Total views : 5509522
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਚੰਡੀਗੜ੍/ਬਾਰਡਰ ਨਿਊਜ ਸਰਵਿਸ
ਪੰਜਾਬ ਵਿਚ ਹਾਲਾਤ ਪੂਰੀ ਤਰ੍ਹਾਂ ਕਾਬੂ ਹੇਠ ਹਨ। ਅੱਜ ਪੰਜਾਬ ਪੁਲਿਸ ਦੇ ਆਈਜੀ ਸੁਖਚੈਨ ਸਿੰਘ ਗਿੱਲ ਨੇ ਪ੍ਰੈਸ ਕਾਨਫ਼ਰੰਸ ਕਰ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਹਾਲੇ ਤੱਕ ਫਰਾਰ ਹੈ ਅਤੇ ਉਸ ਦੀ ਗ੍ਰਿਫਤਾਰ ਲਈ ਥਾਂ-ਥਾਂ ਉਤੇ ਛਾਪੇਮਾਰੀ ਕੀਤੀ ਜਾ ਰਹੀ ਹੈ।
ਹਾਲੇ ਤੱਕ 114 ਵਿਅਕਤੀਆਂ ਨੂੰ ਗ੍ਰਿਫਤਾਰੀ ਹੋ ਚੁੱਕੀ ਹੈ ਜਦੋਕਿ 10 ਹਥਿਆਰ ਸਮੇਤ 430 ਜ਼ਿੰਦਾ ਕਾਰਤੂਸ ਕੀਤੇ ਹਨ ਬਰਾਮਦ
ਸ. ਗਿੱਲ ਨੇ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਦੇ ਪੰਜ ਸਾਥੀਆਂ ਖਿਲਾਫ ਐਨਐਸਏ ਲਾਇਆ ਹੈ ਅਤੇ ਅੰਮ੍ਰਿਤਪਾਲ ਸਿੰਘ ਦੇ ਗ੍ਰਿਫਤਾਰ ਤੋਂ ਬਾਅਦ ਉਸ ਉਤੇ ਐਨਐਸਐਸ ਲਾਇਆ ਜਾ ਸਕਦਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਿਸੇ ਵੀ ਅਫ਼ਵਾਹ ਜਾਂ ਝੂਠੀ ਖ਼ਬਰ ’ਤੇ ਯਕੀਨ ਨਾ ਕੀਤਾ ਜਾਵੇ। ਜੋ ਵੀ ਵਿਅਕਤੀ ਗਲਤ ਖ਼ਬਰ ਫੈਲਾਏਗਾ ਉਨ੍ਹਾਂ ਸ਼ਰਾਰਤੀ ਅਨਸਰਾਂ ਖ਼ਿਲਾਫ਼ ਪੁਲਿਸ ਵਲੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਚੈਨਲਾਂ ਨੂੰ ਅਪੀਲ ਕੀਤੀ ਕਿ ਬਿਨਾਂ ਤੱਥਾਂ ਤੋਂ ਕੋਈ ਵੀ ਖ਼ਬਰ ਨਾ ਚਲਾਈ ਜਾਵੇ।
ਆਈਜੀ ਗਿੱਲ ਨੇ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਖਿਲਾਫ 6 ਕੇਸ ਦਰਜ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਹਾਲੇ ਤੱਕ 114 ਵਿਅਕਤੀਆਂ ਨੂੰ ਗ੍ਰਿਫਤਾਰੀ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ 10 ਹਥਿਆਰ ਸਮੇਤ 430 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ।ਦੱਸ ਦਈਏ ਕਿ ਬੀਤੀ ਦੇਰ ਰਾਤ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ ਨੂੰ ਵੀ ਆਸਾਮ ਦੀ ਡਿੱਬਰੂਗੜ੍ਹ ਜੇਲ੍ਹ ਭੇਜ ਦਿੱਤਾ ਗਿਆ ਹੈ। ਹਰਜੀਤ ਸਿੰਘ ਤੇ ਅੰਮ੍ਰਿਤਪਾਲ ਸਿੰਘ ਦੇ ਡਰਾਈਵਰ ਨੇ ਜਲੰਧਰ ‘ਚ ਪੁਲਿਸ ਅੱਗੇ ਆਤਮ ਸਮਰਪਣ ਕਰ ਦਿੱਤਾ। ਇਸ ਮਗਰੋਂ ਹਰਜੀਤ ਸਿੰਘ ਨੂੰ ਡਿੱਬਰੂਗੜ੍ਹ ਲਿਜਾਇਆ ਜਾ ਰਿਹਾ ਹੈ।