Total views : 5506872
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਗੁਰਨਾਮ ਸਿੰਘ ਲਾਲੀ
ਸਰਬੱਤ ਖ਼ਾਲਸਾ ਵਲੋਂ ਥਾਪੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਅਤੇ ਹੋਰ ਸਿੱਖ ਆਗੂਆਂ ਨੇ ਪੰਜਾਬ ਵਿਚ ਸਿੱਖ ਨੌਜਵਾਨਾਂ ਦੀ ਫ਼ੜੋ-ਫ਼ੜਾਈ ਅਤੇ ਉਨ੍ਹਾਂ ’ਤੇ ਐਨ. ਐਸ. ਏ. ਵਰਗੀਆਂ ਧਾਰਾਵਾਂ ਲਾਏ ਜਾਣ ਦੀ ਨਿੰਦਾ ਕਰਦਿਆਂ ਕਿਹਾ ਹੈ ਕਿ ਜਲਦੀ ਹੀ ਸਿੱਖ ਜਥੇਬੰਦੀਆਂ ਦਾ ਇਕ ਉੱਚ ਪੱਧਰੀ ਵਫ਼ਦ ਇਸ ਮਾਮਲੇ ਵਿਚ ਮੁੱਖ ਮੰਤਰੀ ਪੰਜਾਬ ਨੂੰ ਮਿਲੇਗਾ। ਮੁੱਖ ਮੰਤਰੀ ਦੀ ਆਲੋਚਨਾ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਵਾਸੀਆਂ ਤੋਂ ਵੋਟਾਂ ਲੈਣ ਤੋਂ ਬਾਅਦ ਮੁੱਖ ਮੰਤਰੀ ਕੇਂਦਰੀ ਸਰਕਾਰ ਦਾ ਹੱਥ ਠੋਕਾ ਬਣ ਚੁਕਿਆ ਹੈ।
ਸਿੱਖ ਨੌਜਵਾਨਾਂ ਦੀ ਫੜੋ ਫੜਾਈ ਦੀ ਕੀਤੀ ਨਿੰਦਾ
ਸਰਬੱਤ ਖ਼ਾਲਸਾ ਵਲੋਂ ਥਾਪੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਅਤੇ ਹੋਰ ਸਿੱਖ ਆਗੂਆਂ ਨੇ ਪੰਜਾਬ ਵਿਚ ਸਿੱਖ ਨੌਜਵਾਨਾਂ ਦੀ ਫ਼ੜੋ-ਫ਼ੜਾਈ ਅਤੇ ਉਨ੍ਹਾਂ ’ਤੇ ਐਨ. ਐਸ. ਏ. ਵਰਗੀਆਂ ਧਾਰਾਵਾਂ ਲਾਏ ਜਾਣ ਦੀ ਨਿੰਦਾ ਕਰਦਿਆਂ ਕਿਹਾ ਹੈ ਕਿ ਜਲਦੀ ਹੀ ਸਿੱਖ ਜਥੇਬੰਦੀਆਂ ਦਾ ਇਕ ਉੱਚ ਪੱਧਰੀ ਵਫ਼ਦ ਇਸ ਮਾਮਲੇ ਵਿਚ ਮੁੱਖ ਮੰਤਰੀ ਪੰਜਾਬ ਨੂੰ ਮਿਲੇਗਾ। ਮੁੱਖ ਮੰਤਰੀ ਦੀ ਆਲੋਚਨਾ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਵਾਸੀਆਂ ਤੋਂ ਵੋਟਾਂ ਲੈਣ ਤੋਂ ਬਾਅਦ ਮੁੱਖ ਮੰਤਰੀ ਕੇਂਦਰੀ ਸਰਕਾਰ ਦਾ ਹੱਥ ਠੋਕਾ ਬਣ ਚੁਕਿਆ ਹੈ।ਭਾਈ ਮੋਖਮ ਸਿੰਘ,ਭਾਈ ਵੱਸਣ ਸਿੰਘ ਜਫਰਵਾਲ,ਭਾਈ ਜਰਨੈਲ ਸਿੰਘ ਸਖੀਰਾ,ਭਾਈ ਸਤਨਾਮ ਸਿੰਘ ਮਨਾਵਾਂ,ਭਾਈ ਬਲਵੰਤ ਸਿੰਘ ਗੋਪਾਲਾ,ਸਿਕੰਦਰ ਸਿੰਘ ਵਰਾਣਾ, ਪਰਮਜੀਤ ਸਿੰਘ ਜਗਿਆਣੀ,ਅੰਮ੍ਰਿਤਪਾਲ ਸਿੰਘ ਬੁੱਟਰ,ਜਗਦੀਪ ਸਿੰਘ ਭੁੱਲਰ ਆਦਿ ਵੀ ਹਾਜਰ ਸਨ।