Total views : 5509747
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਗੁਰਨਾਮ ਸਿੰਘ ਲਾਲੀ
ਸ਼੍ਰੋਮਣੀ ਪੰਥ ਅਕਾਲੀ ਦਲ ਬੁੱਢਾ ਦਲ ਦੇ 6 ਵੇਂ ਮੁੱਖੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਤਤਕਾਲੀ ਜਥੇਦਾਰ ਸਿੰਘ ਸਾਹਿਬ ਜਥੇਦਾਰ ਬਾਬਾ ਫੂਲਾ ਸਿੰਘ ਅਕਾਲੀ ਦੀ ਦੂਜੀ ਸ਼ਹੀਦੀ ਸ਼ਤਾਬਦੀ ਸਮੇਂ ਸੋਨੇ ਦੇ ਤਮਗੇ ਨਾਲ ਸਨਮਾਨਿਤ ਕਰਨ ਤੇ ਪੰਥ ਪ੍ਰਸਿੱਧ ਢਾਡੀ ਗਿ ਤਰਸੇਮ ਸਿੰਘ ਮੋਰਾਂਵਾਲੀ ਨੇ ਜਥੇਦਾਰ ਬਾਬਾ ਬਲਬੀਰ ਸਿੰਘ 96ਵੇਂ ਕਰੋੜੀ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਧੰਨਵਾਦ ਕੀਤਾ ਹੈ। ਗਿਆਨੀ ਮੋਰਾਂਵਾਲੀ ਨੂੰ ਇਹ ਸਨਮਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁੱਖੀ ਜਥੇਦਾਰ ਬਾਬਾ ਬਲਬੀਰ ਸਿੰਘ 96ਵੇਂ ਕਰੋੜੀ ਨੇ ਦਿੱਤਾ। ਗਿਆਨੀ ਮੋਰਾਂਵਾਲੀ ਨੇ ਕਿਹਾ ਕਿ ਜਥੇਦਾਰ ਬਾਬਾ ਫੂਲਾ ਸਿੰਘ ਜੀ ਦੀ ਸ਼ਹੀਦੀ ਸ਼ਤਾਬਦੀ ਦੇ ਸਮਾਗਮ ਸਮੇਂ ਪੰਥਕ ਸਟੇਜ ਤੋਂ ਸਨਮਾਨ ਹੋਣਾ ਉਨ੍ਹਾ ਲਈ ਮਾਣ ਵਾਲੀ ਗੱਲ ਹੈ।
ਸਿੱਖ ਪੰਥ ਦੀ ਚੜ੍ਹਦੀ ਕਲਾ ਲਈ ਸਾਨੂੰ ਇੱਕ ਜੋਤ ਹੋਣਾ ਪਵੇਗਾ:-ਜਥੇਦਾਰ ਮੋਰਾਂਵਾਲੀ
ਉਨ੍ਹਾ ਕਿਹਾ ਕਿ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁੱਖੀ ਬਾਬਾ ਬਲਬੀਰ ਸਿੰਘ ਪੰਥ ਦੇ ਢਾਡੀ, ਕਵੀਸ਼ਰਾਂ ਤੇ ਵਿਦਵਾਨਾਂ ਦਾ ਸਦਾ ਸਤਿਕਾਰ ਕਰਦੇ ਹਨ ਅਤੇ ਸਮੇਂ ਸਮੇਂ ਵੱਡੇ ਮਾਣ ਬਖਸ਼ਦੇ ਹਨ। ਉਨ੍ਹਾ ਕਿਹਾ ਕਿ ਇਸ ਇਤਿਹਾਸਕ ਮੌਕੇ ਉਨ੍ਹਾ ਦੇ ਜਥੇ ਨੂੰ ਸੋਨੇ ਦੇ ਤਮਗੇ ਨਾਲ ਸਨਮਾਨਿਤ ਕੀਤਾ ਗਿਆ ਜਿਸ ਲਈ ਉਹ ਬਾਬਾ ਬਲਬੀਰ ਸਿੰਘ 96 ਵੇਂ ਕਰੋੜੀ ਅਤੇ ਦਲ ਪੰਥ ਦੇ ਸਦਾ ਧੰਨਵਾਦੀ ਹਨ। ਉਨ੍ਹਾ ਕਿਹਾ ਕਿ ਅਜਿਹੇ ਸਨਮਾਨ ਨਾਲ ਜੱਥਿਆਂ ਵਿੱਚ ਉਤਸ਼ਾਹ ਵਧਦਾ ਹੈ ਅਤੇ ਉਹ ਹੋਰ ਤਨਦੇਹੀ ਨਾਲ ਪੰਥਕ ਸੇਵਾਵਾਂ ਲਈ ਤਤਪਰ ਹੁੰਦੇ ਹਨ, ਜਥੇਦਾਰ ਮੋਰਾਂਵਾਲੀ ਨੇ ਕਿਹਾ ਕਿ ਅੱਜ ਸਿੱਖ ਪੰਥ ਵਿੱਚ ਵਖਰੇਵਾਂ ਪਾ ਕੇ ਲਗਾਤਾਰ ਕੀਤੀਆਂ ਜਾ ਰਹੀਆਂ ਨਾ ਸਹਿਣਯੋਗ ਘਟਨਾਵਾਂ ਨੂੰ ਮੁੱਖ ਰੱਖਦਿਆਂ ਦੁਨੀਆਂ ਭਰ ਦੇ ਸਿੱਖਾਂ ਨੂੰ ਇਕਜੁੱਟ ਹੋ ਕੇ ਸਿੱਖੀ ਦੇ ਪ੍ਰਚਾਰ-ਪ੍ਰਸਾਰ ਲਈ ਇੱਕ ਪਲੇਟ ਫਾਰਮ ਤੇ ਇਕੱਠੇ ਹੋਣਾ ਪਵੇਗਾ ਤਾਂ ਜੋ ਨਸ਼ਿਆਂ ਦੇ ਵਗਦੇ ਦਰਿਆ ਨੂੰ ਠੱਲ੍ਹ ਪਾਉਣ ਲਈ ਸਾਨੂੰ ਸਾਰੇ ਪੰਜਾਬੀਆਂ ਨੂੰ ਇੱਕ ਮੁੱਠ ਹੋ ਕੇ ਹੰਭਲਾ ਮਾਰਨਾ ਪਵੇਗਾ ਉਨ੍ਹਾਂ ਕਿਹਾ ਕਿ ਸਿੱਖ ਜਰਨੈਲਾਂ ਦੀਆਂ ਆਉਣ ਵਾਲੇ ਦਿਨਾਂ ਵਿਚ ਆਉਣ ਵਾਲੀਆਂ ਸ਼ਤਾਬਦੀਆਂ ਸਾਨੂੰ ਸਾਰਿਆਂ ਨੂੰ ਇੱਕ ਮੁੱਠ ਹੋ ਕੇ ਵੱਡੀ ਪੱਧਰ ਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਚਾਹੀਦੀਆਂ ਹਨ ਤਾਂ ਜੋ ਸਾਡੀ ਨਵੀਂ ਪੀੜੀ ਜੋ ਕਿ ਅਜੇ ਵੀ ਸਿੱਖ ਇਤਿਹਾਸ ਦੇ ਵਿਰਸੇ ਤੋਂ ਵਾਂਝਾ ਹੈ ਉਸ ਨੂੰ ਸਾਡੇ ਵੱਡ-ਵਡੇਰਿਆਂ ਵੱਲੋਂ ਸਿੱਖੀ ਦੇ ਪ੍ਰਚਾਰ-ਪ੍ਰਸਾਰ ਲਈ ਕਿਤੇ ਵਡਮੁੱਲੇ ਕੰਮਾਂ ਤੋਂ ਜਾਣੂ ਹੋ ਸਕਣ ਇਸ ਮੌਕੇ ਮੰਜੀ ਸਾਹਿਬ ਦੀਵਾਨ ਹਾਲ ਸ੍ਰੀਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਓ ਐਸ ਡ ਸਤਬੀਰ ਸਿੰਘ, ਸਕੱਤਰ ਸ ਪਰਤਾਪ ਸਿੰਘ, ਸਕੱਤਰ ਬਲਵਿੰਦਰ ਸਿੰਘ ਕਾਹਲਵਾ, ਵਧੀਕ ਸਕੱਤਰ ਬਿਜੈ ਸਿੰਘ, ਸਤਨਾਮ ਸਿੰਘ ਮਾਗਾਸਰਾਏ, ਸਾਬਕਾ ਮੈਨੇਜਰ ਦਰਬਾਰ ਸਾਹਿਬ ਜਸਵਿੰਦਰ ਸਿੰਘ ਦੀਨਪੁਰ, ਕਰਤਾਰ ਸਿੰਘ ਚੋਹਲਾ ਸਾਹਿਬ, ਸੁਪਰੀਡੈਂਟ ਰਜਿੰਦਰ ਸਿੰਘ ਰੂਬੀ ਅਟਾਰੀ, ਮਲਕੀਅਤ ਸਿੰਘ ਸੁਪਰੀਡੈਂਟ ਹਾਜ਼ਰ ਸਨ ।