ਸਿੱਖਿਆ ਮੰਤਰੀ ਵਲੋਂ ਅੰਮ੍ਰਿਤਸਰ ਦੇ ਜਿਲਾ ਸਿੱਖਿਆ ਅਫਸਰ (ਸ/ਸ) ਸਮੇਤ 26 ਪ੍ਰਿੰਸੀਪਲਾਂ ਅਤੇ ਬੀ.ਪੀ.ਈ.ਓ ਨੂੰ ਕਾਰਨ ਦੱਸੋ ਨੋਟਿਸ ਜਾਰੀ

4675244
Total views : 5506767

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਜਸਕਰਨ ਸਿੰਘ 

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਇੱਕ ਰੋਜ਼ਾ ਓਰੀਐਂਟੇਸ਼ਨ ਵਰਕਸ਼ਾਪ ਦੌਰਾਨ ਗੈਰ-ਹਾਜ਼ਰ ਰਹਿਣ ਵਾਲੇ ਅਧਿਕਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਨ ਦੇ ਨਿਰਦੇਸ਼ ਦਿੱਤੇ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਹਰਜੋਤ ਸਿੰਘ ਬੈਂਸ ਦੇ ਨਿਰਦੇਸ਼ਾਂ ‘ਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਅਤੇ (ਐਲੀਮੈਂਟਰੀ ਸਿੱਖਿਆ), ਡਾਇਟ ਪ੍ਰਿੰਸੀਪਲ, ਬੀ.ਪੀ.ਈ.ਓ. ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ।

ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਨਵੇਂ ਵਿੱਦਿਅਕ ਸੈਸ਼ਨ ਦੌਰਾਨ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਦਾਖਲਾ ਵਧਾਉਣ ਲਈ 17 ਫਰਵਰੀ, 2023 ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਆਡੀਟੋਰੀਅਮ ਵਿਖੇ ਇੱਕ ਰੋਜ਼ਾ ਓਰੀਐਂਟੇਸ਼ਨ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ ਸੀ।

ਸਬੰਧਤ ਅਥਾਰਟੀ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਸ੍ਰੀ ਮੁਕਤਸਰ ਸਾਹਿਬ, ਫ਼ਾਜ਼ਿਲਕਾ, ਅੰਮ੍ਰਿਤਸਰ, ਬਰਨਾਲਾ, ਮਾਨਸਾ, ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਸ੍ਰੀ ਫ਼ਤਹਿਗੜ੍ਹ ਸਾਹਿਬ, ਮਾਨਸਾ ਅਤੇ ਸੰਗਰੂਰ ਨੂੰ ਵਰਕਸ਼ਾਪ ਵਿੱਚੋਂ ਗੈਰ-ਹਾਜ਼ਰ ਰਹਿਣ ਕਾਰਨ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ। ਇਹ ਅਧਿਕਾਰੀ ਸਮਰੱਥ ਅਧਿਕਾਰੀ ਦੀ ਅਗਾਊਂ ਪ੍ਰਵਾਨਗੀ ਲਏ ਬਿਨਾਂ ਗੈਰ-ਹਾਜ਼ਰ ਰਹੇ।

ਇਸੇ ਤਰ੍ਹਾਂ ਪ੍ਰਿੰਸੀਪਲ ਡੀਆਈਈਟੀ ਫਾਜ਼ਿਲਕਾ, ਮੋਗਾ, ਬਠਿੰਡਾ, ਗੁਰਦਾਸਪੁਰ, ਕਪੂਰਥਲਾ, ਲੁਧਿਆਣਾ, ਜਲੰਧਰ ਅਤੇ ਸੰਗਰੂਰ ਅਤੇ ਕੁਝ ਬੀਪੀਈਓਜ਼ ਅਤੇ ਬੀਐਮਟੀ ਨੂੰ ਗੈਰਹਾਜ਼ਰ ਹੋਣ ਦੀ ਗਿਣਤੀ ਵਿੱਚ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ।

Share this News