ਨਵੇਂ ਸੈਸ਼ਨ ਦੌਰਾਨ ਸਰਕਾਰੀ ਸਕੂਲਾਂ ਵਿੱਚ ਹੋਰ ਦਾਖਲਾ ਵਧਾਉਣ ਲਈ ਕੀਤਾ ਪ੍ਰੇਰਿਤ – ਸਤਿਨਾਮ ਸਿੰਘ ਬਾਠ

4677290
Total views : 5510066

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਤਰਨ ਤਾਰਨ /ਲਾਲੀ ਕੈਰੋ, ਬੱਬੂ ਬੰਡਾਲਾ

ਸਿੱਖਿਆ ਮੰਤਰੀ ਸ੍ਰ ਹਰਜੋਤ ਸਿੰਘ ਬੈਂਸ ਵੱਲੋਂ ਸਰਕਾਰੀ ਸਕੂਲਾਂ ਵਿੱਚ ਦਾਖਲੇ ਵਧਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਪਿਛਲੇ ਦਿਨੀਂ ਸਿੱਖਿਆ ਵਿਭਾਗ ਅਤੇ ਅਧਿਆਪਕ ਸਹਿਬਾਨ ਦੇ ਸਹਿਯੋਗ ਸਦਕਾ ਇੱਕ ਹੀ ਦਿਨ ਵਿੱਚ ਇੱਕ ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ਦਾਖਲ ਕਰਨ ਦਾ ਰਿਕਾਰਡ ਕਾਇਮ ਕੀਤਾ ਗਿਆ ਸੀ ।

ਉਹਨਾਂ ਪ੍ਰਾਈਵੇਟ ਸਕੂਲ ਮੁਖੀਆਂ ਨੂੰ ਹਿਦਾਇਤ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਦੀਆਂ ਫੀਸਾਂ “ਫੀਸ ਰੈਗੂਲੇਟਰੀ ਕਮਿਸ਼ਨ” ਅਨੁਸਾਰ ਹੀ ਰੱਖੀਆਂ ਜਾਣ ਅਤੇ ਵਿਦਿਆਰਥੀਆਂ ਨੂੰ ਕਿਤਾਬਾਂ ਅਤੇ ਵਰਦੀ ਸਕੂਲ ਤੋਂ ਹੀ ਖਰੀਦਣ ਲਈ ਪਾਬੰਦ ਨਾ ਕੀਤਾ ਜਾਵੇ

ਇਸ ਉਪਰਾਲੇ ਨੂੰ ਲਗਾਤਾਰ ਜਾਰੀ ਰਖਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ੍ਰ ਸਤਿਨਾਮ ਸਿੰਘ ਬਾਠ ਨੇ ਸਮੂਹ ਸਕੂਲ ਮੁਖੀਆਂ ਅਤੇ ਅਧਿਆਪਕਾਂ ਨੂੰ ਆਪਣੇ ਪੱਧਰ ਤੇ ਵੱਧ ਤੋਂ ਵੱਧ ਮਿਹਨਤ ਕਰਕੇ ਸਰਕਾਰੀ ਸਕੂਲਾਂ ਵਿੱਚ ਦਾਖਲਾ ਵਧਾਉਣ ਲਈ ਪ੍ਰੇਰਿਤ ਕੀਤਾ ਤਾਂ ਜੋ ਪਹਿਲੀ ਅਪ੍ਰੈਲ ਤੋਂ ਸ਼ੁਰੂ ਹੋ ਰਹੇ ਨਵੇਂ ਸ਼ੈਸ਼ਨ ਦਾ ਆਰੰਭ ਬਿਹਤਰੀਨ ਤਰੀਕੇ ਨਾਲ ਹੋ ਸਕੇ । ਉਹਨਾਂ ਕਿਹਾ ਕਿ 20 ਮਾਰਚ ਤੋਂ ਬੋਰਡ ਦੀਆਂ ਪ੍ਰੀਖਿਆਵਾਂ ਦੁਬਾਰਾ ਸ਼ੁਰੂ ਹੋ ਰਹੀਆਂ ਹਨ ਜਿਸ ਲਈ ਉਹਨਾਂ ਸਮੂਹ ਅਧਿਆਪਕ ਸਹਿਬਾਨ ਅਤੇ ਵਿਦਿਆਰਥੀਆਂ ਨੂੰ ਮਾਨਸਿਕ ਤੌਰ ਤੇ ਤਿਆਰ ਰਹਿਣ ਦੀ ਅਪੀਲ ਕੀਤੀ ।

ਇਸ ਮੌਕੇ ਉਹਨਾਂ ਪ੍ਰਾਈਵੇਟ ਸਕੂਲ ਮੁਖੀਆਂ ਨੂੰ ਹਿਦਾਇਤ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਦੀਆਂ ਫੀਸਾਂ “ਫੀਸ ਰੈਗੂਲੇਟਰੀ ਕਮਿਸ਼ਨ” ਅਨੁਸਾਰ ਹੀ ਰੱਖੀਆਂ ਜਾਣ ਅਤੇ ਵਿਦਿਆਰਥੀਆਂ ਨੂੰ ਕਿਤਾਬਾਂ ਅਤੇ ਵਰਦੀ ਸਕੂਲ ਤੋਂ ਹੀ ਖਰੀਦਣ ਲਈ ਪਾਬੰਦ ਨਾ ਕੀਤਾ ਜਾਵੇ । ਜੇਕਰ ਅਜਿਹਾ ਕਿਤੇ ਵੀ ਧਿਆਨ ਵਿੱਚ ਆਇਆ ਤਾਂ ਨਿਯਮਾਂ ਅਨੁਸਾਰ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਇਸ ਮੌਕੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ੍ਰ ਗੁਰਬਚਨ ਸਿੰਘ ਲਾਲੀ ਅਤੇ ਸ੍ਰ ਤਰਸੇਮ ਸਿੰਘ ਹਾਜਰ ਸਨ ।

Share this News