ਸਿਵਲ ਹਸਪਤਾਲ ਤਰਨ ਤਾਰਨ ਦੇ ਆਊਟਸੋਰਸਿੰਗ ਕਰਮਚਾਰੀਆਂ ਨੂੰ ਹੜਤਾਲ ਖਤਮ ਮਿਲੇਗੀ ਸਮਾਬੋਧ ਤਨਖਾਹ:-ਵਿਧਾਇਕ ਡਾਕਟਰ ਸੋਹਲ

4675350
Total views : 5506914

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਤਰਨਤਾਰਨ /ਤਰਸੇਮ ਸਿੰਘ ਲਾਲੂ ਘੁੰਮਣ,ਬੱਬੂ ਬੰਡਾਲਾ

ਤਰਨ ਤਾਰਨ ਦੇ ਸਿਵਲ ਹਸਪਤਾਲ ਵਿਖੇ ਆਊਟਸੋਰਸਿੰਗ ਕਰਮਚਾਰੀਆਂ ਦੀ ਤਿੰਨ ਦਿਨਾਂ ਤੋਂ ਚਲ ਰਹੀ ਹੜਤਾਲ ਅੱਜ ਹਲਕਾ ਵਿਧਾਇਕ ਡਾਕਟਰ ਕਸ਼ਮੀਰ ਸਿੰਘ ਸੋਹਲ ਦੇ ਯਤਨਾਂ ਸਦਕਾ ਵਾਪਿਸ ਲੈ ਲਈ ਗਈ ਹੈ ਅਤੇ ਕਰਮਚਾਰੀ ਵਾਪਸ ਡਿਊਟੀ ਤੇ ਹਾਜ਼ਰ ਹੋ ਗਏ ਹਨ। ਇਹ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਉਪ੍ਰੰਤ ਉਨ੍ਹਾਂ ਨੇ ਹਸਪਤਾਲ ਦੇ ਸੀਨੀਅਰ ਮੈਡੀਕਲ ਅਫਸਰ ਅਤੇ ਆਊਟ ਸੋਰਸਿੰਗ ਕਰਮਚਾਰੀਆਂ ਦੇ ਪ੍ਰਤੀਨਿਧੀਆਂ ਦੀ ਤੁਰੰਤ ਬੈਠਕ ਬੁਲਾਈ ਅਤੇ ਬੈਠਕ ਵਿਚ ਹੋਏ ਸਮਝੌਤੇ ਅਨੁਸਾਰ ਆਊਟਸੋਰਸਿੰਗ ਕਰਮਚਾਰੀਆਂ ਨੂੰ ਹੁਣ ਦੋ ਮਹੀਨੇ ਦੀ ਤਨਖਾਹ ਜਾਰੀ ਕਰ ਦਿੱਤੀ ਜਾਵੇਗੀ। ਅਤੇ ਬਾਕੀ ਰਹਿੰਦਾ ਵੇਤਨ ਵੀ ਸਮਾਬੋਧ ਪ੍ਰੋਗਰਾਮ ਤਹਿਤ ਦੇ ਦਿੱਤਾ ਜਾਵੇਗਾ।

ਵਰਨਣਯੋਗ ਹੈ ਕਿ ਸਿਵਲ ਹਸਪਤਾਲ ਤਰਨ ਤਾਰਨ ਵਿਖੇ ਕੰਮ ਕਰ ਰਹੇ ਆਊਟਸੋਰਸਿੰਗ ਕਰਮਚਾਰੀਆਂ ਨੂੰ ਬੀਤੇ ਛੇ ਮਹੀਨੇ ਤੋਂ ਵੇਤਨ ਨਹੀਂ ਮਿਲ ਰਿਹਾ ਸੀ। ਜਿਸ ਕਾਰਨ ਇਨ੍ਹਾਂ ਕਰਮਚਾਰੀਆਂ ਲਈ ਗੁਜ਼ਾਰਾ ਕਰਨਾ ਮੁਸ਼ਕਿਲ ਹੋ ਗਿਆ ਸੀ। ਇਹ ਕਰਮਚਾਰੀ ਮਜਬੂਰਨ ਹੜਤਾਲ ਤੇ ਚਲੇ ਗਏ ਹਨ। ਇਨ੍ਹਾਂ ਕਰਮਚਾਰੀਆਂ ਦੇ ਪ੍ਰਤੀਨਿਧਾਂ ਨੇ ਡਾਕਟਰ ਕਸ਼ਮੀਰ ਸਿੰਘ ਸੋਹਲ ਦਾ ਧੰਨਵਾਦ ਕਰਦੇ ਹੋਏ ਫੈਸਲੇ ਦੀ ਸ਼ਲਾਘਾ ਕੀਤੀ ਹੈ।

Share this News