ਐਸ.ਡੀ.ਐਮ ਪੱਟੀ ਅਮਨਪ੍ਰੀਤ ਸਿੰਘ ਗਿੱਲ ਨੇ ਇਲਾਕੇ ਵਿੱਚ ਅਮਨ ਸਾਂਤੀ ਬਣਾਈ ਰੱਖਣ ਲਈ ਵੱਖ ਵੱਖ ਰਾਜਸੀ ਤੇ ਧਾਰਮਿਕ ਆਗੂਆਂ ਨਾਲ ਕੀਤੀ ਮੀਟਿੰਗ

4674752
Total views : 5506043

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਪੱਟੀ/ਕੁਲਾਰਜੀਤ ਸਿੰਘ

ਡਿਪਟੀ ਕਮਿਸ਼ਨਰ ਤਰਨ ਤਾਰਨ ਸ: ਰਿਸ਼ੀਪਾਲ ਸਿੰਘ ਦੇ ਨਿਰਦੇਸ਼ਾ ਤੇ ਸ: ਅਮਨਪ੍ਰੀਤ ਸਿੰਘ ਗਿੱਲ਼ ਐਸ.ਡੀ.ਐਮ ਪੱਟੀ ਤੇ ਭਿੱਖੀ ਵਿੰਡ ਨੇ ਇਲਾਕੇ ਵਿੱਚ ਅਮਨ ਸਾਂਤੀ ਬਣਾਈ ਰੱਖਣ ਲਈ  ਪੱਟੀ ਅਤੇ ਭਿੱਖੀਵਿੰਡ ਇਲਾਕੇ ਦੇ ਵੱਖ ਵੱਖ ਧਾਰਮਿਕ, ਰਾਜਨੀਤਿਕ, ਸਮਾਜ-ਸੇਵੀ ਸੰਸਥਾਵਾਂ ਅਤੇ ਹੋਰ ਮੋਹਤਬਰ ਪਤਵੰਤਿਆਂ ਨਾਲ ਅੱਜ ਆਪਣੇ ਦਫਤਰ ਵਿੱਚ ਮੀਟਿੰਗ ਕਰਦਿਆਂ ਅਪੀਲ ਕੀਤੀ ਕਿ ਕਿਸੇ ਵੀ ਤਰਾਂ ਦੀ ਅਫਵਾਹ ‘ਤੇ ਯਕੀਨ ਨਾ ਕੀਤਾ ਜਾਵੇ ਅਤੇ ਕਿਸੇ ਵੀ ਸੂਚਨਾ ਨੂੰ ਸੋਸ਼ਲ ਮੀਡੀਆ ਜਾਂ ਅਜਿਹੇ ਹੀ ਕਿਸੇ ਹੋਰ ਸਾਧਨ ਰਾਹੀ ਬਿਨਾਂ ਤੱਥਾਂ ਤੋਂ ਅੱਗੇ ਭੇਜਣ ਤੋਂ ਗੁਰੇਜ਼ ਕੀਤਾ ਜਾਵੇ। ਇਸ ਮੌਕੇ ਉਨਾਂ ਨਾਲ ਸਰਬਜੀਤ ਸਿੰਘ ਥਿੰਦ ਤਹਿਸੀਲਦਾਰ ਪੱਟੀ, ਕਰਨਪਾਲ ਸਿੰਘ ਰਿਆੜ ਨਾਇਬ ਤਹਿਸੀਲਦਾਰ ਵੀ ਹਾਜ਼ਰ ਸਨ।

ਇਸ ਦੌਰਾਨ ਐੱਸਡੀਐੱਮ ਪੱਟੀ ਨੇ ਆਖਿਆ ਕਿ ਤਹਿਸੀਲ ਅੰਦਰ ਅਮਨ ਸ਼ਾਂਤੀ ਬਣਾਈ ਰੱਖਣਾ ਹਰੇਕ ਵਿਅਕਤੀ ਦੀ ਨੈਤਿਕ ਜ਼ਿੰਮੇਵਾਰੀ ਹੈ। ਜਿਸ ਲਈ ਸਾਨੂੰ ਆਪਣੇ ਆਲੇ ਦੁਆਲੇ ਲੋਕਾਂ ਨੂੰ ਝੂਠੀਆਂ ਅਫ਼ਵਾਹਾਂ ਫੈਲਾਉਣ ਤੋਂ ਸੁਚੇਤ ਕਰਨਾ ਚਾਹੀਦਾ ਹੈ। ਉਨਾਂ ਕਿਹਾ ਕਿ ਇਲਾਕੇ ‘ਚ ਅਮਨ ਸ਼ਾਂਤੀ, ਭਾਈਚਾਰਕ ਸਾਂਝ ਤੇ ਏਕਤਾ ਨੂੰ ਬਰਕਰਾਰ ਰੱਖਣ ਵਿਚ ਸਭ ਦਾ ਸਹਿਯੋਗ ਜ਼ਰੂਰੀ ਹੈ। ਇਲਾਕੇ ਵਿਚ ਡਰ ਜਾਂ ਭੈਅ ਵਾਲੀ ਕੋਈ ਵੀ ਸਥਿਤੀ ਨਹੀਂ ਹੈ ਤੇ ਜਨ ਜੀਵਨ ਆਮ ਵਾਂਗ ਚੱਲ ਰਿਹਾ ਹੈ। ਏਕਤਾ ਵਿਚ ਹੀ ਅਨੇਕਤਾ ਹੈ ਤੇ ਸਾਨੂੰ ਸਭ ਧਰਮਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ, ਕੋਈ ਵੀ ਧਰਮ ਕਿਸੇ ਵੀ ਧਰਮ ਨਾਲ ਵੈਰ ਵਿਰੋਧਤਾ ਰੱਖਣੀ ਨਹੀਂ ਸਿਖਾਉਂਦਾ। ਇਸ ਮੌਕੇ ਪਵਨ ਕੁਮਾਰ ਜੈਨ ਪ੍ਰਧਾਨ ਮਹਾਂਵੀਰ ਜੈਨ ਸਭਾ, ਗੁਰਦੇਵ ਸਿੰਘ ਸੋਨੂੰ ਚੀਮਾ, ਯੰਗ ਸਿੰਘ, ਡਾ. ਸਲਮਾਨ ਖਾਨ, ਵਰੁਣਦੀਪ ਸਿੰਘ ਪ੍ਰਧਾਨ ਰੈਵੀਨਿਓ ਪਟਵਾਰ ਯੂਨੀਅਨ ਪੱਟੀ, ਸੂਰਜ ਪ੍ਰਕਾਸ਼, ਹਰਪ੍ਰਰੀਤ ਸਿੰਘ, ਗੁਰਸੇਵਕ ਸਿੰਘ ਸਮੇਤ ਵੱਖ ਵੱਖ ਧਾਰਮਿਕ, ਰਾਜਨੀਤਿਕ, ਸਮਾਜ ਸੇਵੀ ਸੰਸਥਾਵਾਂ ਅਤੇ ਹੋਰ ਮੋਹਤਬਰ ਵਿਅਕਤੀ ਹਾਜ਼ਰ ਸਨ।

Share this News