ਪੰਜਾਬ ਪੁਲਿਸ ਦਾ ਬਰਖਾਤਸਤ ਡੀ.ਐਸ.ਪੀ ਹਾਈਕੋਰਟ ਦੇ ਹੁਕਮਾਂ ਤੋ ਬਾਅਦ ਪੁਲਿਸ ਵਲੋ ਗ੍ਰਿਫਤਾਰ

4729155
Total views : 5596826

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਚੰਡੀਗੜ੍ਹ/ਬੀ.ਐਨ.ਈ ਬਿਊਰੋ

ਬਹੁਚਰਚਿਤ ਪੰਜਾਬ ਪੁਲਿਸ ਦੇ ਸਾਬਕਾ ਉਪ ਪੁਲਿਸ ਕਪਤਾਨ ਬਲਵਿੰਦਰ ਸਿੰਘ ਸੇਖੋਂ ਨੂੰ ਅੱਜ ਸ਼ਾਮ ਪੁਲਿਸ ਵਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਪੁਲਿਸ ਵਲੋਂ ਇਹ ਕਾਰਵਾਈ ਹਾਈਕੋਰਟ ਦੇ ਹੁਕਮਾਂ ’ਤੇ ਅਮਲ ਵਿਚ ਲਿਆਂਦੀ ਗਈ ਹੈ।

ਬਲਵਿੰਦਰ ਸਿੰਘ ਸੇਖੋਂ ਵਲੋਂ ਬੀਤੇ ਦਿਨ ਚੰਡੀਗੜ੍ਹ ਵਿਖੇ ਪ੍ਰੈਸ ਕਾਨਫ਼ਰੰਸ ਕਰਕੇ ਹਾਈ ਕੋਰਟ ਦੇ ਜੱਜਾਂ ਉਪਰ ਰਿਸ਼ਵਤਖੋਰੀ ਦੇ ਗੰਭੀਰ ਦੋਸ਼ ਲਗਾਏ ਸਨ, ਜਿਸ ਕਾਰਨ ਹਾਈਕੋਰਟ ਦੇ ਹੁਕਮਾਂ ਤਹਿਤ ਪੁਲਿਸ ਵਲੋਂ ਇਹ ਕਾਰਵਾਈ ਅਮਲ ਵਿਚ ਲਿਆਂਦੀ ਗਈ ਹੈ।ਉਸਨੂੰ ਸੋਸ਼ਲ ਮੀਡੀਆ ’ਤੇ ਪੋਸਟ ਕੀਤੀਆਂ ਵੀਡੀਓਜ਼ ਵਿਚ ਹਾਈ ਕੋਰਟ ਦੇ ਬੈਂਚਾਂ ਖਿਲਾਫ ਅਪਮਾਨਜਨਕ ਟਿੱਪਣੀਆਂ ਕਰਨ ਵਾਸਤੇ ਗ੍ਰਿਫਤਾਰ ਕੀਤਾ ਗਿਆ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਮਾਮਲੇ ਦਾ ਆਪ ਨੋਟਿਸ ਲੈਂਦਿਆਂ ਬਰਖ਼ਾਸਤ ਕੀਤੇ ਪੁਲਿਸ ਅਫਸਰ ਖਿਲਾਫ ਕਾਰਵਾਈ ਦੇ ਹੁਕਮ ਦਿੱਤੇ ਸਨ। 

Share this News