Total views : 5506338
Total views : 5506338
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਫ਼ਰੀਦਕੋਟ/ਬੀ.ਐਨ.ਈ ਬਿਊਰੋ
ਐਸ ਆਈ ਟੀ ਵੱਲੋਂ ਪੇਸ਼ ਚਾਰਜਸ਼ੀਟ ਕੋਟਕਪੂਰਾ ਗੋਲੀਕਾਂਡ ਮਾਮਲੇ ਵਿਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਤਤਕਾਲੀ ਐਸ.ਐਸ.ਪੀ. ਸੁਖਮੰਦਰ ਸਿੰਘ ਮਾਨ ਫਰੀਦਕੋਟ ਅਦਾਲਤ ਵਿੱਚ ਪੇਸ਼ ਹੋਏ। ਉਨ੍ਹਾਂ ਖਿਲਾਫ ਕੋਟਕਪੂਰਾ ਗੋਲੀਕਾਂਡ ਦੀ ਸਾਜ਼ਿਸ਼ ਰਚਣ ਦਾ ਦੋਸ਼ ਹੈ।
ਹਾਈਕੋਰਟ ਦੇ ਆਦੇਸ਼ਾ ਤੇ ਭਰੇ 5-5 ਲੱਖ ਰੁਪਏ ਦੇ ਜਮਾਨਤੀ ਬਾਂਡ
ਫ਼ਰੀਦਕੋਟ ਦੀ ਅਦਾਲਤ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਉਪ ਮੁੱਖ ਮੰਤਰੀ ਨੂੰ 23 ਮਾਰਚ ਨੂੰ ਅਦਾਲਤ ਵਿੱਚ ਪੇਸ਼ ਹੋਣ ਲਈ ਸੰਮਨ ਜਾਰੀ ਕੀਤੇ ਸਨ। ਅੱਜ ਦੋਵੇਂ ਬਾਦਲ ਫਰੀਦਕੋਟ ਦੀ ਅਦਾਲਤ ਵਿੱਚ ਪੇਸ਼ ਹੋ ਗਏ ਹਨ ।ਅਦਾਲਤ ਵਲੋ ਤਿੰਨਾਂ ਦੇ ਜ਼ਮਾਨਤੀ ਬਾਂਡ ਮਨਜ਼ੂਰ ਕਰਦੇ ਹੋਏ ਉਨ੍ਹਾਂ ਨੂੰ ਚਲਾਨ ਦੀਆਂ ਕਾਪੀਆਂ ਦੇਣ ਦੇ ਹੁਕਮ ਦਿੱਤੇ ਗਏ।