ਐੇਸ.ਡੀ.ਐਮ ਪੱਟੀ ਅਮਨਪ੍ਰੀਤ ਸਿੰਘ ਸਿੰਘ ਵੱਲੋਂ ਸਕੂਲ ਆਫ ਐਮੀਨੈਂਸ ਸਬੰਧੀ  ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੱਟੀ ਦਾ ਵਿਸ਼ੇਸ਼ ਦੌਰਾ

4675592
Total views : 5507368

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਪੱਟੀ/ਕੁਲਾਰਜੀਤ ਸਿੰਘ
ਸਿੱਖਿਆ ਦੇ ਖੇਤਰ ਵਿੱਚ ਆਪਣੀ ਵਿਲੱਖਣ ਪਹਿਚਾਣ ਬਣਾ ਚੁੱਕੀ ਸੰਸਥਾ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਪੱਟੀ ਜੋ ਕਿ ਆਪਣੇ ਵਿਦਿਆਰਥੀਆਂ ਦੇ ਬਿਹਤਰੀਨ ਨਤੀਜਿਆਂ, ਮਿਹਨਤੀ ਅਧਿਆਪਕ ਸਹਿਬਾਨ ਅਤੇ ਸ਼ਾਨਦਾਰ ਇਮਾਰਤ ਕਰਕੇ ਜਾਣੀ ਜਾਂਦੀ ਹੈ । ਇਸ ਸੰਸਥਾ ਨੂੰ ਉਸ ਵੇਲੇ ਹੋਰ ਵੀ ਬਲ ਮਿਲਿਆ ਜਦੋਂ ਉੱਪ ਮੰਡਲ ਮੈਜਿਸਟਰੇਟ ਪੱਟੀ ਸ੍ਰੀ ਅਮਨਪ੍ਰੀਤ ਸਿੰਘ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੱਟੀ ਦਾ ਵਿਸ਼ੇਸ਼ਦੌਰਾ ਕੀਤਾ ਗਿਆ । ਪੰਜਾਬ ਸਰਕਾਰ  ਵੱਲੋਂ ਇਸ ਸਕੂਲ ਨੂੰ ਨੌਵੀਂ ਤੋਂ ਬਾਰ੍ਹਵੀਂ ਸ਼੍ਰੇਣੀ ਦੇ ਵਿਦਿਆਰਥੀਆਂ ਲਈ ਵਿਸ਼ੇਸ਼ ਤੌਰ ‘ਤੇ ਵਿਕਸਤ ਕੀਤਾ ਜਾ ਰਿਹਾ ਹੈ । 
ਇਸ ਮੌਕੇ ਉੱਪ ਮੰਡਲ ਮੈਜਿਸਟਰੇਟ ਵੱਲੋਂ ਸਕੂਲ ਦੇ ਕਮਰਿਆਂ, ਲੈਬਾਂ ਅਤੇ ਮਿਡ ਦੇ ਮੀਲ ਦੀ ਜਾਂਚ ਵੀ ਕੀਤੀ ਗਈ ਅਤੇ ਕਿਹਾ ਕਿ ਇਹ ਸਕੂਲ ਲਗਭਗ 100 ਸਾਲ ਪੁਰਾਣਾ ਹੈ ਅਤੇ ਇਸ ਕਰਕੇ ਇਸਨੂੰ ਵੱਡੇ ਪੱਧਰ ‘ਤੇ ਮੁਰੰਮਤ ਦੀ ਜਰੂਰਤ ਹੈ।
ਇਸ ਮੌਕੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ੍ਰੀ ਗੁਰਬਚਨ ਸਿੰਘ ਨੇ ਕਿਹਾ ਕਿ ਸਕੂਲ ਨੂੰ ਪੜਾਈ, ਖੇਡਾਂ ਅਤੇ ਹੋਰ ਕਿੱਤਾਮੁਖੀ ਕੋਰਸਾਂ ਲਈ ਲੋੜੀਂਦੀਆਂ ਸਹੂਲਤਾਂ ਅਤੇ ਸਾਜੋ ਸਮਾਨ ਵਿੱਚ ਵਾਧਾ ਕੀਤਾ ਜਾਵੇਗਾ । ਵਧੀਆ ਕਲਾਸਰੂਮ, ਉੱਤਮ ਲਾਇਬ੍ਰੇਰੀ , ਆਧੁਨਿਕ ਲੈਬਾਂ, ਕੰਪਿਊਟਰ ਸਿੱਖਿਆ ਅਤੇ ਖੇਡਾਂ ਵੱਲ ਵਿਸ਼ੇਸ਼ ਧਿਆਨ ਦਿੰਦੇ ਹੋਏ ਲੋੜੀਂਦਾ ਸਮਾਨ ਮੁਹੱਈਆ ਕਰਵਾਇਆ ਜਾਵੇਗਾ ।
ਇਸ ਮੌਕੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੱਟੀ ਦੇ ਇੰਚਾਰਜ ਮੈਡਮ ਸਤਵਿੰਦਰ ਕੌਰ ਨੇ ਦੱਸਿਆ ਕਿ ਆਉਣ ਵਾਲੇ ਸਮੇਂ ਵਿੱਚ ਸਰਕਾਰੀ ਸਕੂਲਾਂ ਤੋਂ ਇਲਾਵਾ ਹੋਰਨਾਂ ਵਿਦਿਆਰਥੀਆਂ ਨੂੰ ਵੀ ਟੈਸਟ ਦੇ ਅਧਾਰ ‘ਤੇ ਸਕੂਲ ਵਿੱਚ ਦਾਖਲਾ ਦਿੱਤਾ ਜਾਵੇਗਾ । ਵਿਦਿਆਰਥੀਆਂ ਦਾ ਸਰਵਪੱਖੀ ਵਿਕਾਸ ਕਰਨਾ ਅਤੇ ਉਹਨਾਂ ਨੂੰ ਹਰ ਪੱਖੋਂ ਸਮੇਂ ਦਾ ਹਾਣੀ ਬਣਾਉਣਾ ਇਸ ਸਕੂਲ ਦਾ ਉਦੇਸ਼ ਹੋਵੇਗਾ । ਸਕੂਲ ਵਿਚ ਨਵੀਂਆਂ ਅਧਿਆਪਨ ਵਿਧੀਆਂ ਨੂੰ ਲਾਗੂ ਕੀਤਾ ਜਾਵੇਗਾ । ਉਹਨਾਂ ਦੇ ਸਰੀਰਕ , ਬੌਧਿਕ ਸਮਾਜਿਕ ਅਤੇ ਭਾਵਨਾਤਮਿਕ ਵਿਕਾਸ ਲਈ ਸਾਰੀਆਂ ਸਹੂਲਤਾਂ ਉਪਲੱਬਧ ਕਰਵਾਈਆਂ ਜਾਣਗੀਆਂ ਅਤੇ ਸਕੂਲ ਦੀ ਇਮਾਰਤ ਦਾ ਹਰੇਕ ਪੱਖ ਤੋਂ ਵਿਸ਼ਵਪੱਧਰੀ ਵਿਕਾਸ ਕੀਤਾ ਜਾਵੇਗਾ।   ਉਹਨਾਂ ਨਾਲ ਇਸ ਮੌਕੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ੍ਰੀ  ਗੁਰਬਚਨ ਸਿੰਘ ਤੋਂ ਇਲਾਵਾ ਸਕੂਲ ਦਾ ਸਮੁੱਚਾ ਸਟਾਫ ਹਾਜ਼ਰ ਸੀ ।
Share this News