ਪੰਜਾਬ ਵਿਚ ਕਾਨੂੰਨ ਵਿਵਸਥਾ ਬੁਰੀ ਤਰਾਂ ਹੋਈ ਫੇਲ ਹੋਣ ਨਾਲ ਅਮਨ ਕਾਨੂੰਨ ਦੇ ਹਾਲਤ ਬਣੇ ਚਿੰਤਾਜਨਕ-ਰਵਿੰਦਰ ਬ੍ਰਹਮਪੁਰਾ

4675713
Total views : 5507557

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਗੁਰਨਾਮ ਸਿੰਘ ਲਾਲੀ

ਇਹਨੀ ਦਿਨੀਂ ਪੰਜਾਬ ਵਿੱਚ ਵੱਧ ਰਹੀਆ ਮਾਰੂ ਅਤੇ ਹਿੰਸਕ ਘਟਨਾਵਾਂ ਦੇ ਕਾਰਨ ਪੰਜਾਬ ਵਿਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਫੇਲ੍ਹ ਹੁੰਦੀ ਦਿਖਾਈ ਦੇ ਰਹੀ ਹੈ ਜਿਸ ਦੇ ਚਲਦਿਆਂ ਪੰਜਾਬ ਦੇ ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਵੱਲੋਂ ਹਲਕਾ ਖਡੂਰ ਸਾਹਿਬ ਤੋਂ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ ਅਤੇ ਕਿਹਾ ਕਿ ਪਿਛਲੇ ਕੁਝ ਦਿਨਾਂ ਤੋਂ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਦਹਿਸ਼ਤ ਅਤੇ ਤਣਾਅ ਦਾ ਮਾਹੌਲ ਸਿਰਜਿਆ ਜਾ ਰਿਹਾ ਹੈ ਅਤੇ ਜਾਣ-ਬੁੱਝ ਕੇ ਬੇਕਸੂਰ ਸਿੱਖ ਨੌਜਵਾਨਾਂ ਨੂੰ ਸ਼ਿਕਾਰ ਬਣਾਇਆ ਜਾ ਰਿਹਾ ਹੈ।

ਅਕਾਲੀ ਦਲ ਵਲੋ ਮੁਫਤ ਕਾਨੂੰਨੀ ਸਹਾਇਤਾ ਦੇਣ ਲਈ ਵਕੀਲਾਂ ਦੇ ਪੈਨਲ ਦੇ ਗਠਨ ਦਾ ਫੈਸਲਾ ਸ਼ਲਾਘਾਯੋਗ

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੀ ਸਿੱਖ ਵਿਰੋਧੀ ਕਾਂਗਰਸ ਸਰਕਾਰ ਦੇ ਰਾਹ ਤੇ ਚੱਲ ਪਈ ਹੈ ਅਤੇ ਆਪਣੀਆਂ ਗੰਦੀਆਂ ਨੀਤੀਆ ਨਾਲ ਸਿੱਖਾਂ ਵਿੱਚ ਭੈਅ ਦਾ ਮਾਹੌਲ ਬਨਾਉਣ ਦੀ ਕੋਸ਼ਿਸ਼ ਕਰ ਰਹੀ ਹੈ ਜਿਸ ਕਰਕੇ ਅੱਜ ਦੇ ਹਾਲਾਤ ਪੰਜਾਬ ਦੇ ਕਾਲੇ ਦੌਰ ਦੀ ਯਾਦ ਤਾਜ਼ਾ ਕਰਵਾ ਰਹੇ ਹਨ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤੇ ਪੰਜਾਬ ਪੁਲਿਸ ਕੁਝ ਨੋਜਵਾਨਾਂ ਨੂੰ ਗਿਫ਼ਤਾਰ ਕਰਕੇ ੳਹਨਾ ਤੇ ਐਨ. ਐਸ. ਏ ਲਗਾ ਕੇ ਆਸਾਮ ਦੀ ਡਿਬਰੂਗੜ੍ਹ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਕਰ ਦਿੱਤਾ ਗਿਆ ਹੈ। ੳਹਨਾ ਕਿਹਾ ਕਿ ਐਨ. ਐਸ. ਏ ਦੇਸ਼ ਹੀ ਨਹੀਂ ਬਲਕਿ ਪੂਰੀ ਦੁਨੀਆ ਦਾ ਸਭ ਤੋਂ ਕਾਲਾ ਕਾਨੂੰਨ ਮੰਨਿਆ ਜਾਂਦਾ ਹੈ।

