





Total views : 5946864







Total views : 5946864ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ /ਗੁਰਨਾਮ ਸਿੰਘ ਲਾਲੀ
ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਸ੍ਰੀ ਹਰਪ੍ਰੀਤ ਸਿੰਘ ਸੂਦਨ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਅੰਮ੍ਰਿਤਸਰ ਦੇ ਦਿਹਾਤੀ ਏਰੀਏ ਵਿੱਚ ਦੋ ਪਹੀਆ ਵਾਹਨਾਂ ਤੇ ਮੂੰਹ ਢੱਕੇ ਸਵਾਰੀ ਕਰਨ ਤੇ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।

ਜਾਰੀ ਹੁਕਮ ਵਿੱਚ ਕਿਹਾ ਹੈ ਕਿ ਉਨਾਂ ਦੇ ਧਿਆਨ ਵਿੱਚ ਆਇਆ ਹੈ ਕਿ ਜਿਲ੍ਹਾ ਅੰਮ੍ਰਿਤਸਰ ਵਿੱਚ ਪਿਛਲੇ ਕੁੱਝ ਸਮੇਂ ਦੌਰਾਨ ਮੋਟਰ ਸਾਇਕਲ ਸਵਾਰਾਂ ਵੱਲੋਂ ਆਪਣੇ ਮੂੰਹ ਢੱਕ ਕੇ ਕਾਫੀ ਵਾਰਦਾਤਾਂ ਕੀਤੀਆਂ ਹਨ। ਇਸ ਤੋਂ ਇਲਾਵਾ ਮੂੱਹ ਢੱਕੇ ਦੋ ਪਹੀਆ ਵਾਹਨ ਸਵਾਰਾਂ ਵੱਲੋਂ ਆਮ ਲੁੱਟ ਖੋਹਾਂ ਦੀਆਂ ਵਾਰਦਾਤਾਂ ਲਗਾਤਾਰ ਕੀਤੀਆਂ ਜਾ ਰਹੀਆਂ ਹਨ। ਇਸ ਲਈ ਦੋ ਪਹੀਆ ਵਾਹਨਾਂ ਤੇ ਮੂੱਹ ਢੱਕੇ ਨੂੰ ਸਵਾਰੀ ਕਰਨ ਤੇ ਪੂਰਨ ਪਾਬੰਦੀ ਲਗਾਈ ਜਾਂਦੀ ਹੈ।