ਥਾਣਾਂ ਛੇਹਰਟਾ ਦੀ ਪੁਲਿਸ ਨੇ 65 ਗ੍ਰਾਮ ਹੈਰੋਇਨ ਸਮੇਤ ਦੋ ਦੋਸ਼ੀ ਕੀਤੇ ਕਾਬੂ

4675713
Total views : 5507557

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਛੇਹਰਟਾ/ਜਸਕਰਨ ਸਿੰਘ

ਮੁੱਖ ਅਫਸਰ ਥਾਣਾ ਛੇਹਰਟਾ ਅੰਮ੍ਰਿਤਸਰ, ਇੰਸਪੈਕਟਰ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਐਸ.ਆਈ ਬਲਵਿੰਦਰ ਸਿੰਘ ਇੰਚਾਰਜ਼ ਪੁਲਿਸ ਚੌਕੀ ਗੁਰੂ ਕੀ ਵਡਾਲੀ ਸਮੇਤ ਪੁਲਿਸ ਪਾਰਟੀ ਵੱਲੋ ਗਸ਼ਤ ਦੌਰਾਨ ਮੌੜ ਖਾਪੜ ਖੇੜੀ,ਨੇੜੇ ਗੁਰੂ ਕੀ ਵਡਾਲੀ ਵਿਖੇ ਚੈਕਿੰਗ ਕਰਦੇ ਸਮੇਂ ਦੋਸ਼ੀ ਅਰਸ਼ਦੀਪ ਸਿੰਘ ਅਤੇ ਕੁਲਬੀਰ ਸਿੰਘ ਨੂੰ 01 ਮੋਟਰਸਾਈਕਲ ਸਮੇਤ ਕਾਬੂ ਕਰਕੇ ਇਹਨਾਂ ਪਾਸੋਂ 65 ਗ੍ਰਾਮ ਹੈਰੋਇੰਨ ਬ੍ਰਾਮਦ ਕੀਤੀ ਗਈ।

ਗ੍ਰਿਫਤਾਰ ਦੋਸ਼ੀਆਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ ਅਤੇ ਇਹਨਾਂ ਪਾਸੋਂ ਬਾਰੀਕੀ ਨਾਲ ਪੁੱਛਗਿੱਛ ਕੀਤੀ ਜਾਵੇਗੀ। ਮੁਕੱਦਮਾ ਦੀ ਤਫਤੀਸ਼ ਜਾਰੀ ਹੈ।

Share this News