ਆਪ ਦੀ ਪੰਜਾਬ ਸਰਕਾਰ ਵੀ ਕਾਂਗਰਸ ਦੇ ਰਾਹ ਤੁਰੀ

ਇਸ ਮੌਕੇ ਉਨ੍ਹਾਂ ਕਿਹਾ ਪੰਜਾਬ ਵਿਚ ਸਿੱਖ ਨੌਜਵਾਨਾਂ ਨੂੰ ਨਿਸ਼ਾਨਾ ਬਣਾਉਣਾ ਇਕ ਵਾਰ ਫਿਰ ਦੁਨੀਆਂ ਭਰ ਦੇ ਸਿੱਖ ਭਾਈਚਾਰੇ ਵਿੱਚ ਭਾਰੀ ਚਿੰਤਾ ਹੈ। ਉਹਨਾਂ ਕਿਹਾ ਕਿ ਪੰਜਾਬ ਦੇ ਲੋਕਾਂ ਵਿੱਚ ਜਾਨਬੂਝ ਕੇ ਡੱਰ ਦਾ ਮਾਹੌਲ ਪੈਦਾ ਕਿਤਾ ਜਾ ਰਿਹਾ ਹੈ। ਜਿਸ ਕਰਕੇ ਪੰਜਾਬ ਦੇ ਹਾਲਾਤ ਬੇਹੱਦ ਚਿੰਤਾਜਨਕ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸ਼ਾਂਤੀ, ਭਾਈਚਾਰਕ ਸਾਂਝ ਅਤੇ ਵਿਕਾਸ ਦੀ ਲੋੜ ਹੈ। ਇਸ ਇਸ ਮੌਕੇ ਆਪ ਸਰਕਾਰ ਨੂੰ ਕਰੜੇ ਹੱਥੀਂ ਲੈਂਦਿਆਂ ਬੇਕਸੂਰ ਸਿੱਖ ਨੌਜਵਾਨਾਂ ਖਾਸਤੌਰ ਤੇ ਅੰਮ੍ਰਿਤਧਾਰੀ ਨੌਜਵਾਨਾਂ ਖਿਲਾਫ ਸਿਰਫ ਸ਼ੱਕ ਦੇ ਅਧਾਰ ਗੈਰ ਸੰਵਿਧਾਨਕ ਤਰੀਕੇ ਵਰਤਣ ਤੇ ਉਨ੍ਹਾਂ ਦੀ ਅੰਨ੍ਹੇਵਾਹ ਗ੍ਰਿਫਤਾਰੀ ਕਰਨ ਦੀ ਜ਼ੋਰਦਾਰ ਨਿਖੇਧੀ ਕੀਤੀ। ਇਸ ਮੌਕੇ ਉਨ੍ਹਾਂ ਮੰਗ ਕੀਤੀ ਕਿ ਚੱਲ ਰਹੇ ਮਾੜੇ ਦੌਰ ਵਿਚ ਗ੍ਰਿਫਤਾਰ ਕੀਤੇ ਸਾਰੇ ਬੇਕਸੂਰ ਸਿੱਖ ਨੌਜਵਾਨ ਰਿਹਾਅ ਕੀਤੇ ਜਾਣ। ਇਸ ਮੌਕੇ ਉਨ੍ਹਾਂ ਇਸ ਮਾਮਲੇ ਸੰਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਬਣਾਈ ਗਈ ਮੁਫਤ ਕਾਨੂੰਨੀ ਸਾਲਾਹਕਾਰ ਕਮੇਟੀ ਦਾ ਖਾਸ ਤੌਰ ਤੇ ਧੰਨਵਾਦ ਕੀਤਾ।

Share this News