ਡਿਪਟੀ ਕਮਿਸ਼ਨਰ ਤਰਨ ਤਾਰਨ ਵੱਲੋਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਝਬਾਲ ਦਾ ਦੌਰਾ

4675605
Total views : 5507388

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


 ਤਰਨ ਤਾਰਨ, /ਤਰਸੇਮ ਸਿੰਘ ਲਾਲੂਘੁੰਮਣ

ਸਿੱਖਿਆ ਦੇ ਬਿਹਤਰੀਨ ਸੁਧਾਰਾਂ ਅਤੇ ਜਨ ਕਲਿਆਣ ਦੇ ਉਦੇਸ਼ ਤਹਿਤ ਅੱਜ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਿਸ਼ੀਪਾਲ ਸਿੰਘ ਵੱਲੋਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਝਬਾਲ ਦਾ ਵਿਸ਼ੇਸ ਦੌਰਾ ਕੀਤਾ ਗਿਆ।ਇਸ ਮੌਕੇ ਉਹਨਾਂ ਵੱਲੋਂ ਸਕੂਲ ਦੀਆਂ ਸ਼ਾਨਦਾਰ ਲੈਬਾਂ ਦੇ ਨਾਲ ਨਾਲ ਕਮਰਿਆਂ ਦਾ ਨਿਰੀਖਣ ਕੀਤਾ ਅਤੇ ਆਪਣੀ ਤਸੱਲੀ ਪ੍ਰਗਟ ਕੀਤੀ।

27 ਫਰਵਰੀ ਨੂੰ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਝਬਾਲ ਵਿਖੇ ਲਗਾਇਆ ਜਾਵੇਗਾ ਜਨ ਸੁਵਿਧਾ ਕੈਂਪ-ਡਿਪਟੀ ਕਮਿਸ਼ਨਰ


ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਸਕੂਲ ਵਿੱਚ ਵਿਦਿਆਰਥੀਆਂ ਦੇ ਖਾਣ ਲਈ ਤਿਆਰ ਕੀਤੇ ਜਾ ਰਹੇ ਮਿਡ-ਡੇ-ਮੀਲ ਦਾ ਵੀ ਨਿਰੀਖਣ ਕੀਤਾ।ਇਸ ਮੌਕੇ ਉਨ੍ਹਾਂ ਬੱਚਿਆਂ ਲਈ ਤਿਆਰ ਕੀਤੇ ਗਏ ਖਾਣੇ ਨੂੰ ਖੁਦ ਖਾ ਕੇ ਚੈੱਕ ਕੀਤਾ।ਉਹਨਾਂ ਸਬੰਧਿਤ ਅਧਿਕਾਰੀਆਂ ਨੰੁ ਨਿਰੇਦਸ਼ ਦਿੰਦਿਆਂ ਕਿਹਾ ਕਿ ਬੱਚਿਆਂ ਨੂੰ ਮਿਲਣ ਵਾਲੇ ਖਾਣੇ ‘ਚ ਗੁਣਵੱਤਾ ਦੀ ਕੋਈ ਕਮੀ ਨਾ ਹੋਵੇ ਅਤੇ ਵਿਦਿਆਰਥੀਆਂ ਨੂੰ ਸਾਫ਼ ਤੇ ਸ਼ੁੱਧ ਖਾਣਾ ਤੇ ਪਾਣੀ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ।  

ਸਕੂਲ ਵਿੱਚ ਵਿਦਿਆਰਥੀਆਂ ਦੇ ਖਾਣ ਲਈ ਤਿਆਰ ਕੀਤੇ ਜਾ ਰਹੇ ਮਿਡ-ਡੇ-ਮੀਲ ਦਾ ਵੀ ਕੀਤਾ ਨਿਰੀਖਣ


ਇਸ ਮੌਕੇ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 27 ਫਰਵਰੀ ਨੂੰ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਝਬਾਲ ਵਿਖੇ ਜਨ ਸੁਵਿਧਾ ਕੈਂਪ ਲਗਾਇਆ ਜਾਵੇਗਾ, ਜਿਸ ਵਿੱਚ ਇਸ ਇਲਾਕੇ ਦੇ ਸਾਰੇ ਪਿੰਡਾਂ ਦੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਜਾਣਗੀਆਂ ਅਤੇ ਮੌਕੇ ‘ਤੇ ਇਹਨਾਂ ਮੁਸ਼ਕਿਲਾਂ ਦਾ ਨਿਪਟਾਰਾ ਵੀ ਕੀਤਾ ਜਾਵੇਗਾ ।ਇਸ ਮੌਕੇ ਪ੍ਰਿੰਸੀਪਲ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਝਬਾਲ ਸ੍ਰੀ ਮੰਗਤ ਸਿੰਘ ਨੇ ਡਿਪਟੀ ਕਮਿਸ਼ਨਰ ਸ੍ਰੀ ਰਿਸ਼ੀਪਾਲ ਸਿੰਘ ਅਤੇ ਨਾਇਬ ਤਹਿਸੀਲਦਾਰ ਸ੍ਰ. ਜਸਵਿੰਦਰ ਸਿੰਘ ਦਾ ਤਹਿ ਦਿਲੋਂ ਧੰਨਵਾਦ ਕੀਤਾ।    

Share this News