Total views : 5505290
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਗੁਰਨਾਮ ਸਿੰਘ ਲਾਲੀ
ਅਜਨਾਲਾ ਵਿੱਚ ਇੱਕ ਖਾਲਿਸਤਾਨ ਸਮਰਥਕ ਅਤੇ ‘ਵਾਰਿਸ ਪੰਜਾਬ ਦੇ’ ਸੰਸਥਾ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੇ ਆਪਣੇ ਹਥਿਆਰਬੰਦ ਸਾਥੀਆਂ ਸਮੇਤ ਆਪਣੇ ਦੋਸਤ ਤੂਫਾਨ ਨੂੰ ਥਾਣਾ ਅਜਨਾਲਾ ਤੋਂ ਛੁਡਵਾਉਣ ਲਈ ਪੁਲੀਸ ਮੁਲਾਜ਼ਮਾਂ ’ਤੇ ਹਮਲਾ ਕੀਤੇ ਜਾਣ ਦੌਰਾਨ ਪੁਲਿਸ ਵਾਲਿਆਂ ਨਾਲ ਕੀਤੀ ਗਈ ਕੁੱਟਮਾਰ ‘ਚ ਬੁਰੀ ਤਰ੍ਹਾਂ ਜ਼ਖਮੀ ਹੋਏ ਐਸ.ਪੀ ਜੁਗਰਾਜ ਸਿੰਘ ਦਾ ਹਾਲ-ਚਾਲ ਪੁੱਛਣ ਲਈ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਵਿਸ਼ੇਸ਼ ਤੌਰ ‘ਤੇ ਜੁਗਰਾਜ ਸਿੰਘ ਦੇ ਘਰ ਗੁਰਨਗਰੀ ਪੁੱਜੇI ਸ਼ਰਮਾ ਨੇ ਐਸਪੀ ਜੁਗਰਾਜ ਸਿੰਘ ਨਾਲ ਮੁਲਾਕਾਤ ਕਰਕੇ ਸਾਰੀ ਘਟਨਾ ਦੀ ਵਿਸਥਾਰਪੂਰਵਕ ਜਾਣਕਾਰੀ ਲਈ। ਉਨ੍ਹਾਂ ਕਿਹਾ ਕਿ ਇਹ ਘਟਨਾ ਬਹੁਤ ਹੀ ਨਿੰਦਣਯੋਗ ਹੈ ਅਤੇ ਇਸ ਵਿੱਚ ਭਗਵੰਤ ਮਾਨ ਦੀ ਸਰਕਾਰ ਦੀ ਨਾਕਾਮੀ ਸਾਫ਼ ਨਜ਼ਰ ਆ ਰਹੀ ਹੈ। ਇਸ ਮੌਕੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਨਾਲ ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਸੰਧੂ, ਰਜਿੰਦਰ ਮੋਹਨ ਸਿੰਘ ਛੀਨਾ, ਜ਼ਿਲ੍ਹਾ ਮੀਤ ਪ੍ਰਧਾਨ ਬਲਦੇਵ ਰਾਜ ਬੱਗਾ, ਜ਼ਿਲ੍ਹਾ ਜਨਰਲ ਸਕੱਤਰ ਮਨੀਸ਼ ਸ਼ਰਮਾ, ਸੰਜੀਵ ਕੁਮਾਰ ਅਤੇ ਸਲਿਲ ਕਪੂਰ ਵੀ ਹਾਜ਼ਰ ਸਨ।
ਅਸ਼ਵਨੀ ਸ਼ਰਮਾ ਨੇ ਇਸ ਮੌਕੇ ਕਿਹਾ ਕਿ ਜੋ ਲੋਕ ਖਾਲਿਸਤਾਨ ਪੱਖੀ ਹਨ, ਉਹ ਕਦੇ ਪੰਜਾਬ ਦੇ ਵਾਰਿਸ ਨਹੀਂ ਹੋ ਸਕਦੇ। ਕਿਉਂਕਿ ਗੁਰੂਆਂ ਅਤੇ ਲੱਖਾਂ ਕੁਰਬਾਨੀਆਂ ਦੀ ਧਰਤੀ ਪੰਜਾਬ ਕਦੇ ਵੀ ਦੇਸ਼ ਵਿਰੋਧੀਆਂ ਨੂੰ ਪ੍ਰਵਾਨ ਨਹੀਂ ਕਰਦਾ।
