Total views : 5509249
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਤਰਨ ਤਾਰਨ/ਲਾਲੀ ਕੈਰੋ, ਬੱਬੂ ਬੰਡਾਲਾ
ਜ਼ਿਲ੍ਹਾ ਤਰਨ ਤਾਰਨ ਵਿੱਚ ਆਉਣ ਵਾਲੇ ਕਣਕ ਦੇ ਸੀਜ਼ਨ ਦੌਰਾਨ ਕਣਕ ਦੀ ਖਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਿਸ਼ੀਪਾਲ ਸਿੰਘ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਆੜ੍ਹਤੀਆਂ ਐਸੋਸੀਏਸ਼ਨ ਨਾਲ ਵਿਸ਼ੇਸ ਮੀਟਿੰਗ ਕੀਤੀ ਗਈ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਹਾਜ਼ਰ ਆੜ੍ਹਤੀਆਂ ਨੰੁ ਭਰੋਸਾ ਦਿਵਾਇਆ ਗਿਆ ਕਿ ਜ਼ਿਲ੍ਹੇ ਵਿੱਚ ਹਾੜੀ ਦੇ ਸੀਜ਼ਨ ਦੌਰਾਨ ਕਣਕ ਦੀ ਢੋਆ-ਢੁਆਈ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਲੈ ਕੇ ਢੋਆਈ ਦੀ ਟੈਂਡਰ ਪ੍ਰਕਿਰਿਆ ਨੂੰ ਪੂਰੇ ਪਾਰਦਰਸ਼ੀ ਤਰੀਕੇ ਨਾਲ ਕਰਵਾਉਣਾ ਯਕੀਨੀ ਬਣਾਇਆ ਜਾਵੇਗਾ।
ਕਣਕ ਦੀ ਢੋਆ-ਢੁਆਈ ਲਈ ਟੈਂਡਰ ਪ੍ਰਕਿਰਿਆ ਨੂੰ ਪੂਰੇ ਪਾਰਦਰਸ਼ੀ ਤਰੀਕੇ ਨਾਲ ਕਰਵਾਉਣਾ ਬਣਾਇਆ ਜਾਵੇਗਾ ਯਕੀਨੀ
ਇਸ ਦੌਰਾਨ ਆੜਤੀਆਂ ਐਸੋਸੀਏਸ਼ਨ ਵੱਲੋਂ ਵੀ ਡਿਪਟੀ ਕਮਿਸ਼ਨਰ ਨੰੁ ਵਿਸ਼ਵਾਸ ਦੁਆਇਆ ਗਿਆ ਕਿ ਉਹ ਜ਼ਿਲ੍ਹਾ ਪ੍ਰਸ਼ਾਸਨ ਨਾਲ ਹਰ ਕਿਸਮ ਦਾ ਮੁਕੰਮਲ ਸਹਿਯੋਗ ਕਰਨਗੇ ਤਾਂ ਜੋ ਕਿਸਾਨਾਂ ਨੂੰ ਆਪਣੀ ਜਿਣਸ ਵੇਚਣ ਸਮੇਂ ਕਿਸੇ ਕਿਸਮ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ।
ਇਸ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਕਣਕ ਦੀ ਖਰੀਦ ਪ੍ਰਕਿਰਿਆ ਨੰੁ ਸੁਚਾਰੁ ਢੰਗ ਨਾਲ ਚਲਾਉਣ ਲਈ ਜ਼ਿਲ੍ਹਾ ਮੰਡੀ ਅਫ਼ਸਰ ਨੂੰ ਹਦਾਇਤ ਕੀਤੀ ਗਈ ਕਿ ਹਰ ਇੱਕ ਮੰਡੀ ਵਿੱਚ ਝਗੜਾ ਨਿਪਟਾਊ ਕਮੇਟੀ ਦਾ ਗਠਨ ਕੀਤਾ ਜਾਵੇ, ਜਿਸ ਵਿੱਚ ਸਕੱਤਰ ਮਾਰਕੀਟ ਕਮੇਟੀ ਤੋਂ ਇਲਾਵਾ ਖਰੀਦ ਏਜੰਸੀ ਦੇ ਨੁਮਾਇੰਦੇ ਤੇ ਦੋ ਆੜਤੀਆਂ ਨੂੰ ਸ਼ਾਮਿਲ ਕੀਤਾ ਜਾਵੇ।
ਇਸ ਮੌਕੇ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਸ਼੍ਰੀਮਤੀ ਜਸਜੀਤ ਕੌਰ, ਸਹਾਇਕ ਕਮਿਸ਼ਨਰ ਜਨਰਲ ਸ੍ਰੀ ਪੁਨੀਤ ਕੁਮਾਰ ਸ਼ਰਮਾ ਅਤੇ ਜ਼ਿਲ੍ਹਾ ਮੰਡੀ ਅਫ਼ਸਰ ਸ੍ਰੀ ਹਰਜੋਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਆੜ੍ਹਤੀਆਂ ਐਸੋਸ਼ੀਏਸ਼ਨ ਦੇ ਨੁਮਾਇੰਦੇ ਹਾਜ਼ਰ ਸਨ।