Total views : 5509811
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਸੁਖਮਿੰਦਰ ਸਿੰਘ ਗੰਡੀ ਵਿੰਡ
ਪੰਜਾਬ ਦੀ ਮਾਨ ਸਰਕਾਰ ਲਗਾਤਾਰ ਉਨ੍ਹਾਂ ਲੋਕਾਂ ਉਪਰ ਐਕਸ਼ਨ ਕਰ ਰਹੀ ਹੈ ਜਿੰਨਾ ਨੇ ਪਿਛਲੀਆਂ ਸਰਕਾਰਾਂ ਦੌਰਾਨ ਘਪਲੇ ਬਾਜੀ ਕੀਤੀ ਹੈ। ਮਾਨ ਸਰਕਾਰ ਲਗਾਤਾਰ ਪਿਛਲੀ ਕਾਂਗਰਸ ਸਰਕਾਰ ਦੌਰਾਨ ਜਿੰਨਾ ਭ੍ਰਿਸ਼ਟਾਚਾਰ ਕੀਤਾ ਸੀ ਉਨ੍ਹਾਂ ਤੇ ਵਿਜੀਲੈਂਸ ਰਾਹੀਂ ਸ਼ਿਕੰਜਾ ਕੱਸ ਰਹੀ ਹੈ। ਵਿਜੀਲੈਂਸ ਵਿਭਾਗ ਨੇ ਇੱਕ ਹੋਰ ਕਾਂਗਰਸੀ ਆਗੂ ਤੇ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਲਈ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਹੈ। ਮਿਲੀ ਜਾਣਕਾਰੀ ਮੁਤਾਬਕ ਕਾਂਗਰਸ ਸਰਕਾਰ ਵਿੱਚ ਰਹੇ ਵਿਧਾਇਕ ਤੇ ਵੇਅਰ ਹਾਊਸ ਦੇ ਸਾਬਕਾ ਚੇਅਰਮੈਨ ਕੁਲਦੀਪ ਸਿੰਘ ਵੈਦ ਦੇ ਲੁਧਿਆਣਾ ਸਥਿਤ ਘਰ ਵਿਜੀਲੈਂਸ ਨੇ ਰੇਡ ਕੀਤੀ ਹੈ।
ਸੂਤਰਾਂ ਮੁਤਾਬਕ ਵਿਜੀਲੈਂਸ ਅਧਿਕਾਰੀ ਪਿਛਲੇ ਕਈ ਮਹੀਨਿਆਂ ਤੋਂ ਵੈਦ ‘ਤੇ ਲਗਾਤਾਰ ਨਜ਼ਰ ਰੱਖ ਰਹੇ ਸਨ। ਵਿਜੀਲੈਂਸ ਅਧਿਕਾਰੀਆਂ ਨੇ ਠੋਸ ਸਬੂਤ ਮਿਲਣ ਤੋਂ ਬਾਅਦ ਹੀ ਅੱਜ ਵਿਜੀਲੈਂਸ ਨੇ ਵੈਦ ਦੀ ਸਰਾਭਾ ਨਗਰ ਸਥਿਤ ਰਿਹਾਇਸ਼ ‘ਤੇ ਛਾਪਾ ਮਾਰਿਆ ਹੈ।ਉਂਝ ਅਧਿਕਾਰੀਆਂ ਨੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ ਪਰ ਦੱਸਿਆ ਜਾ ਰਿਹਾ ਹੈ ਕਿ ਵਿਜੀਲੈਂਸ ਅਧਿਕਾਰੀ ਜਾਇਦਾਦ ਦੇ ਕਾਗਜ਼ਾਤ ਆਦਿ ਦੀ ਜਾਂਚ ਕਰ ਰਹੇ ਹਨ। ਇਸ ਦੇ ਨਾਲ ਹੀ ਅਧਿਕਾਰੀ ਕੁਝ ਬੈਂਕ ਖਾਤਿਆਂ ਦੀ ਪੜਤਾਲ ਵੀ ਕਰ ਰਹੇ ਹਨ।
ਦੱਸ ਦਈਏ ਕਿ ਕੁਲਦੀਪ ਵੈਦ ਇਸ ਤੋਂ ਪਹਿਲਾਂ ਵਧੀਕ ਡਿਪਟੀ ਕਮਿਸ਼ਨਰ ਵੀ ਰਹਿ ਚੁੱਕੇ ਹਨ। ਇਸ ਨਾਲ ਕਾਂਗਰਸ ਵਿੱਚ ਚੰਗੀ ਪਕੜ ਹੋਣ ਕਾਰਨ ਉਹ ਰਾਜਨੀਤੀ ਵਿੱਚ ਆ ਗਏ ਸੀ ਤੇ ਹਲਕਾ ਗਿੱਲ ਤੋਂ ਵਿਧਾਇਕ ਬਣੇ ਸੀ। ਫਿਲਹਾਲ ਵਿਜੀਲੈਂਸ ਅਧਿਕਾਰੀ ਜਾਂਚ ‘ਚ ਲੱਗੇ ਹੋਏ ਹਨ।