ਪੰਜਾਬ ਪੁਲਿਸ ਨੇ ਸੂਬੇ ਵਿੱਚ ਅਮਨ-ਸ਼ਾਂਤੀ ਨੂੰ ਭੰਗ ਕਰਨ ਵਾਲੇ 154 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ: ਆਈ.ਜੀ.ਪੀ. ਸੁਖਚੈਨ ਗਿੱਲ

4674133
Total views : 5505106

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ

ਮੁੱਖ ਮੰਤਰੀ  ਭਗਵੰਤ ਮਾਨ ਵੱਲੋਂ ਪੰਜਾਬ ਵਿੱਚ ਅਮਨ-ਕਾਨੂੰਨ ਨੂੰ ਕਾਇਮ ਰੱਖਣ ਲਈ ਸੂਬਾ ਸਰਕਾਰ ਦੀ ਕਾਰਵਾਈ ਦਾ ਸਮਰਥਨ ਕਰਨ ਲਈ ਸੂਬੇ ਦੇ ਲੋਕਾਂ ਦਾ ਧੰਨਵਾਦ ਕਰਨ ਤੋਂ ਕੁਝ ਘੰਟੇ ਬਾਅਦ, ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈ.ਜੀ.ਪੀ.) ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ ਨੇ ਸੂਬੇ ਵਿੱਚ ਸਥਿਤੀ ਪੂਰੀ ਤਰ੍ਹਾਂ ਸਥਿਰ ਅਤੇ ਕਾਬੂ ਵਿੱਚ ਹੋਣ ਦਾ ਭਰੋਸਾ ਦਿੱਤਾ ਹੈ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੰਜਾਬ ਅਤੇ ਪੂਰੇ ਦੇਸ਼ ਤੋਂ ਕਈ ਫੋਨ ਆਏ ਹਨ, ਜਿਨ੍ਹਾਂ ਨੇ ਪੰਜਾਬ ਦੀ ਜਵਾਨੀ ਨੂੰ ਬਚਾਉਣ ਲਈ ਉਨ੍ਹਾਂ ਦਾ ਧੰਨਵਾਦ ਕੀਤਾ ਹੈ।

 ਪੰਜਾਬ ਅਤੇ ਵਿਦੇਸ਼ਾਂ ’ਚ ਵਸਦੇ ਲੋਕਾਂ ਨੇ ਪੰਜਾਬ ਵਿੱਚ ਕਾਨੂੰਨ , ਵਿਵਸਥਾ  ਵਿਗਾੜਨ ਦੀ ਕੋਸ਼ਿਸ਼ ਕਰਨ ਵਾਲਿਆਂ ਵਿਰੁੱਧ ਕਾਰਵਾਈ ਦਾ ਕੀਤਾ ਸਮਰਥਨ


ਆਈ.ਜੀ.ਪੀ. ਸੁਖਚੈਨ ਸਿੰਘ ਗਿੱਲ ਨੇ  ਦੱਸਿਆ ਕਿ ਸੂਬੇ ਵਿੱਚ ਅਮਨ-ਸ਼ਾਂਤੀ ਨੂੰ ਭੰਗ ਕਰਨ ਦੇ ਦੋਸ਼ ਹੇਠ ਕੁੱਲ 154 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਭਗੌੜੇ ਹੋਏ ਅੰਮ੍ਰਿਤਪਾਲ ਸਿੰਘ ਵਿਰੁੱਧ ਲੁੱਕਆਊਟ ਸਰਕੂਲਰ (ਐੱਲ.ਓ.ਸੀ.) ਅਤੇ ਗੈਰ-ਜ਼ਮਾਨਤੀ ਵਾਰੰਟ (ਐਨ.ਬੀ.ਡਬਲਿਊ.) ਜਾਰੀ ਕਰ ਦਿੱਤਾ ਗਿਆ ਹੈ ਅਤੇ ਉਸ ਦੀ ਗ੍ਰਿਫਤਾਰੀ ਲਈ ਨਿਰੰਤਰ ਯਤਨ ਜਾਰੀ  ਹਨ। ਉਨ੍ਹਾਂ ਕਿਹਾ ਕਿ ਇਸ ਕਾਰਵਾਈ ਵਿੱਚ ਪੰਜਾਬ ਪੁਲਿਸ ਨੂੰ ਦੂਜੇ ਰਾਜਾਂ ਅਤੇ ਕੇਂਦਰੀ ਏਜੰਸੀਆਂ ਦਾ ਪੂਰਾ ਸਹਿਯੋਗ ਮਿਲ ਰਿਹਾ ਹੈ।
 ਆਈਜੀਪੀ ਨੇ ਇਹ ਵੀ ਦੱਸਿਆ ਕਿ ਮੁਹਾਲੀ ਵਿਖੇ ਧਰਨਾ ਵੀ ਚੁੱਕ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ 37 ਵਿਅਕਤੀਆਂ ਨੂੰ ਇਹਤਿਆਤਨ  ਹਿਰਾਸਤ ਵਿੱਚ ਲਿਆ ਗਿਆ ਹੈ।

Share this News