





Total views : 5620224








ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਚੰਡੀਗੜ੍ਹ/ਬੀ.ਐਨ.ਈ ਬਿਊਰੋ
ਅੱਜ ਇਕ ਪੱਤਰਕਾਰ ਸੰਮੇਲਨ ‘ਚ ਆਈਜੀ ਹੈੱਡ ਕੁਆਰਟਰ ਸੁਖਚੈਨ ਸਿੰਘ ਗਿੱਲ ਨੇ ਵੱਡਾ ਖੁਲਾਸਾ ਕਰਦਿਆਂ ਹੋਇਆ ਕਿਹਾ ਕਿ, ਅੰਮ੍ਰਿਤਪਾਲ ਸਿੰਘ ਦੇ ਖਿਲਾਫ਼ ਐਨਐਸਏ ਲਗਾ ਦਿੱਤਾ ਗਿਆ ਹੈ। ਪੁਲਿਸ ਨੇ ਖੁਲਾਸਾ ਕੀਤਾ ਕਿ, ਅੰਮ੍ਰਿਤਪਾਲ ਭੇਸ ਬਦਲ ਕੇ ਭੱਜਿਆ ਹੈ। ਉਨ੍ਹਾਂ ਕਿਹਾ ਕਿ, ਬਰੀਜ਼ਾ ਕਾਰ ਬਰਾਮਦ ਕਰ ਲਈ ਗਈ ਹੈ।
ਪੁਲਿਸ ਮੁਤਾਬਿਕ ਫੜੇ ਗਏ ਅੰਮ੍ਰਿਤਪਾਲ ਦੇ ਸਾਥੀਆਂ ਨੇ ਦੱਸਿਆ ਕਿ, ਅੰਮ੍ਰਿਤਪਾਲ ਨੇ ਨੰਗਲ ਲੰਬੀਆ ਪਿੰਡ ਦੇ ਗੁਰਦੁਆਰਾ ਸਾਹਿਬ ਵਿਚ ਕਪੜੇ ਬਦਲੇ ਅਤੇ ਮੋਟਰਸਾਈਕਲ ‘ਤੇ ਸਵਾਰ ਹੋ ਕੇ ਭੇਸ ਬਦਲ ਕੇ ਭੱਜ ਗਿਆ। ਉਨ੍ਹਾਂ ਕਿਹਾ ਕਿ, ਅੰਮ੍ਰਿਤਪਾਲ ਨੁੰ ਗ੍ਰਿਫਤਾਰ ਕਰਨ ਦੇ ਲਈ ਲਗਾਤਾਰ ਛਾਪੇਮਾਰੀ ਜਾਰੀ ਹੈ।
