ਕਾਂਗਰਸ ਸਰਕਾਰ ਵੇਲੇ ਮਾਰਕਿਟ ਕਮੇਟੀ ਪੱਟੀ ਦੇ ਚੇਅਰਮੈਨ ਰਹੇ ਮੇਜਰ ਸਿੰਘ ਧਾਲੀਵਾਲ ਦਾ ਦਿਨ ਦਿਹਾੜੇ ਗੋਲੀਆਂ ਮਾਰਕੇ ਕਤਲ

4674385
Total views : 5505502

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਪੱਟੀ /ਕੁਲਾਰਜੀਤ ਸਿੰਘ

ਪੱਟੀ ਵਿਖੇ ਕਤਲ ਦੀ ਇੱਕ ਵੱਡੀ ਵਾਰਦਾਤ ਸਾਹਮਣੀ ਆਈ ਹੈ ਜਿਸ ਵਿੱਚ ਕਾਂਗਰਸ ਸਰਕਾਰ ਸਮੇਂ  ਮਾਰਕੀਟ ਕਮੇਟੀ ਪੱਟੀ ਦੇ ਸਾਬਕਾ ਚੇਅਰਮੈਨ ਦਾ ਗੋਲੀਆਂ ਮਾਰਕੇ ਕਤਲ ਕਰ ਦਿੱਤਾ ਗਿਆ ਹੈ ਹਾਲਾਂਕਿ ਵਾਰਦਾਤ ਦਾ ਕਾਰਨਾਂ ਦਾ ਪਤਾ ਨਹੀਂ ਚੱਲ ਸਕਿਆ । ਜਾਣਕਾਰੀ ਮੁਤਾਬਕ ਚੇਅਰਮੈਨ ਮੇਜਰ ਸਿੰਘ ਧਾਰੀਵਾਲ ਪਿੰਡ ਸੰਗਵਾਂ ਸਥਿਤ ਆਪਣੇ ਐਸ. ਜੀ ਆਈ ਰੀਜ਼ੋਰਟ ਵਿਖੇ ਮੌਜੂਦ ਸਨ ਕਿ ਅਚਾਨਕ ਅਣਪਛਾਤੇ ਕੁਝ ਵਿਅਕਤੀਆਂ ਨੇ ਉਹਨਾਂ ਦੇ ਹਮਲਾ ਕਰ ਦਿੱਤਾ ਜਿਸ ਦੌਰਾਨ ਮੇਜਰ ਸਿੰਘ ਦੀ ਗੋਲੀਆਂ ਲੱਗਣ ਕਾਰਨ ਮੌਤ ਹੋ ਗਈ ।

ਸਥਾਨਕ ਪੁਲਿਸ ਗੰਭੀਰਤਾ ਨਾਲ ਮਾਮਲੇ ਦੀ ਜਾਂਚ ਕਰ ਰਹੀ ਹੈ ।ਮੌਕੇ ਤੇ ਪੁੱਜੇ ਪੁਲਿਸ ਅਧਿਕਾਰੀਆਂ ਨੇ ਰੱਟਿਆ ਰਟਾਇਆ ਜਵਾਬ ਦੇਦਿਆਂ ਕਿਹਾ ਕਿ ਸੀ.ਸੀ.ਟੀ.ਵੀ ਕੈਮਰਿਆਂ ਦੀਆਂ ਫੋਟੋਜ ਨੂੰ ਖੰਘਾਲਿਆ ਜਾ ਰਿਹਾ ਹੈ ਅਤੇ ਜਲਦੀ ਹੀ ਕਾਤਲਾਂ ਨੂੰ ਕਾਬੂ ਕਰ ਲਿਆ ਜਾਏਗਾ।ਖਬਰ ਨੂੰ ਅੱਗੇ ਵੱਧ ਤੋ ਵੱਧ ਸ਼ੇਅਰ ਕਰੋ

Share this News