“ਪੰਜਾਬ ਸਰਕਾਰ, ਤੁਹਾਡੇ ਦੁਆਰ” ਮੁਹਿੰਮ ਤਹਿਤ ਲੋਕਾਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਝਬਾਲ ਵਿਖੇ ਵਿਸ਼ੇਸ ਕੈਂਪ 27 ਫਰਵਰੀ ਨੂੰ -ਡਿਪਟੀ ਕਮਿਸ਼ਨਰ

4674006
Total views : 5504880

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਬ-ਡਵੀਜ਼ਨ ਅਤੇ ਬਲਾਕ ਪੱਧਰ ‘ਤੇ ਵੀ ਆਯੋਜਤ ਕੀਤੇ ਜਾਣਗੇ ਵਿਸ਼ੇਸ ਕੈਂਪ

ਤਰਨ ਤਾਰਨ/ਲਾਲੀ ਕੈਰੋ/ਜਸਬੀਰ ਲੱਡੂ

ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵੱਲੋਂ “ਪੰਜਾਬ ਸਰਕਾਰ, ਤੁਹਾਡੇ ਦੁਆਰ” ਮੁਹਿੰਮ ਤਹਿਤ 27 ਫਰਵਰੀ, 2023 ਨੂੰ ਸਰਕਾਰੀ ਕੰਨਿਆ ਸੀਨੀਅਰ ਸਕੂਲ ਝਬਾਲ ਵਿਖੇ ਵਿਸ਼ੇਸ਼ ਕੈਂਪ ਲਗਾ ਕੇ ਆਮ ਲੋਕਾਂ ਦੀਆਂ ਵੱਖ-ਵੱਖ ਸਰਕਾਰੀ ਵਿਭਾਗਾਂ ਪ੍ਰਤੀ ਸਮੱਸਿਆਵਾਂ ਤੇ ਸ਼ਿਕਾਇਤਾਂ ਦਾ ਮੌਕੇ ‘ਤੇ ਢੁਕਵਾਂ ਨਿਪਟਾਰਾ ਕੀਤਾ ਜਾਵੇਗਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਿਸ਼ੀਪਾਲ ਸਿੰਘ ਨੇ ਦੱਸਿਆ ਕਿ ਇਸ ਕੈਂਪ ਦੌਰਾਨ ਮਾਲ ਵਿਭਾਗ, ਸਿਹਤ ਵਿਭਾਗ, ਪੰੰਚਾਇਤ ਵਿਭਾਗ, ਮਗਨਰੇਗਾ, ਸਮਾਜਿਕ ਸੁਰੱਖਿਆ ਵਿਭਾਗ, ਸਿੱਖਿਆ ਵਿਭਾਗ, ਲੇਬਰ ਵਿਭਾਗ, ਪੁਲਿਸ ਵਿਭਾਗ, ਖੇਤੀਬਾੜੀ ਅਤੇ ਹੋਰ ਸਹਾਇਕ ਧੰਦਿਆਂ ਸਬੰਧੀ ਕਰਜ਼ਾ ਆਦਿ ਲੈਣ ਨਾਲ ਸਬੰਧਤ ਵਿਭਾਗਾਂ ਦੇ ਮੁਖੀ ਮੌਕੇ ’ਤੇ ਹੀ ਬਿਨੈ ਪੱਤਰ ਪ੍ਰਾਪਤ ਕਰਕੇ ੳੱੁਚਿਤ ਕਾਰਵਾਈ ਕਰਨਗੇ ਅਤੇ ਵੱਖ-ਵੱਖ ਵਿਭਾਗਾਂ ਨਾਲ ਸਬੰਧਿਤ ਸਕੀਮਾਂ ਪ੍ਰਤੀ ਲੋਕਾਂ ਨੂੰ ਜਾਗਰੂਕ ਵੀ ਕੀਤਾ ਜਾਵੇਗਾ।

ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਤੇ ਸ਼ਿਕਾਇਤਾਂ ਦਾ ਮੌਕੇ ‘ਤੇ ਢੁਕਵਾਂ ਕੀਤਾ ਜਾਵੇਗਾ ਨਿਪਟਾਰਾ


ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੈਂਪ ਦੌਰਾਨ ਸਿਹਤ ਵਿਭਾਗ ਵੱਲੋਂ ਅੱਖਾਂ ਦਾ ਚੈੱਕ-ਅੱਪ ਕੈਂਪ ਵੀ ਲਗਾਇਆ ਜਾਵੇਗਾ।ਉਹਨਾਂ ਕਿਹਾ ਕਿ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਵੱਲੋਂ ਜਿੰਨ੍ਹਾਂ ਵਿਦਿਆਰਥੀਆਂ ਦੇ ਜਾਤੀ ਸਰਟੀਫਿਕੇਟ ਜਾਂ ਆਮਦਨ ਸਬੰਧੀ ਸਰਟੀਫਿਕੇਟ ਬਨਣ ਵਾਲੇ ਹਨ, ਉਹਨਾਂ ਦੇ ਕੈਂਪ ਦੌਰਾਨ ਸਕੂਲ ਵਿੱਚ ਬਣੇ ਸੇਵਾ ਕੇਂਦਰ ਰਾਹੀਂ ਸਰਟੀਫਿਕੇਟ ਅਪਲਾਈ ਕਰਵਾਏ ਜਾਣਗੇ।ਇਸ ਤੋਂ ਇਲਾਵਾ ਲੇਬਰ ਵਿਭਾਗ ਵੱਲੋਂ ਉਸਾਰੀ ਕਾਮਿਆਂ ਦੀ ਰਜਿਸਟਰੇਸ਼ਨ ਕਰਕਟ ਲੇਬਰ ਕਾਰਡ ਬਣਾਏ ਜਾਣਗੇ।ਉਹਨਾਂ ਦੱਸਿਆ ਕਿ ਇਸ ਦੌਰਾਨ ਪੁਲਿਸ ਪ੍ਰਸ਼ਾਸਨ ਨਾਲ ਸਬੰਧਿਤ ਸ਼ਿਕਾਇਤਾਂ ਵੀ ਸੁਣੀਆਂ ਜਾਣਗੀਆਂ ਅਤੇ ਲੋਕਾਂ ਦੀ ਵੋਟਰ ਕਾਰਡ ਤੇ ਆਧਾਰ ਕਾਰਡ ਸਬੰਧੀ ਮੁਸ਼ਕਿਲਾਂ ਦੇ ਨਾਲ-ਨਾਲ ਪੈਨਸ਼ਨ ਸਕੀਮਾਂ ਸਬੰਧੀ ਕੇਸਾਂ ਦਾ ਵੀ ਨਿਪਟਾਰਾ ਕੀਤਾ ਜਾਵੇਗਾ।
ਡਿਪਟੀ ਕਮਿਸ਼ਨਰ ਸ੍ਰੀ ਰਿਸ਼ੀਪਾਲ  ਸਿੰਘ ਨੇ ਤਰਨ ਤਾਰਨ ਵਾਸੀਆਂ ਨੂੰ ਅਪੀਲ ਕੀਤੀ ਕਿ ਕੈਂਪ ਦੌਰਾਨ ਪ੍ਰਾਰਥੀ ਵੱਖ-ਵੱਖ ਸੇਵਾਵਾਂ ਹਾਸਿਲ ਕਰਨ ਲਈ ਲੋੜੀਂਦੇ ਦਸਤਾਵੇਜ਼ ਜਿਵੇਂ ਕਿ ਪਹਿਚਾਣ ਪੱਤਰ, ਆਧਾਰ ਕਾਰਡ ਆਦਿ ਨਾਲ ਲੈ ਕੇ ਆਉਣ।ਉਹਨਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵੱਲੋਂ ਸਬ-ਡਵੀਜ਼ਨ ਅਤੇ ਬਲਾਕ ਪੱਧਰ ‘ਤੇ ਵੀ ਅਜਿਹੇ ਕੈਂਪ ਆਯੋਜਤ ਕੀਤੇ ਜਾਣਗੇ ਤਾਂ ਜੋ ਸਰਕਾਰੀ ਸਕੀਮਾਂ ਦਾ ਲਾਭ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚ ਸਕੇ।

Share this News