ਭਗਵੰਤ ਮਾਨ ਸਰਕਾਰ ਦੀ ਕਾਰਜਸ਼ੈਲੀ ‘ਤੇ ਸਵਾਲੀਆ ਨਿਸ਼ਾਨ ਲਗਾਉਂਦੇ ਹੋਏ ਸ਼ਰਮਾ ਨੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਨੇ ਆਪਣੇ ਸਾਥੀ ਨੂੰ ਛੁਡਾਉਣ ਲਈ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਢਾਲ ਵਜੋਂ ਵਰਤਿਆ ਅਤੇ ਹਜ਼ਾਰਾਂ ਹਥਿਆਰਬੰਦ ਸਾਥੀਆਂ ਸਮੇਤ ਥਾਣੇ ‘ਤੇ ਹਮਲਾ ਕਰਕੇ ਪੁਲਿਸ ਮੁਲਾਜ਼ਮਾਂ ਦੀ ਕੁੱਟਮਾਰ ਕੀਤੀ ਅਤੇ ਥਾਣੇ ‘ਤੇ ਕਬਜ਼ਾ ਕਰਕੇ ਉਥੇ ਭੰਨਤੋੜ ਕੀਤੀ। ਇਸ ਸਥਿਤੀ ਨੂੰ ਪੁਲਿਸ ਨੇ ਬਹੁਤ ਹੀ ਸਮਝਦਾਰੀ ਨਾਲ ਨਜਿੱਠਿਆ ਅਤੇ ਆਪਣੀ ਜਾਨ ਦੀ ਪ੍ਰਵਾਹ ਕੀਤੇ ਬਿਨਾਂ ਅੰਮ੍ਰਿਤਪਾਲ ਸਿੰਘ ਅਤੇ ਉਸਦੇ ਸਾਥੀਆਂ ਦਾ ਤਸ਼ੱਦਦ ਝ੍ਲਿਆ ਅਤੇ ਆਪਣਾ ਖੂਨ ਵਗਦੀਆਂ ਵੇਖਿਆ। ਜੇਕਰ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਨੂੰ ਰੋਕਣ ਲਈ ਉਸ ਸਮੇਂ ਕੋਈ ਕਾਰਵਾਈ ਕੀਤੀ ਹੁੰਦੀ ਤਾਂ ਇਸ ਦੇ ਨਤੀਜੇ ਭਿਆਨਕ ਹੋ ਸਕਦੇ ਸਨ।
ਅਸ਼ਵਨੀ ਸ਼ਰਮਾ ਨੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀ ਲਵਪ੍ਰੀਤ ਤੂਫਾਨ ਵਿਰੁੱਧ ਦਰਜ ਕੀਤੇ ਕੇਸਾਂ ਤੋਂ ਛੁਟਕਾਰਾ ਦਿਵਾਉਣ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਢਾਲ ਵਜੋਂ ਵਰਤ ਕੇ ਦੋਸ਼ੀਆਂ ਨੂੰ ਪੁਲੀਸ ਤੋਂ ਛੁਡਾਉਣ ਦਾ ਨਵਾਂ ਤਰੀਕਾ ਅਪਰਾਧੀਆਂ ਨੂੰ ਦਿਖਾਇਆ ਗਿਆ ਹੈ। ਜਿਸ ‘ਤੇ ਸਿੱਖ ਜਥੇਬੰਦੀਆਂ ਅਤੇ ਧਾਰਮਿਕ ਜਥੇਬੰਦੀਆਂ ਨੇ ਚੁੱਪੀ ਧਾਰੀ ਹੋਈ ਹੈ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲੇ ਵਿੱਚ ਇਨਸਾਫ਼ ਦੀ ਗੁਹਾਰ ਲਾਉਂਦਿਆਂ ਅਤੇ ਧਰਨੇ ‘ਤੇ ਬੈਠੀਆਂ ਸਿੱਖ ਜਥੇਬੰਦੀਆਂ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਜਥੇਦਾਰ ਨੂੰ ਅੰਮ੍ਰਿਤਪਾਲ ਸਿੰਘ ਵਲੋਂ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਕੀਤੀ ਗਈ ਬੇਅਦਬੀ ਕਿ ਦਿਖਾਈ ਨਹੀਂ ਦਿੰਦੀ?
ਅਸ਼ਵਨੀ ਸ਼ਰਮਾ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਤੋਂ ਮੰਗ ਕੀਤੀ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਅੰਮ੍ਰਿਤਪਾਲ ਸਿੰਘ ਅਤੇ ਉਸਦੇ ਸਾਥੀਆਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇ।