ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ 23ਅਪਰੈਲ ਨੂੰ ਮੁਰਾਦਪੁਰਾ ਵਿਖੇ ਲਗਾਇਆ ਜਾਏਗਾ ਅੱਖਾਂ ਦੀ ਜਾਂਚ ਦਾ ਕੈਂਪ

4675425
Total views : 5507114

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਕੈਂਪ ਦਾ ਉਦਘਾਟਨ ਹਲਕਾ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਕਰਨਗੇ

ਤਰਨਤਾਰਨ/ਲਾਲੀ ਕੈਰੋ, ਬੱਬੂ ਬੰਡਾਲਾ

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੈਨੇਜਿੰਗ ਟਰੱਸਟੀ ਡਾ. ਐਸ.ਪੀ. ਸਿੰਘ ਓਬਰਾਏ ਦੀ ਅਗਵਾਈ ਹੇਠ ਸਰਬ ਸਾਂਝੀਵਾਲਤਾ ਸੇਵਕ ਸਭਾ ਤਰਨਤਾਰਨ ਵੱਲੋਂ 23 ਅਪ੍ਰੈਲ ਨੂੰ ਗੁਰਦੁਆਰਾ ਸ਼੍ਰੋਮਣੀ ਅਮਰ ਸ਼ਹੀਦ ਬਾਬਾ ਜੀਵਨ ਸਿੰਘ, ਮੁਰਾਦਪੁਰਾ ਵਿਖੇ ਅੱਖਾਂ ਦੀ ਜਾਂਚ ਦਾ ਕੈਂਪ ਲਗਾਇਆ ਜਾਵੇਗਾ। ਇਸ ਸਬੰਧੀ ਮੀਟਿੰਗ ਟਰੱਸਟ ਦੇ ਕਾਰਜਕਾਰਨੀ ਮੈਂਬਰ ਧਰਮਬੀਰ ਸਿੰਘ ਮਲਹਾਰ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਸਰਬ ਸਾਂਝੀਵਾਲਤਾ ਸੇਵਕ ਸਭਾ ਦੇ ਪ੍ਰਧਾਨ ਸਾਹਿਬ ਸਿੰਘ ਮੁਰਾਦਪੁਰਾ, ਅਮਨਦੀਪ ਸਿੰਘ ਸ਼ਫੀਪੁਰ, ਸੁਖਵੰਤ ਸਿੰਘ ਖਾਲਸਾ, ਹਰਵਿੰਦਰ ਸਿੰਘ ਸੋਨੂੰ ਨੇ ਹਿੱਸਾ ਲਿਆ।

ਸਰਬ ਸਾਂਝੀਵਾਲਤਾ ਸੇਵਕ ਸਭਾ ਦੇ ਸਹਿਯੋਗ ਨਾਲ ਲੱਗਣ ਵਾਲੇ ਕੈਂਪ ਦੀਆਂ ਤਿਆਰੀਆਂ ਸ਼ੁਰੂ


ਉਨ੍ਹਾਂ ਦੱਸਿਆ ਕਿ ਲੁਧਿਆਣਾ ਦੇ ਪ੍ਰਸਿੱਧ ਸ਼ੰਕਰਾ ਆਈ ਕੇਅਰ ਹਸਪਤਾਲ ਦੀ ਟੀਮ ਵੱਲੋਂ ਜ਼ਰੂਰਤਮੰਦ ਮਰੀਜਾਂ ਦੀ ਅੱਖਾਂ ਦੀ ਜਾਂਚ ਕੀਤੀ ਜਾਵੇਗੀ। ਜਾਂਚ ਦੌਰਾਨ ਆਪ੍ਰੇਸ਼ਨ ਰਨ ਵਾਲੇ ਮਰੀਜਾਂ ਦੀ ਰਜਿਸਟ੍ਰੇਸ਼ਨ ਹੋਵੇਗੀ। ਉਕਤ ਮਰੀਜਾਂ ਨੂੰ ਮੌਕੇ ’ਤੇ ਲੁਧਿਆਣਾ ਦੇ ਹਸਪਤਾਲ ਵਿਖੇ ਲਿਜਾ ਕੇ ਅੱਖਾਂ ਦੇ ਮੁਫ਼ਤ ਆਪ੍ਰੇਸ਼ਨ ਕੀਤੇ ਜਾਣਗੇ। ਪੰਜਵੀ ਪਾਤਸ਼ਾਹੀ ਸ੍ਰੀ ਗੁਰੂ ਅਰਜੁਨ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਉਕਤ ਕੈਂਪ ਦੌਰਾਨ ਮਰੀਜਾਂ ਦੇ ਆਪ੍ਰੇਸ਼ਨ ਦਾ ਖ਼ਰਚ, ਦਵਾਈਆਂ, ਆਉਣ-ਜਾਣ ਦਾ ਖ਼ਰਚ ਅਤੇ ਆਉਣ-ਜਾਣ ਦਾ ਪ੍ਰਬੰਧ ਸਰਬੱਤ ਦਾ ਭਲਾ ਟਰੱਸਟ ਵੱਲੋਂ ਕੀਤਾ ਜਾਵੇਗਾ। ਕੈਂਪ ਦਾ ਲਾਭ ਲੈਣ ਲਈ ਇਲਾਕੇ ਭਰ ਦੇ ਲੋਕਾਂ ਨੂੰ ਅਪੀਲ ਕਰਦਿਆਂ ਧਰਮਬੀਰ ਸਿੰਘ ਮਲਹਾਰ ਨੇ ਕਿਹਾ ਕਿ ਆਧਾਰ ਕਾਰਡ ਸਮੇਤ ਪੁੱਜਣ ਵਾਲੇ ਮਰੀਜਾਂ ਦੀ ਰਜਿਸਟ੍ਰੇਸ਼ਨ ਤੋਂ ਬਾਅਦ ਉਨ੍ਹਾਂ ਨੂੰ ਲੋੜ ਮੁਤਾਬਿਕ ਦਵਾਈਆਂ ਆਦਿ ਵੀ ਮੁਹੱਈਆ ਕਰਵਾਈਆ ਜਾਣਗੀਆ। ਕੈਂਪ ਦਾ ਉਦਘਾਟਨ ਹਲਕਾ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਕਰਨਗੇ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ

Share this News