਰਾਂ ਦੇ ਇੱਕ ਵਰਨਾ ਕਾਰ ਵਿੱਚ ਘੁੰਮਣ ਦੀ ਜਾਣਕਾਰੀ ਮਿਲੀ ਸੀ, ਜਿਸ ਤੋਂ ਬਾਅਦ ਪੁਲਿਸ ਨੇ ਮੁਲਜ਼ਮਾਂ ਦਾ ਪਿੱਛਾ ਕਰਨਾ ਸ਼ੁਰੂ ਕਰ ਦਿੱਤਾ। ਪੁਲਿਸ ਤੋਂ ਬਚ ਕੇ ਦੋਵੇਂ ਗੈਂਗਸਟਰ 88 ਫੁੱਟ ਰੋਡ ਦੀਆਂ ਤੰਗ ਗਲੀਆਂ ‘ਚ ਪਹੁੰਚ ਗਏ। ਜਿੱਥੇ ਕਾਰ ਖੜ੍ਹੇ ਵਾਹਨਾਂ ਨਾਲ ਟਕਰਾ ਗਈ।ਪੁਲਿਸ ਨਾਲ ਗੋਲੀਬਾਰੀ ਤੋਂ ਬਚਣ ਲਈ ਗੈਂਗਸਟਰ ਆਪਣੀ ਕਾਰ ਸੜਕ ਦੇ ਵਿਚਕਾਰ ਛੱਡ ਕੇ ਫਰਾਰ ਹੋ ਗਏ। ਪੁਲਿਸ ਵੀ ਪੈਦਲ ਹੀ ਉਨ੍ਹਾਂ ਦਾ ਪਿੱਛਾ ਕਰਨ ਲੱਗੀ। ਪੁਲਿਸ ਨੇ ਦੋਵਾਂ ਗੈਂਗਸਟਰਾਂ ਨੂੰ ਕੁਝ ਕਦਮਾਂ ਦੀ ਦੂਰੀ ‘ਤੇ ਹੀ ਫੜ ਲਿਆ।ਪੁਲਿਸ ਨੇ ਗੈਂਗਸਟਰਾਂ ਨੂੰ ਕਾਬੂ ਕਰਕੇ ਉਨ੍ਹਾਂ ਦੀ ਤਲਾਸ਼ੀ ਲਈ ਤਾਂ ਮੁਲਜ਼ਮਾਂ ਕੋਲੋਂ 2 ਪਿਸਤੌਲ ਬਰਾਮਦ ਹੋਏ। ਪੁਲਿਸ ਵੱਲੋਂ ਦੋਸ਼ੀਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।ਇਸ ਸਮੇ ਉਨਾਂ ਨਾਲ ਏ.ਡੀ.ਸੀ.ਪੀ-2 ਸ: ਪ੍ਰਭਜੋਤ ਸਿੰਘ ਵਿਰਕ, ਏ.ਸੀ.ਪੀ ਉਤਰੀ ਸ: ਵਰਿੰਦਰ ਸਿੰਘ ਖੋਸਾ ਤੇ ਹੋਰ ਪੁਲਿਸ ਅਧਿਕਾਰੀ ਵੀ ਹਾਜਰ ਸਨ।