ਪੰਜਾਬ ਸਰਕਾਰ ਨੇ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਦੀ ਕੀਤੀ ਪੱਕੀ ਛੁੱਟੀ

4677031
Total views : 5509537

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਗੁਰਨਾਮ ਸਿੰਘ ਲਾਲੀ 

ਮਨੀਸ਼ਾ ਗੁਲਾਟੀ ਨੂੰ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ, ਪੰਜਾਬ ਸਰਕਾਰ ਨੇ ਉਨ੍ਹਾਂ ਨੂੰ ਦਿੱਤੀ ਐਕਸਟੈਂਸ਼ਨ ਵਾਪਸ ਲੈ ਲਈ ਹੈ।ਮਹਿਲਾ ਕਮਿਸ਼ਨ ਪੰਜਾਬ ਦੀ ਚੇਅਰਪਰਸਨ ਦੇ ਅਹੁਦੇ ਤੋਂ ਮਨੀਸ਼ਾ ਗੁਲਾਟੀ ਨੂੰ ਹਟਾਉਣ ਲਈ ਪੰਜਾਬ ਸਰਕਾਰ ਨੇ ਰਾਹ ਪੱਧਰਾ ਕਰਦਿਆਂ ਹੋਇਆ ਕਾਂਗਰਸ ਸਰਕਾਰ ਵੱਲੋਂ ਮਿਆਦ ‘ਚ ਕੀਤੇ ਵਾਧੇ ਦੇ ਹੁਕਮ ਵਾਪਸ ਲੈ ਲਏ ਹਨ। ਇਹ ਵਾਧਾ ਕਰਨ ਦੇ ਹੁਕਮ 18 ਸਤੰਬਰ 2020 ਨੂੰ ਕਾਂਗਰਸ ਸਰਕਾਰ ਨੇ ਦਿੱਤੇ ਸਨ ਪਰ ਹੁਣ 7 ਮਾਰਚ 2023 ਨੂੰ ਪੰਜਾਬ ਦੇ ਸਮਾਜਿਕ ਸੁਰੱਖਿਆ ਅਤੇ ਵੂਮੈਨ ਤੇ ਚਾਈਲਡ ਵਿਕਾਸ ਮਹਿਕਮੇ ਦੇ ਅਡਿਸ਼ਨਲ ਚੀਫ਼ ਸੈਕਟਰੀ ਵੱਲੋਂ ਜਾਰੀ ਕੀਤੇ ਨੋਟੀਫਿਕੇਸ਼ਨ ਰਾਹੀਂ 2020 ਵਾਲੇ ਹੁਕਮ ਵਾਪਸ ਲੈ ਲਏ ਗਏ ਹਨ।

ਪੰਜਾਬ ਸਰਕਾਰ ਵਲੋ ਐਕਸਟੈਂਸ਼ਨ ਰੱਦ ਕਰਨ ਸਬੰਧੀ ਜਾਰੀ ਨੋਟੀਫੀਕੇਸ਼ਨ

 

 

Share this News