ਪੰਜਾਬ ਸਰਕਾਰ ਵੱਲੋਂ ਗੋਇੰਦਵਾਲ ਜੇਲ੍ਹ ਕਤਲ ਕਾਂਡ ਮਾਮਲੇ ‘ਚ ਵੱਡੀ ਕਾਰਵਾਈ; ਸੁਪਰਡੈਂਟ ਸਣੇ ਜੇਲ੍ਹ ਦੇ 7 ਅਧਿਕਾਰੀਆਂ ਨੂੰ ਕੀਤਾ ਮੁਅੱਤਲ- 5 ਕੀਤੇ ਗ੍ਰਿਫਤਾਰ

4676146
Total views : 5508264

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਸੁਖਮਿੰਦਰ ਸਿੰਘ ‘ਗੰਡੀ ਵਿੰਡ’

ਸ਼੍ਰੀ ਗੋਇੰਦਵਾਲ ਜੇਲ੍ਹ ਦੇ ਅੰਦਰ ਵਾਪਰੇ ਕਤਲ ਕਾਂਡ ਮਾਮਲੇ ‘ਚ ਪੰਜਾਬ ਸਰਕਾਰ ਨੇ ਵੱਡੀ ਕਾਰਵਾਈ ਕਰਦਿਆਂ ਹੋਇਆ 7 ਜੇਲ੍ਹ ਅਧਿਕਾਰੀਆਂ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ, ਜਦੋਂਕਿ 5 ਅਧਿਕਾਰੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।

ਇਹ ਜਾਣਕਾਰੀ ਆਈ.ਜੀ. ਹੈੱਡ ਕੁਆਰਟਰ ਸੁਖਚੈਨ ਸਿੰਘ ਗਿੱਲ ਦੇ ਵਲੋਂ ਪ੍ਰੈਸ ਕਾਨਫਰੰਸ ਕਰਕੇ ਦਿੱਤੀ ਗਈ। ਉਨ੍ਹਾਂ ਦੱਸਿਆ ਕਿ, ਜੇਲ੍ਹ ਦੇ ਸੁਪਰਡੈਂਟ ਇਕਬਾਲ ਬਰਾੜ, ਵਿਜੇ ਕੁਮਾਰ ਅਡਿਸ਼ਨਲ ਸੁਪਰਡੈਂਟ, ਜਸਪਾਲ ਸਿੰਘ ਖ਼ਹਿਰਾ ਅਡਿਸ਼ਨਲ ਸੁਪਰਡੈਂਟ ਜੇਲ੍ਹ, ਇਸ ਤੋਂ ਇਲਾਵਾ ਏਐਸਆਈ ਹਰਚੰਦ ਸਿੰਘ, ਏਐਸਆਈ ਜੋਗਿੰਦਰ ਸਿੰਘ, ਹੈੱਡ ਕਾਂਸਟੇਬਲ ਸਵਿੰਦਰ ਸਿੰਘ, ਹਰੀਸ਼ ਕੁਮਾਰ ਸਹਾਇਕ ਸੁਪਰਡੈਂਟ ਤੇ ਇੰਚਾਰਜ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ।

