Total views : 5506916
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
6 ਤੋਂ 16 ਮਾਰਚ ਤੱਕ ਰੈਪਿਡ ਐਕਸ਼ਨ ਫੋਰਸ ਅਤੇ ਨੀਮ ਫੌਜੀ ਦਸਤੇ ਦੀ ਕੀਤੀ ਮੰਗ
ਨਵੀ ਦਿੱਲੀ/ਬੀ.ਐਨ.ਈ
ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਮਾਨ ਨੇ ਸ਼ਾਹ ਕੋਲੋਂ ਕਾਨੂੰਨ ਵਿਵਸਥਾ ‘ਚ ਸਹਾਇਤ ਲਈ ਵਾਧੂ ਕੇਂਦਰੀ ਫੋਰਸ ਦੀ ਮੰਗ ਕੀਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮਾਨ ਨੇ ਕੇਂਦਰ ਕੋਲੋਂ ਰੈਪਿਡ ਐਕਸ਼ਨ ਫੋਰਸ ਅਤੇ ਨੀਮ ਫੌਜੀ ਦਸਤੇ ਦੀ ਮੰਗ ਕੀਤੀ ਹੈ। ਇਸ ਵਾਧੂ ਫੋਰਸ ਦੀ ਮੰਗ 6 ਤੋਂ 16 ਮਾਰਚ ਤੱਕ ਕੀਤੀ ਗਈ ਹੈ। ਇਨ੍ਹਾਂ ਦੋਵਾਂ ਆਗੂਆਂ ਵਿਚਾਲੇ ਇਹ ਮੁਲਾਕਾਤ 40 ਮਿੰਟ ਤੱਕ ਚੱਲੀ। ਇਸ ਦੌਰਾਨ ਪਾਕਿਸਤਾਨ ਤੋਂ ਆਉਣ ਵਾਲੇ ਡਰੋਨ ਅਤੇ ਡਰੱਗ ਤਸਕਰੀ ‘ਤੇ ਚਰਚਾ ਕੀਤੀ ਗਈ । ਸਰਹੱਦੀ ਸੁਰੱਖਿਆ ਨੂੰ ਹੋਰ ਮਜ਼ਬੂਤ ਕਰਨ ਲਈ ਕੇਂਦਰੀ ਅਤੇ ਸੂਬਾਈ ਏਜੰਸੀਆਂ ਵਿਚਾਲੇ ਤਾਲਮੇਲ ‘ਤੇ ਚਰਚਾ ਕੀਤੀ ਗਈ ।ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪਾਕਿਸਤਾਨ ਡਰੱਗ ਮਾਫੀਆ ਨੂੰ ਸੁਰੱਖਿਆ ਦੇ ਰਿਹਾ ਹੈ ।
ਮੁਲਾਕਾਤ ਦੌਰਾਨ ਬਾਰਡਰ ‘ਤੇ ਆਉਂਦੇ ਡ੍ਰੋਨ ਅਤੇ ਨਸ਼ੇ ਦੇ ਮਸਲੇ ‘ਤੇ ਵੀ ਕੀਤੀ ਚਰਚਾ
ਇਸ ਤੋਂ ਇਲਾਵਾ ਪੰਜਾਬ ਦੀ ਕਾਨੂੰਨ ਵਿਵਸਥਾ ਦੇ ਮੁੱਦੇ ‘ਤੇ ਪੰਜਾਬ ਅਤੇ ਕੇਂਦਰ ਵਿਚਾਲੇ ਤਾਲਮੇਲ ‘ਤੇ ਚਰਚਾ ਕੀਤੀ ਗਈ ਹੈ । ਪਿਛਲੇ ਦਿਨੀਂ ਫੜੇ ਗਏ ਗੈਂਗਸਟਰਾਂ ਬਾਰੇ ਵੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ ਹੈ।ਇਸ ਦੇ ਨਾਲ ਹੀ ਇਸ ਮੀਟਿੰਗ ‘ਚ ਭਾਰਤ-ਪਾਕਿਸਤਾਨ ਸਰਹੱਦ ‘ਤੇ ਨਸ਼ਿਆਂ ਅਤੇ ਡਰੋਨਾਂ ਨੂੰ ਲੈ ਕੇ ਚਰਚਾ ਕੀਤੀ ਗਈ।ਕੌਮਾਂਤਰੀ ਸਰਹੱਦ ’ਤੇ ਕੰਡਿਆਲੀ ਤਾਰ ਤੋਂ ਪਾਰ ਦੀ ਜ਼ਮੀਨ ਬਾਰੇ ਵੀ ਚਰਚਾ ਕੀਤੀ ਗਈ ।ਚੰਡੀਗੜ੍ਹ ਵਿੱਚ ਪੰਜਾਬ ਕੇਡਰ ਦੇ ਐਸਐਸਪੀ ਦੀ ਜਲਦੀ ਤਾਇਨਾਤੀ ਬਾਰੇ ਵੀ ਚਰਚਾ ਕੀਤੀ ਗਈ।ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਰੁਕੇ ਪੇਂਡੂ ਵਿਕਾਸ ਫੰਡ ਦਾ ਮੁੱਦਾ ਗ੍ਰਹਿ ਮੰਤਰੀ ਅੱਗੇ ਰੱਖਿਆ ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਨਾਲ ਮੁਲਾਕਾਤ ਕੀਤੀ ।ਤਾਂ ਦੂਜੇ ਪਾਸੇ ਪੰਜਾਬ ਸਰਕਾਰ ਵੱਲੋਂ ਪੰਜਾਬ ‘ਚ ਕਾਨੂੰਨ ਵਿਵਸਥਾ ‘ਚ ਸਹਾਇਤਾ ਲਈ ਕੇਂਦਰ ਸਰਕਾਰ ਤੋਂ ਵਾਧੂ ਫੋਰਸ ਦੀ ਮੰਗ ਕੀਤੀ ਹੈ । ਪੰਜਾਬ ਸਰਕਾਰ ਨੇ 6 ਤੋਂ 16 ਮਾਰਚ ਦੇ ਲਈ ਪੰਜਾਬ ਲਈ ਵਾਧੂ ਫੋਰਸ ਦੀ ਮੰਗ ਕੀਤੀ ਹੈ । ਰੈਪਿਡ ਐਕਸ਼ਨ ਫੋਰਸ ਅਤੇ ਨੀਮ ਫੌਜੀ ਦਰਤੇ ਕਦੀ ਮੰਗ ਕੀਤੀ ਹੈ ।