ਐਸ.ਐਸ.ਪੀ ਅੰਮ੍ਰਿਤਸਰ ਦਿਹਾਤੀ ਵਲੋ ਅੰਮ੍ਰਿਤਪਾਲ ਸਿੰਘ ਦੇ ਸਾਥੀ ਨੂੰ ਰਿਹਾਅ ਕਰਨ ਤੇ ਪਰਚਾ ਖਾਰਜ ਕਰਨ ਲਈ ਸਿੱਟ ਬਨਾਉਣ ਦੇ ਦਿੱਤੇ ਭਰੋਸ਼ੇ ਤੋ ਬਾਅਦ ਚੁੱਕਿਆ ਗਿਆ ਧਰਨਾ

4675571
Total views : 5507325

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਗੁਰਨਾਮ ਸਿੰਘ ਲਾਲੀ
 
ਆਖ਼ਿਰਕਾਰ ਪੁਲਿਸ ਨੂੰ ਅੰਮ੍ਰਿਤਪਾਲ ਸਿੰਘ ਅੱਗੇ ਝੁਕਣਾ ਹੀ ਪਿਆ ਹੈ। ਅਜਨਾਲਾ ਪੁਲਿਸ ਵੱਲੋਂ ਪਰਚਾ ਰੱਦ ਕਰਨ ਦਾ ਭਰੋਸਾ ਦੇਣ ਤੋਂ ਬਾਅਦ ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੇ ਧਰਨਾ ਚੁੱਕ ਲਿਆ ਹੈ। ਅੰਮ੍ਰਿਤਸਰ ਦੇ ਐਸ.ਐਸ. ਪੀ. ਸਤਿੰਦਰ ਸਿੰਘ ਨੇ ਕਿਹਾ ਕਿ ਸਾਡੇ ਸਾਹਮਣੇ ਪੇਸ਼ ਸਬੂਤਾਂ ਅਨੁਸਾਰ ਲਵਪ੍ਰੀਤ ਤੂਫ਼ਾਨ ਨੂੰ ਰਿਹਾਅ ਕਰ ਦਿੱਤਾ ਜਾਵੇਗਾ ਅਤੇ ਮਾਮਲੇ ਦੀ ਜਾਂਚ ਲਈ ਐਸ.ਆਈ.ਟੀ ਬਣਾਈ ਗਈ ਹੈ।
ਪੰਜਾਬ ਪੁਲਿਸ ਦਾ ਹੁਣ ਵੱਡਾ ਯੂ-ਟਰਨ ਦੇਖਣ ਨੂੰ ਮਿਲਿਆ ਹੈ। ਅਜਨਾਲਾ ਪੁਲਿਸ ਭੀੜ ਅੱਗੇ ਬੇਬੱਸ ਨਜ਼ਰ ਆਈ। ਅੰਮ੍ਰਿਤਪਾਲ ਸਿੰਘ ਸ਼ਰੇਆਮ ਥਾਣੇ ‘ਚੋਂ ਸੰਬੋਧਨ ਕਰ ਰਹੇ ਸਨ ਅਤੇ ਪਰਚਾ ਵਾਪਸ ਲੈਣ ਦੀ ਮੰਗ ਕਰ ਰਹੇ ਸਨ। ਅੰਮ੍ਰਿਤਪਾਲ ਅਤੇ ਉਨ੍ਹਾਂ ਦੇ ਸਮਰਥਕਾਂ ਵੱਲੋਂ ਲਗਾਤਾਰ ਭਾਈ ਤੂਫਾਨ ਤੇ ਇਕ ਹੋਰ ਸਾਥੀ ਨੂੰ ਜਲਦ ਤੋਂ ਜਲਦ ਰਿਹਾਅ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਥਾਣੇ ਦੇ ਅੰਦਰ ਅਤੇ ਬਾਹਰ ਵੱਡੀ ਗਿਣਤੀ ’ਚ ਭਾਈ ਅੰਮ੍ਰਿਤਪਾਲ ਦੇ ਸਮਰਥਕ ਮੌਜੂਦ ਹਨ। 
ਦੱਸ ਦਈਏ ਕਿ ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਨੇ ਅਜਨਾਲਾ ਥਾਣੇ ਦੇ ਘਿਰਾਓ ਦਾ ਐਲਾਨ ਕੀਤਾ ਸੀ ,ਜਿਨ੍ਹਾਂ ਨੂੰ ਰੋਕਣ ਲਈ ਪੰਜਾਬ ਪੁਲਿਸ ਨੇ ਸਖਤ ਰੋਕਾਂ ਲਾਈਆਂ ਹੋਈਆਂ ਸੀ ਪਰ ਅੰਮ੍ਰਿਤਪਾਲ ਸਿੰਘ ਦੇ ਹਮਾਇਤੀ ਇੰਨੀ ਵੱਡੀ ਗਿਣਤੀ ਵਿੱਚ ਪਹੁੰਚ ਗਏ ਕਿ ਪੁਲਿਸ ਉਨ੍ਹਾਂ ਨੂੰ ਰੋਕਣ ਵਿੱਚ ਬੇਵੱਸ ਨਜ਼ਰ ਆਈ। ਜਿਸ ਤੋਂ ਬਾਅਦ ਅਜਨਾਲਾ ਥਾਣੇ ’ਤੇ ਅੰਮ੍ਰਿਤਪਾਲ ਸਿੰਘ ਦੇ ਸਮਰਥਕ ਥਾਣੇ ਦੇ ਅੰਦਰ ਵੜ ਗਏ ਅਤੇ ਉਨ੍ਹਾਂ ਨੇ ਕਬਜ਼ਾ ਕਰ ਲਿਆ। ਇਸ ਮੌਕੇ ’ਤੇ ਅਜਨਾਲਾ ਦੇ ਐਸਪੀ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ। 
Share this News