Total views : 5508267
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਸੁਖਮਿੰਦਰ ‘ਸਿੰਘ ‘ਗੰਡੀ ਵਿੰਡ’
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਦੇ ਮਕਸਦ ਨਾਲ ਆਰੰਭੀ ਮੁਹਿੰਮ ਤਹਿਤ ਸੋਮਵਾਰ ਨੂੰ ਭਵਾਨੀਗੜ੍ਹ, ਸੰਗਰੂਰ ਜ਼ਿਲ੍ਹੇ ਵਿੱਚ ਤਾਇਨਾਤ ਪਟਵਾਰੀ ਸੁਮਨਦੀਪ ਸਿੰਘ ਅਤੇ ਉਸ ਦੇ ਪ੍ਰਾਈਵੇਟ ਸਾਥੀ ਨਰਿੰਦਰਪਾਲ ਨੂੰ 2500 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮਾਲ ਪਟਵਾਰੀ ਅਤੇ ਉਸ ਦੇ ਸਾਥੀ ਨੂੰ ਅਜੀਤ ਸਿੰਘ ਵਾਸੀ ਭਵਾਨੀਗੜ੍ਹ ਦੀ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਵਧੇਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਹੈ ਕਿ ਉਕਤ ਪਟਵਾਰੀ ਅਤੇ ਉਸ ਦੇ ਸਾਥੀ ਨੇ ਸ਼ਿਕਾਇਤਕਰਤਾ ਦੇ ਜੱਦੀ ਮਕਾਨ ਦਾ ਇੰਤਕਾਲ ਕਰਵਾਉਣ ਬਦਲੇ ਰਿਸ਼ਵਤ ਵਜੋਂ 2500 ਰੁਪਏ ਦੀ ਮੰਗ ਕੀਤੀ ਹੈ।
ਇਸ ਸ਼ਿਕਾਇਤ ਦੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਪਟਵਾਰੀ ਅਤੇ ਉਸ ਦੇ ਸਾਥੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 2500 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।ਉਨ੍ਹਾਂ ਦੱਸਿਆ ਕਿ ਦੋਵਾਂ ਮੁਲਜ਼ਮਾਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਥਾਣਾ ਪਟਿਆਲਾ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਗਈ ਹੈ।
ਵਿਜੀਲੈਂਸ ਬਿਊਰੋ ਨੇ ਲੁਧਿਆਣਾ ਨਗਰ ਨਿਗਮ ਦੇ ਨੰਬਰਦਾਰ ਨੂੰ 1000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਸੋਮਵਾਰ ਨੂੰ ਜੋਨ ਡੀ, ਨਗਰ ਨਿਗਮ (ਐਮ.ਸੀ.) ਲੁਧਿਆਣਾ ਵਿੱਚ ਨੰਬਰਦਾਰ ਵਜੋਂ ਤਾਇਨਾਤ ਕਰਮਚਾਰੀ ਸੋਨੂੰ ਨੂੰ 10,00 ਰੁਪਏ ਦੀ ਰਿਸ਼ਵਤ ਦੀ ਮੰਗ ਕਰਨ ਅਤੇ ਲੈਣ ਦੇ ਦੋਸ਼ ਹੇਠ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਕਰਮਚਾਰੀ ਨੂੰ ਦਰਜਾ ਚਾਰ ਕਰਮਚਾਰੀ ਬੌਬੀ, ਵਾਸੀ ਮਹਾਂ ਸਿੰਘ ਨਗਰ, ਡਾਬਾ, ਲੁਧਿਆਣਾ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ’ਤੇ ਦਰਜ ਕਰਵਾਈ ਆਨਲਾਈਨ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫਤਾਰ ਕੀਤਾ ਗਿਆ ਹੈ।
ਦੋਸ਼ੀ ਨੇ ਸ਼ਿਕਾਇਤਕਰਤਾ ਦੀ ਤਨਖਾਹ ਜਾਰੀ ਕਰਨ ਲਈ ਮੰਗੀ ਸੀ 10,000 ਰੁਪਏ ਰਿਸ਼ਵਤ
ਉਨਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਨਲਾਈਨ ਸ਼ਿਕਾਇਤ ‘ਚ ਦੋਸ਼ ਲਗਾਇਆ ਹੈ ਕਿ ਉਕਤ ਕਰਮਚਾਰੀ ਨੇ ਉਸ ਨੂੰ ਡਿਊਟੀ ਤੋਂ ਗੈਰ-ਹਾਜਰ ਹੋਣ ਦਾ ਡਰਾਵਾ ਦੇ ਕੇ ਉਸ ਦੀ 5 ਮਹੀਨਿਆਂ ਦੀ ਕੁੱਲ ਤਨਖਾਹ, 70,000 ਵਿੱਚੋਂ 2000 ਰੁਪਏ ਪ੍ਰਤੀ ਮਹੀਨਾ ਯਾਨੀ ਕੁੱਲ 10,000 ਰੁਪਏ ਰਿਸ਼ਵਤ ਦੇਣ ਦੀ ਮੰਗ ਕੀਤੀ ਸੀ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਉਕਤ ਦੋਸ਼ੀ ਪਹਿਲਾਂ ਹੀ 1,000 ਰਿਸ਼ਵਤ ਵਜੋਂ ਲੈ ਚੁੱਕਾ ਹੈ ਅਤੇ ਬਾਕੀ ਦੇ ਪੈਸੇ ਦੇਣ ਦੀ ਮੰਗ ਕਰ ਰਿਹਾ ਸੀ।
ਵਿਜੀਲੈਂਸ ਬਿਊਰੋ ਵੱਲੋਂ ਇਸ ਸ਼ਿਕਾਇਤ ਦੀ ਪੜਤਾਲ ਦੌਰਾਨ ਪਾਇਆ ਗਿਆ ਕਿ ਉਕਤ ਦੋਸ਼ੀ ਨੇ ਸ਼ਿਕਾਇਤਕਰਤਾ ਪਾਸੋਂ 1,000 ਰੁਪਏ ਦੀ ਰਿਸ਼ਵਤ ਲਈ ਸੀ, ਜਿਸ ਦੇ ਆਧਾਰ ‘ਤੇ ਉਕਤ ਕਰਮਚਾਰੀ ਦੇ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸ ਸਬੰਧੀ ਥਾਣਾ ਵਿਜੀਲੈਂਸ ਬਿਊਰੋ ਲੁਧਿਆਣਾ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਉਸ ਨੂੰ ਭਲਕੇ ਲੁਧਿਆਣਾ ਦੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।