Total views : 5510112
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਦੌਰਾਨ ਉਹਨਾਂ ਦੀ ਸੁਰੱਖਿਆ ਵਿਚ ਕੁਤਾਹੀ ਨੂੰ ਲੈ ਕੇ ਸੁਪਰੀਮ ਕੋਰਟ ਦੇ ਸੇਵਾ ਮੁਕਤ ਜੱਜ ਇੰਦੂ ਮਲਹੋਤਰਾ ਵੱਲੋਂ ਸੌਂਪੀ ਰਿਪੋਰਟ ਦੇ ਆਧਾਰ ’ਤੇ ਪੰਜਾਬ ਸਰਕਾਰ ਤਤਕਾਲੀ ਮੁੱਖ ਸਕੱਤਰ ਅਨਿਰੁੱਧ ਤਿਵਾੜੀ ਤੇ ਤਤਕਾਲੀ ਡੀ ਜੀ ਪੀ ਐਸ ਚਟੋਪਾਧਿਆਏ ਸਮੇਤ 9 ਅਫਸਰਾਂ ਨੂੰ ਚਾਰਜਸ਼ੀਟ ਜਾਰੀ ਕਰੇਗੀ। ਇਸ ਬਾਰੇ ਮੁੱਖ ਸਕੱਤਰ ਵੀ ਕੇ ਜੰਜੂਆ ਨੇ ਸਿਫਾਰਸ਼ ਮੁੱਖ ਮੰਤਰੀ ਭਗਵੰਤ ਮਾਨ ਦੀ ਰਸਮੀ ਮਨਜ਼ੂਰੀ ਵਾਸਤੇ ਭੇਜੀ ਹੈ।
ਕੁਝ ਦਿਨ ਪਹਿਲਾਂ ਕੇਂਦਰੀ ਗ੍ਰਹਿ ਸਕੱਤਰ ਅਜੈ ਭੱਲਾ ਨੇ ਪੰਜਾਬ ਦੇ ਮੁੱਖ ਸਕੱਤਰ ਨੂੰ ਪੱਤਰ ਲਿਖ ਕੇ ਆਖਿਆ ਸੀ ਕਿ ਜਸਟਿਸ (ਰਿਟਾ) ਇੰਦੂ ਮਲਹੋਤਰਾ ਦੀ ਰਿਪੋਰਟ ਵਿਚ ਜਿਹੜੇ ਅਧਿਕਾਰੀਆਂ ਨੂੰ ਦੋਸ਼ੀ ਠਹਿਰਾਇਆ ਗਿਆ ਹੈ, ਉਹਨਾਂ ਵਿਰੁੱਧ ਕੀਤੀ ਗਈ ਕਾਰਵਾਈ ਬਾਰੇ ਸੂਚਿਤ ਕੀਤਾ ਜਾਵੇ ਅਤੇ ਇਹ ਵੀ ਦੱਸਿਆ ਜਾਵੇ ਕਿ ਇੰਨੀ ਦੇਰ ਕਿਉਂ ਹੋਈ। ਅਸਲ ਵਿਚ ਜਸਟਿਸ (ਰਿਟਾ) ਇੰਦੂ ਮਲਹੋਤਰਾ ਨੇ ਆਪਣੀ ਰਿਪੋਰਟ 6 ਮਹੀਨੇ ਪਹਿਲਾਂ ਸੌਂਪ ਦਿੱਤੀ ਸੀ ਪਰ ਪੰਜਾਬ ਸਰਕਾਰ ਨੇ ਉਸ ’ਤੇ ਕੋਈ ਕਾਰਵਾਈ ਨਹੀਂ ਕੀਤੀ।
ਹੁਣ ਗ੍ਰਹਿ ਵਿਭਾਗ 8 ਅਫਸਰਾਂ ਨੂੰ ਚਾਰਜਸ਼ੀਟ ਜਾਰੀ ਕਰੇਗਾ ਜਦੋਂ ਕਿ ਮੁੱਖ ਸਕੱਤਰ ਵੀ ਕੇ ਜੰਜੂਆ ਤਤਕਾਲੀ ਮੁੱਖ ਸਕੱਤਰ ਅਨਿਰੁੱਧ ਤਿਵਾੜੀ ਨੂੰ ਚਾਰਜਸ਼ੀਟ ਜਾਰੀ ਕਰਨਗੇ।ਸੁਰੱਖਿਆ ’ਚ ਕੁਤਾਹੀ ਦੇ ਮਾਮਲੇ ’ਚ ਸੁਪਰੀਮ ਕੋਰਟ ਦੀ ਜਾਂਚ ਕਮੇਟੀ ਨੇ ਪੰਜਾਬ ਦੇ ਮੌਕੇ ਦੇ ਮੁੱਖ ਸਕੱਤਰ ਅਨਿਰੁਧ ਤਿਵਾੜੀ ਅਤੇ ਸਾਬਕਾ ਪੁਲਿਸ ਡੀਜੀਪੀ ਸਿਧਾਰਥ ਚਟੋਪਾਧਿਆਏ ਤੋਂ ਇਲਾਵਾ ਏਡੀਜੀਪੀ ਨਰੇਸ਼ ਅਰੋੜਾ, ਜੀ ਨਾਗੇਸ਼ਵਰ ਰਾਵ ਏਡੀਜੀਪੀ ਸਾਈਬਰ ਕ੍ਰਾਈਮ, ਸੁਰਜੀਤ ਸਿੰਘ ਡੀਆਈਜੀ ਫਰੀਦਕੋਟ (ਹੁਣ ਸੇਵਾਮੁਕਤ), ਚਰਨਜੀਤ ਸਿੰਘ ਐੱਸਐੱਸਪੀ ਮੋਗਾ, ਰਾਕੇਸ਼ ਅਗਰਵਾਲ ਈਜੀ ਕਾਊਂਟਰ ਇੰਟੈਲੀਜੈਂਸ, ਇੰਦਰਬੀਰ ਸਿੰਘ ਡੀਆਈਜੀ ਫਿਰੋਜ਼ਪੁਰ, ਹਰਮਨਦੀਪ ਹੰਸ, ਐੱਸਐੱਸਪੀ ਫਿਰੋਜ਼ਪੁਰ ਨੂੰ ਜ਼ਿੰਮੇਵਾਰ ਠਹਿਰਾਇਆ ਗਿਆ ਹੈ।