ਆਈ.ਜੀ. ਹੈੱਡ ਕੁਆਰਟਰ ਸੁਖਚੈਨ ਸਿੰਘ ਗਿੱਲ ਦੇ ਵਲੋਂ ਇਹ ਵੀ ਦੱਸਿਆ ਗਿਆ ਕਿ, ਇਕਬਾਲ ਬਰਾੜ ਸੁਪਰਡੈਂਟ, ਹਰੀਸ਼ ਕੁਮਾਰ ਸਹਾਇਕ ਸੁਪਰਡੈਂਟ, ਵਿਜੇ ਕੁਮਾਰ ਅਡਿਸ਼ਨਲ ਸੁਪਰਡੈਂਟ, ਏਐਸਆਈ ਹਰਚੰਦ ਸਿੰਘ, ਏਐਸਆਈ ਜੋਗਿੰਦਰ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ, ਜਦੋਂਕਿ ਜਸਪਾਲ ਸਿੰਘ ਖ਼ਹਿਰਾ ਅਡਿਸ਼ਨਲ ਸੁਪਰਡੈਂਟ ਜੇਲ੍ਹ ਅਤੇ ਸਵਿੰਦਰ ਸਿੰਘ ਹੈੱਡ ਕਾਂਸਟੇੇਬਲ ਪੁਲਿਸ ਦੀ ਗ੍ਰਿਫਤ ਤੋਂ ਬਾਹਰ ਹਨ, ਜਿਨ੍ਹਾਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਸਬੰਧੀ ਥਾਣਾ ਗੋਇੰਦਵਾਲ ਸਾਹਿਬ ਵਿਖੇ ਸੂਚਨਾ ਤਕਨਾਲੋਜੀ ਐਕਟ ਦੀ ਧਾਰਾ 66, ਜੇਲ ਐਕਟ ਦੀ ਧਾਰਾ 52, ਆਈ.ਪੀ.ਸੀ. ਦੀ ਧਾਰਾ 506 ਅਤੇ 149 ਤਹਿਤ ਐਫਆਈਆਰ ਨੰਬਰ 102 ਦਰਜ ਕੀਤੀ ਗਈ ਹੈ। ਮੁਢਲੇ ਤੌਰ ‘ਤੇ ਜੇਲ ‘ਚ ਬੰਦ ਕੈਦੀਆਂ ਜਿਨਾਂ ‘ਚ ਮਨਪ੍ਰੀਤ ਸਿੰਘ ਉਰਫ ਭਾਊ, ਸਚਿਨ ਭਿਵਾਨੀ ਉਰਫ ਸਚਿਨ ਚੌਧਰੀ, ਅੰਕਿਤ ਲਾਟੀ ਉਰਫ ਅੰਕਿਤ ਸਿਰਸਾ, ਕਸ਼ਿਸ਼ ਉਰਫ ਕੁਲਦੀਪ, ਰਜਿੰਦਰ ਉਰਫ ਜੋਕਰ, ਹਰਦੀਪ ਸਿੰਘ ਉਰਫ ਮਾਮਾ, ਬਲਦੇਵ ਸਿੰਘ ਉਰਫ ਨਿੱਕੂ, ਦੀਪਕ ਉਰਫ ਮੰੁਡੀ ਅਤੇ ਮਲਕੀਤ ਸਿੰਘ ਉਰਫ ਕੀਤਾ ਖਿਲਾਫ ਕੇਸ ਦਰਜ ਕੀਤਾ ਗਿਆ ।

ਆਈਜੀਪੀ ਨੇ ਕਿਹਾ ਕਿ ਜਾਂਚ ਤੋਂ ਬਾਅਦ ਪੁਲਿਸ ਨੇ ਇਸ ਐਫਆਈਆਰ ਵਿੱਚ ਜੇਲ ਅਧਿਕਾਰੀਆਂ ਨੂੰ ਉਨਾਂ ਦੀ ਅਣਗਹਿਲੀ ਅਤੇ ਜੇਲ ਦੇ ਕੈਦੀਆਂ ਨਾਲ ਮਿਲੀਭੁਗਤ ਕਰਕੇ ਵੀਡੀਓ ਸ਼ੂਟ ਕਰਨ ਲਈ ਨਾਮਜ਼ਦ ਕੀਤਾ ਹੈ, ਜੋ ਕਿ ਘਟਨਾ ਵਾਲੇ ਦਿਨ ਸ਼ੂਟ ਕੀਤੀ ਗਈ ਅਤੇ ਕੁਝ ਦਿਨਾਂ ਬਾਅਦ ਲੀਕ ਹੋ ਗਈ । ਉਨਾਂ ਕਿਹਾ ਕਿ ਦੋਸ਼ੀ ਜੇਲ ਦੇ ਕੈਦੀਆਂ ਨੂੰ ਹੋਰ ਪੁੱਛਗਿੱਛ ਲਈ ਪ੍ਰੋਡਕਸ਼ਨ ਵਾਰੰਟ ‘ਤੇ ਲਿਆਂਦਾ ਜਾਵੇਗਾ।

Share this News