ਸਰਕਾਰੀ ਸੀਨੀਅਰ ਸਕੈਡਰੀ ਸਮਾਰਟ ਸਕੂਲ ਛੇਹਰਟਾ ਬਣਿਆ ਸਕੂਲ ਆਫ ਐਮੀਨੈਂਸ

4676242
Total views : 5508484

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਜਸਕਰਨ ਸਿੰਘ

ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਸੁਧਾਰ ਦੇ ਲਈ ਬਣਾਏ ਜਾ ਰਹੇ ਸਕੂਲ ਆਫ ਐਮੀਨੈਂਸ ਅਧੀਨ ਸਰਕਾਰੀ ਸੀਨੀਅਰ ਸਕੈਂਡਰੀ ਸਮਾਰਟ ਸਕੂਲ ਛੇਹਰਟਾ ਹੁਣ ਸਕੂਲ ਆਫ਼ ਐਮੀਨੈਂਸ ਛੇਹਰਟਾ ਬਣ ਗਿਆ ਹੈ| ਇਸ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਸ ਜਗਰਾਜ ਸਿੰਘ ਰੰਧਾਵਾ ਨੇ ਦੱਸਿਆ ਕਿ ਪੰਜਾਬ ਸਰਕਾਰ ਸਿੱਖਿਆ ਦੇ ਸੁਧਾਰ ਲਈ ਦਿਨ ਰਾਤ ਕੰਮ ਕਰ ਰਹੀ ਹੈ| ਇਸੇ ਕੜੀ ਤਹਿਤ ਸਰਕਾਰੀ ਸਕੂਲਾਂ ਨੂੰ ਹਰ ਤਰ੍ਹਾਂ ਦੀਆਂ ਸੁਵਿਧਾਵਾਂ ਦੇ ਰਹੇ ਹਨ|

ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਸ੍ਰੀਮਤੀ ਰੇਖਾ ਮਹਾਜਨ ਉਪ ਜ਼ਿਲ੍ਹਾ ਸਿੱਖਿਆ ਅਫਸਰ (ਐਲੀ.ਸਿੱ.) ਦੱਸਿਆ ਕਿ ਇਸ ਤਹਿਤ 9ਵੀਂ ਅਤੇ 11ਵੀ ਦੇ ਵਿੱਚ ਦਾਖਲੇ ਲਈ ਰਜਿਸਟ੍ਰੇਸ਼ਨ 10 ਮਾਰਚ ਤੱਕ ਵੈੱਬਸਾਈਟ www.epunjabschool.gov.in//school-eminence ਤੇ ਕਰਵਾਈ ਜਾ ਸਕਦੀ ਹੈ| ਸਕੂਲ ਦੇ ਵਿਦਿਆਰਥੀਆਂ ਨੂੰ ਹਰ ਸਹੂਲਤ ਦਿੱਤੀ ਜਾਵੇਗੀ| 11ਵੀ ਜਮਾਤ ਦੇ ਵਿਦਿਆਰਥੀਆਂ ਲਈ ਸਾਇੰਸ,ਕਾਮਰਸ,ਆਰਟਸ ਅਤੇ ਵੋਕੇਸ਼ਨਲ ਸਟਰੀਮ ਦਾ ਪ੍ਰਬੰਧ ਹੈ| ਵਿਦਿਆਰਥੀਆਂ ਲਈ ਖੇਡਾਂ,ਐਨ ਸੀ ਸੀ,ਐਨ ਐਸ ਐਸ ਅਤੇ ਹੋਰ ਸਹਿ ਪਾਠਕ੍ਰਮ ਦੀਆਂ ਗਤੀਵਿਧੀਆਂ ਕਰਵਾਈਆਂ ਜਾਣਗੀਆਂ|
ਵਿਦਿਆਰਥੀਆਂ ਨੂੰ NDA, NEET, JEE,CLAT ਆਦਿ ਮੁਕਾਬਲਿਆਂ ਦੀ ਤਿਆਰੀ ਵੀ ਕਰਵਾਈ ਜਾਵੇਗੀ| ਵਿਦਿਆਰਥੀਆਂ ਨੂੰ ਸਮੇਂ ਦਾ ਹਾਣੀ ਬਣਾਇਆ ਜਾਵੇਗਾ| ਇਸ ਮੌਕੇ ਤੇ ਸ੍ਰੀਮਤੀ ਨਵਦੀਪ ਕੌਰ, ਸ੍ਰੀਮਤੀ ਹਰਪ੍ਰੀਤ ਕੌਰ,ਮਿਸ ਅਨੀਤਾ ਅਤੇ ਹੋਰ ਸਟਾਫ਼ ਮੈਂਬਰ ਹਾਜ਼ਰ ਸਨ|

Share this News