Total views : 5506384
Total views : 5506384
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਚੰਡੀਗੜ੍ਹ/ਬੀ.ਐਨ.ਈ ਬਿਊਰੋ
ਕੋਟਕਪੂਰਾ ਗੋਲੀ ਕਾਂਡ ਮਾਮਲੇ ਵਿਚ ਹਾਈਕੋਰਟ ਤੋਂ ਸੁਖਬੀਰ ਸਿੰਘ ਬਾਦਲ ਨੂੰ ਵੱਡੀ ਰਾਹਤ ਮਿਲੀ ਹੈ। ਹਾਈਕੋਰਟ ਨੇ ਉਨ੍ਹਾਂ ਦੀ ਅਗਾਊਂ ਜਮਾਨਤ ਮਨਜ਼ੂਰ ਕਰ ਲਈ ਹੈ।
ਦੱਸ ਦਈਏ ਕਿ ਕੋਟਕਪੂਰਾ ਗੋਲੀ ਕਾਂਡ ਵਿਚ ਅਦਾਲਤ ਦੇ ਸੰਮਨ ਮਿਲਣ ਮਗਰੋਂ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਅਗਾਊਂ ਜ਼ਮਾਨਤ ਲਈ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਸੀ ।ਇਸ ਤੋਂ ਪਹਿਲਾਂ ਫ਼ਰੀਦਕੋਟ ਦੀ ਅਦਾਲਤ ਨੇ ਸੁਖਬੀਰ ਬਾਦਲ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਸੀ। ਅਦਾਲਤ ਨੇ ਸੁਖਬੀਰ ਸਿੰਘ ਬਾਦਲ ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਨੋਟਿਸ ਜਾਰੀ ਕਰਕੇ 23 ਮਾਰਚ ਨੂੰ ਅਦਾਲਤ ਵਿਚ ਨਿੱਜੀ ਤੌਰ ’ਤੇ ਪੇਸ਼ ਹੋਣ ਲਈ ਕਿਹਾ ਹੈ। ਪ੍ਰਕਾਸ਼ ਸਿੰਘ ਬਾਦਲ ਨੂੰ ਅਗਾਊਂ ਜ਼ਮਾਨਤ ਮਿਲ ਚੁੱਕੀ ਹੈ,ਹੁਣ ਹਾਈਕੋਰਟ ਨੇ ਸਰਕਾਰ ਨੂੰ ਇਸ ਮਾਮਲੇ ਵਿਚ ਸਟੇਟ ਰਿਪੋਰਟ ਦਾਖ਼ਲ ਕਰਨ ਲਈ ਕਿਹਾ ਹੈ।