ਸਮਰੱਥ ਅਧਿਕਾਰੀ ਦੀ ਪ੍ਰਵਾਨਗੀ ਤੋਂ ਬਿਨ੍ਹਾਂ ਕੋਈ ਅਧਿਕਾਰੀ ਕਿਸੇ ਵੀ ਸੂਰਤ ਵਿੱਚ ਆਪਣਾ ਹੈੱਡਕੁਆਟਰ ਨਹੀਂ ਛੱਡੇਗਾ-ਡਿਪਟੀ ਕਮਿਸ਼ਨਰ

4676146
Total views : 5508264

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਤਰਨ ਤਾਰਨ/ਲਾਲੀ ਕੈਰੋ, ਬੱਬੂ ਬੰਡਾਲਾ

ਡਿਪਟੀ ਕਮਿਸ਼ਨਰ ਤਰਨ ਤਾਰਨ, ਸ੍ਰੀ ਰਿਸ਼ੀਪਾਲ ਸਿੰਘ ਨੇ ਆਦੇਸ਼ ਜਾਰੀ ਕਰਦਿਆਂ ਕਿਹਾ ਕਿ ਕੋਈ ਵੀ ਅਧਿਕਾਰੀ, ਸਮਰੱਥ ਅਧਿਕਾਰੀ ਦੀ ਪ੍ਰਵਾਨਗੀ ਤੋਂ ਬਿਨ੍ਹਾਂ ਕਿਸੇ ਵੀ ਸੂਰਤ ਵਿੱਚ ਆਪਣਾ ਹੈੱਡਕੁਆਟਰ ਨਹੀਂ ਛੱਡੇਗਾ। ਉਹਨਾਂ ਕਿਹਾ ਕਿ ਇਹ ਧਿਆਨ ਵਿੱਚ ਆਇਆ ਹੈ ਕਿ ਕਈ ਅਧਿਕਾਰੀ ਆਪਣੇ ਸਟੇਸ਼ਨ ‘ਤੇ ਰਹਿਣ ਦੀ ਬਜਾਏ, ਸ਼ਾਮ 05 ਵਜੇ ਤੋਂ ਬਾਅਦ ਆਪਣਾ ਸਟੇਸ਼ਨ ਛੱਡ ਦਿੰਦੇ ਹਨ, ਜਿਸ ਨਾਲ ਜਨਤਾਕ ਕੰਮ-ਕਾਜ ਪ੍ਰਭਾਵਿਤ ਹੁੰਦਾ ਹੈ। ਇਸ ਮਾਮਲੇ ਪ੍ਰਤੀ ਸਰਕਾਰ ਵੱਲੋਂ ਗੰਭੀਰ ਨੋਟਿਸ ਲਿਆ ਗਿਆ ਹੈ।


ਉਹਨਾਂ ਸਮੂਹ ਜ਼ਿਲ੍ਹਾ ਅਧਿਕਾਰੀ ਨੂੰ ਆਦੇਸ਼ ਦਿੱਤੇ ਕਿ ਉਹ ਇਹਨਾਂ ਹਦਾਇਤਾਂ ਨੂੰ ਆਪਣੇ ਅਧੀਨ ਕੰਮ ਕਰ ਰਹੇ ਅਧਿਕਾਰੀਆਂ ਦੇ ਧਿਆਨ ਵਿੱਚ ਲਿਆ ਦਿੱਤਾ ਜਾਵੇ ਅਤੇ ਇਹਨਾਂ ਹਦਾਇਤਾਂ ਦੀ ਇੰਨ੍ਹ-ਬਿੰਨ੍ਹ ਪਾਲਣਾ ਯਕੀਨੀ ਬਣਾਈ ਜਾਵੇ।ਉਹਨਾਂ ਕਿਹਾ ਕਿ ਜੇਕਰ ਕਿਸੇ ਅਧਿਕਾਰੀ ਨੇ ਸ਼ਾਮ 05 ਵਜੇ ਤੋਂ ਬਾਅਦ ਆਪਣਾ ਸਟੇਸ਼ਨ ਛੱਡਣਾ ਹੈ ਤਾਂ ਇਸ ਦੀ ਅਗਾਊਂ ਸੂਚਨਾ ਦਫ਼ਤਰ ਡਿਪਟੀ ਕਮਿਸ਼ਨਰ ਅਤੇ ਮੋਬਾਇਲ ਨੰਬਰ 8360606719 ਦੇਣੀ ਯਕੀਨੀ ਬਣਾਈ ਜਾਵੇ।

Share this News