Total views : 5507330
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਬਠਿੰਡਾ/ਬਾਰਡਰ ਨਿਊਜ ਸਰਵਿਸ
ਪੰਜਾਬ ਵਿਜੀਲੈਂਸ ਬਿਊਰੋ ਨੇ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਅਮਿਤ ਰਤਨ ਕੋਟਫੱਤਾ ਨੂੰ ਅੱਜ 4 ਲੱਖ ਰਿਸ਼ਵਤ ਨਾਂਲ ‘ਚ ਗ੍ਰਿਫਤਾਰ ਕਰ ਲਿਆ ਸੀ। ਜਿਸ ਤੋਂ ਬਾਅਦ ਉਸ ਨੂੰ ਅਦਾਲਤ ‘ਚ ਪੇਸ਼ ਕੀਤਾ ਗਿਆ, ਜਿਥੇ ਅਦਾਲਤ ਨੇ ਸੁਣਵਾਈ ਕਰਦਿਆਂ ਆਪ ਐਮ ਐਲ ਏ ਅਮਿਤ ਰਤਨ ਕੋਟਫੱਤਾ 27 ਫਰਵਰੀ ਤੱਕ 4 ਦਿਨ ਦੇ ਵਿਜੀਲੈਂਸ ਰਿਮਾਂਡ ‘ਤੇ ਭੇਜ ਦਿੱਤਾ ਹੈ। ਇਸ ਤੋਂ ਬਿਨਾ ਆਦਲਤ ਨੇ ਆਪ ਐਮ ਐਲ ਏ ਦਾ 1 ਦਿਨ ਦਾ ਰਿਮਾਂਡ ਪੁਲਿਸ ਨੂੰ ਵੀ ਦਿੱਤਾ ਹੈ।
16 ਫਰਵਰੀ ਨੂੰ ਉਸ ਦਾ ਪ੍ਰਾਈਵੇਟ ਪੀਏ ਰਿਸ਼ਮ ਸਿੰਘ 4 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਬਠਿੰਡਾ ਵਿੱਚ ਫੜਿਆ ਗਿਆ ਸੀ। ਫਿਰ ਵਿਧਾਇਕ ਕੋਟਫੱਤਾ ਤੋਂ ਵੀ ਕਰੀਬ 4 ਘੰਟੇ ਸਰਕਟ ਹਾਊਸ ‘ਚ ਪੁੱਛਗਿੱਛ ਕੀਤੀ ਗਈ। ਹਾਲਾਂਕਿ ਉਸ ਸਮੇਂ ਵਿਜੀਲੈਂਸ ਨੇ ਉਨ੍ਹਾਂ ਨੂੰ ਕਲੀਨ ਚਿੱਟ ਦੇ ਦਿੱਤੀ ਸੀ। ਇਸ ਤੋਂ ਬਾਅਦ ਰਿਸ਼ਵਤ ਦੇਣ ਵਾਲੀ ਮਹਿਲਾ ਸਰਪੰਚ ਦੇ ਪਤੀ ਨੇ ਆਡੀਓ ਰਿਕਾਰਡਿੰਗ ਜਾਰੀ ਕੀਤੀ। ਜਿਸ ਵਿੱਚ ਕਿਹਾ ਗਿਆ ਸੀ ਕਿ ਪ੍ਰਾਈਵੇਟ ਪੀਏ ਰਿਸ਼ਮ ਗਰਗ ਨੇ ਸਰਪੰਚ ਦੇ ਪਤੀ ਦੀ ਵਿਧਾਇਕ ਨਾਲ ਸਰਕਟ ਹਾਊਸ ਵਿੱਚ ਮੀਟਿੰਗ ਕਰਵਾਈ ਸੀ। ਜਿਸ ਵਿੱਚ ਵਿਧਾਇਕ ਨੂੰ ਸਰਪੰਚ ਦੇ ਪਤੀ ਨਾਲ ਸੌਦੇਬਾਜ਼ੀ ਕਰਦੇ ਸੁਣਿਆ ਗਿਆ। ਇਸ ਆਡੀਓ ਦੀ ਜਾਂਚ ਕੀਤੀ ਗਈ ਹੈ। ਜਿਸ ਵਿੱਚ ਵਿਧਾਇਕ ਦੀ ਆਵਾਜ਼ ਹੋਣ ਦੀ ਪੁਸ਼ਟੀ ਹੋਣ ਤੋਂ ਬਾਅਦ ਵਿਜੀਲੈਂਸ ਨੇ ਇਹ ਕਾਰਵਾਈ ਕੀਤੀ ਹੈ।