ਪਨਸਪ ਵਿਭਾਗ ਵਿੱਚ ਛੇਵਾਂ ਕਮਿਸ਼ਨ ਲਾਗੂ ਨਾ ਕਰਨ ਕਰਕੇ ਮੁਲਾਜਮਾਂ ਨੇ ਦਿੱਤਾ ਧਰਨਾ

4728984
Total views : 5596467

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਗੁਰਨਾਮ ਸਿੰਘ ਲਾਲੀ

ਪਨਸਪ ਵਿਭਾਗ ਵਿੱਚ ਛੇਵੇਂ ਪੇ ਕਮਿਸ਼ਨ ਨੂੰ ਲਾਗੂ ਕਰਨ ਸੰਬੰਧੀ ਅਸਹਿਮਤੀ ਪ੍ਰਗਟਾਈ ਗਈ ਹੈ, ਜਦਕਿ ਪੰਜਾਬ ਸਰਕਾਰ ਦੇ ਸਾਰੇ ਵਿਭਾਗਾਂ ਵਿੱਚ ਛੇਵਾਂ ਪੇ ਕਮਿਸ਼ਨ ਕਾਫੀ ਸਮਾਂ ਪਹਿਲਾਂ ਤੋਂ ਲਾਗੂ ਹੋ ਚੱਕਾ ਹੈ।

ਪੰਜਾਬ ਸਰਕਾਰ ਵੱਲੋਂ ਸਾਰੇ ਵਿਭਾਗਾਂ ਵਿੱਚ ਛੇਵਾਂ ਪੇ ਕਮਿਸ਼ਨ ਲਾਗੂ ਕਰਕੇ ਇਕੱਲੇ ਪਨਸਪ ਨੂੰ ਪੇ ਕਮਿਸ਼ਨ ਨਾ ਦੇ ਕੇ ਸਰਾਸਰ ਧੱਕਾ ਕੀਤਾ ਜਾ ਰਿਹਾ ਹੈ। ਇਸ ਦੇ ਮੱਦੇਨਜ਼ਰਪਨਸਪ ਪੰਜਾਬ ਦੇ ਸਮੂਹ ਮੁਲਾਜ਼ਮਾਂ ਵੱਲੋਂ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕਰਨ ਲਈ ਪੰਜਾਬ ਭਰ ਵਿੱਚ ਜ਼ਿਲ੍ਹਾ ਦਫਤਰਾਂ ਅੱਗੇ ਅਣਮਿਥੇ ਸਮੇਂ ਲਈ ਧਰਨਾ ਦਿੱਤਾ ਜਾ ਰਿਹਾ ਹੈ

Share this News