ਭਾਈ ਅੰਮ੍ਰਿਤਪਾਲ ਸਿੰਘ ਦੇ ਸ਼ਕਤੀ ਪ੍ਰਦਰਸ਼ਨ ਮਗਰੋਂ ਦਿੱਲੀ ਤੱਕ ਖੜਕੀਆਂ ਤਾਰਾਂ!ਕੇਂਦਰ ਨੇ ਪੁੱਛਿਆ ਹੈ ਕਿ ਸੰਭਾਵੀ ਹਿੰਸਾ ਨੂੰ ਰੋਕਣ ਲਈ ਪੰਜਾਬ ਪੁਲਿਸ ਦਾ ਐਕਸ਼ਨ ਪਲਾਨ ਕੀ ਸੀ?

4674120
Total views : 5505088

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਚੰਡੀਗੜ੍ਹ/ਬੀ.ਐਨ.ਈ ਬਿਊਰੋ 

‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਦੇ ਸ਼ਕਤੀ ਪ੍ਰਦਰਸ਼ਨ ਨੂੰ ਵੇਖ ਕੇਂਦਰ ਸਰਕਾਰ ਵੀ ਅਲਰਟ ਹੋ ਗਈ ਹੈ। ਕੇਂਦਰੀ ਗ੍ਰਹਿ ਮੰਤਰਾਲੇ ਨੇ ਅਜਨਾਲਾ ਕਾਂਡ ਬਾਰੇ ਰਿਪੋਰਟ ਤਲਬ ਕਰ ਲਈ ਹੈ। ਸੂਤਰਾਂ ਮੁਤਾਬਕ ਅਜਨਾਲਾ ਵਿੱਚ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਐਕਸ਼ਨ ਮਗਰੋਂ ਕੇਂਦਰੀ ਖੁਫੀਆ ਏਜੰਸੀਆਂ ਵੀ ਚੌਕਸ ਹੋ ਗਈ ਹੈ। 

ਹਾਸਲ ਜਾਣਕਾਰੀ ਮੁਤਾਬਕ ਕੇਂਦਰੀ ਗ੍ਰਹਿ ਮੰਤਰਾਲੇ ਨੇ ਅਜਨਾਲਾ ਥਾਣੇ ਦੇ ਘਿਰਾਓ ਦਾ ਸਖ਼ਤ ਨੋਟਿਸ ਲਿਆ ਹੈ। ਗ੍ਰਹਿ ਮੰਤਰਾਲੇ ਨੇ ਅੱਜ ਐਤਵਾਰ ਸ਼ਾਮ ਤੱਕ ਪੰਜਾਬ ਪੁਲਿਸ ਤੇ ਇੰਟੈਲੀਜੈਂਸ ਬਿਊਰੋ (ਆਈਬੀ) ਤੋਂ ਵਿਸਤ੍ਰਿਤ ਰਿਪੋਰਟ ਤਲਬ ਕੀਤੀ ਹੈ। ਕੇਂਦਰ ਨੇ ਪੁੱਛਿਆ ਹੈ ਕਿ ਸੰਭਾਵੀ ਹਿੰਸਾ ਨੂੰ ਰੋਕਣ ਲਈ ਪੰਜਾਬ ਪੁਲਿਸ ਦਾ ਐਕਸ਼ਨ ਪਲਾਨ ਕੀ ਸੀ।

Share this News