ਸੀਨੀਅਰ ਬਾਦਲ ਨੂੰ ਮਿਲੀ ਜਮਾਨਤ , ਜੂਨੀਅਰ ਬਾਦਲ ਦੀ ਹੋਈ ਅਗਾਂਊ ਜਮਾਨਤ ਦੀ ਅਰਜੀ ਰੱਦ

4677290
Total views : 5510068

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਫਰੀਦਕੋਟ/ਬਾਰਡਰ ਨਿਊਜ ਸਰਵਿਸ

ਫਰੀਦਕੋਟ ਦੀ ਅਦਾਲਤ ਨੇ ਕੋਟਕਪੁਰਾ ਫਾਇਰਿੰਗ ਕੇਸ ਵਿਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਅਗਾਉਂ ਜ਼ਮਾਨਤ ਦੇ ਦਿੱਤੀ ਹੈ ਜਦੋਂ ਕਿ ਸਾਬਕਾ ਡਿਪਟੀ ਮੁੱਖ ਮੰਤਰੀ ਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਾਉਂ ਜ਼ਮਾਨਤ ਅਰਜ਼ੀ ਖਾਰਜ ਕਰ ਦਿੱਤੀ ਹੈ।

ਕੋਟਕਪੂਰਾ ਗੋਲੀ ਕਾਂਡ ਵਿੱਚ ਮੁਲਜ਼ਮ ਵਜੋਂ ਨਾਮਜ਼ਦ ਹੋਣ ਤੋਂ ਬਾਅਦ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇਡਿਪਟੀ ਮੁੱਖ ਮੰਤਰੀ ਸੁਖਬੀਰ ਬਾਦਲ ਵੱਲੋਂ ਗ੍ਰਿਅਦਾਲਤੀ ਹਿਰਾਸਤ ਤੋਂ ਬਚਣ ਲਈ ਅਦਾਲਤ ਵਿੱਚ ਅਗਾਊਂ ਜ਼ਮਾਨਤ ਦੀ ਅਰਜ਼ੀ ਪਾਈ ਪਾਈ ਸੀ।

ਇਸ ਉੱਪਰ ਮੰਗਲਵਾਰ ਨੂੰ ਕਰੀਬ ਤਿੰਨ ਘੰਟੇ ਲੰਬੀ ਬਹਿਸ ਹੋਈ। ਐਡਿਸ਼ਨਲ  ਸੈਸ਼ਨ ਜੱਜ ਰਾਜੀਵ ਕਾਲੜਾ ਨੇ ਜ਼ਮਾਨਤ ਦੀਆਂ ਅਰਜ਼ੀਆਂ ਉੱਪਰ ਬਹਿਸ ਮੁਕੰਮਲ ਹੋਣ ਤੋਂ ਬਾਅਦ ਇਸ ਕੇਸ ਦੀ ਸੁਣਵਾਈ 15 ਮਾਰਚ ਤੱਕ ਮੁਲਤਵੀ ਕਰ ਦਿੱਤੀ ਸੀ।

ਜਾਂਚ ਟੀਮ ਨੇ ਕਿਹਾ ਕਿ ਸੀ ਜੇਕਰ ਪ੍ਰਕਾਸ਼ ਸਿੰਘ ਬਾਦਲ ਤੇ ਸੁਖਬੀਰ ਸਿੰਘ ਬਾਦਲ ਨੂੰ ਜ਼ਮਾਨਤ ’ਤੇ ਰਿਹਾਅ ਕੀਤਾ ਜਾਂਦਾ ਹੈ ਤਾਂ ਇਸ ਨਾਲ ਮੁਕੱਦਮੇ ਅਤੇ ਇਸ ਦੇ ਗਵਾਹਾਂ ਉੱਪਰ ਪ੍ਰਭਾਵ ਪੈਣ ਦਾ ਖਦਸ਼ਾ ਹੈ। ਸਾਬਕਾ ਮੁੱਖ ਮੰਤਰੀ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਆਰ.ਐੱਸ. ਚੀਮਾ ਨੇ ਅਦਾਲਤ ਨੂੰ ਦੱਸਿਆ ਸੀ ਕਿ ਮੁਲਜ਼ਮ ਪੜਤਾਲ ਦੌਰਾਨ ਤਿੰਨ ਵਾਰ ਵਿਸ਼ੇਸ਼ ਜਾਂਚ ਟੀਮ ਸਾਹਮਣੇ ਪੇਸ਼ ਹੋ ਚੁੱਕੇ ਹਨ ਅਤੇ ਉਨ੍ਹਾਂ ਨੇ ਪੜਤਾਲ ਦੌਰਾਨ ਪੂਰਾ ਸਹਿਯੋਗ ਕੀਤਾ ਹੈ।

ਜੇਕਰ ਚੱਲਦੇ ਮੁਕੱਦਮੇ ਤੱਕ ਮੁਲਜ਼ਮਾਂ ਨੂੰ ਜ਼ਮਾਨਤ ਦੇ ਦਿੱਤੀ ਜਾਵੇ ਤਾਂ ਉਹ ਕੇਸ ਦਾ ਸਾਹਮਣਾ ਕਰਨ ਲਈ ਤਿਆਰ ਹਨ। ਹਾਲਾਂਕਿ ਅਦਾਲਤ ਨੇ ਪ੍ਰਕਾਸ਼ ਸਿੰਘ ਬਾਦਲ ਨੂੰ ਇਸ ਮਾਮਲੇ ਵਿਚ ਅਗਾਊਂ ਜਮਾਨਤ ਦੇ ਦਿੱਤੀ ਹੈ।ਸੁਖਬੀਰ ਸਿੰਘ ਬਾਦਲ ਨੂੰ ਝਟਕਾ ਦਿੰਦਿਆਂ ਅਦਾਲਤ ਨੇ ਅਗਾਊਂ ਜ਼ਮਾਨਤ ਦੀ ਅਰਜੀ ਰੱਦ ਕਰ ਦਿੱਤੀ ਹੈ।

 

 

Share this News