





Total views : 5915274







Total views : 5915274ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਤਰਨਤਾਰਨ/ਜਸਕਰਨ ਸਿੰਘ
ਸੀ.ਆਈ.ਏ ਸਟਾਫ ਤਰਨਤਾਰਨ ਦੀ ਟੀਮ ਨੂੰ ਵੱਡੀ ਸਫਲਤਾ ਮਿਲੀ ਹੈ। ਟੀਮ ਨੇ ਸ਼ਨੀਵਾਰ ਰਾਤ ਜੰਡਿਆਲਾ ਗੁਰੂ ਮਾਰਗ ‘ਤੇ ਨਾਕਾਬੰਦੀ ਦੌਰਾਨ ਇਕ ਕਾਰ ‘ਚ ਸਵਾਰ ਦੋ ਨਸ਼ਾ ਤਸਕਰਾਂ ਨੂੰ ਕਾਬੂ ਕਰਕੇ 4 ਕਿਲੋ ਹੈਰੋਇਨ, 2.60 ਲੱਖ ਰੁਪਏ ਦੀ ਡਰੱਗ ਮਨੀ ਅਤੇ ਦੋ ਪਿਸਤੌਲ ਬਰਾਮਦ ਕੀਤੇ ਹਨ।ਪੁਲਿਸ ਨੇ ਇਸ ਬਾਬਤ ਥਾਣਾ ਸਦਰ ਤਰਨਤਾਰਨ ਵਿਖੇ ਮਾਮਲਾ ਦਰਜ ਕਰ ਦੋਵਾਂ ਮੁਲਜ਼ਮਾਂ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰਨ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਮੁਤਾਬਕ ਬਰਾਮਦ ਕੀਤੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ 20 ਕਰੋੜ ਰੁਪਏ ਦੱਸੀ ਜਾ ਰਹੀ ਹੈ।
ਤਲਾਸ਼ੀ ਦੌਰਾਨ ਬਰਾਮਦ ਹੋਏ 4 ਕਿਲੋ ਹੈਰੋਇਨ, 2.60 ਲੱਖ ਰੁਪਏ ਦੀ ਡਰੱਗ ਮਨੀ, ਦੋ ਪਿਸਤੌਲ (45 ਬੋਰ) ਅਤੇ 18 ਕਾਰਤੂਸ
ਜ਼ਿਲ੍ਹੇ ਦੇ ਐੱਸ. ਐੱਸ. ਪੀ ਗੁਰਮੀਤ ਸਿੰਘ ਚੌਹਾਨ ਨੇ ਦੱਸਿਆ ਕਿ ਸੀ. ਆਈ. ਏ ਸਟਾਫ਼ ਤਰਨਤਾਰਨ ਦੇ ਇੰਸਪੈਕਟਰ ਪ੍ਰਭਜੀਤ ਸਿੰਘ ਨੇ ਗੁਪਤ ਸੂਚਨਾ ਦੇ ਅਧਾਰ ਉੱਪਰ ਵਰਨਾ ਕਾਰ ‘ਚ ਸਵਾਰ ਮੁਲਾਜ਼ਮ ਸੁਰਜੀਤ ਸਿੰਘ ਪੁੱਤਰ ਦਵਿੰਦਰ ਸਿੰਘ ਅਤੇ ਗਗਨਦੀਪ ਸਿੰਘ ਉਰਫ਼ ਗਗਨ ਪੁੱਤਰ ਸਕੱਤਰ ਸਿੰਘ ਦੋਵੇਂ ਵਾਸੀ ਪਿੰਡ ਧੁੰਨ ਢਾਏ ਵਾਲਾ ਜ਼ਿਲ੍ਹਾ ਤਰਨ ਤਾਰਨ ਪਾਸੋਂ 4 ਕਿਲੋ ਹੈਰੋਇਨ, 2 ਲੱਖ 60 ਹਜ਼ਾਰ ਰੁਪਏ ਡਰੱਗ ਮਨੀ, 2 ਪਿਸਤੌਲ 45 ਬੋਰ, 18 ਰੌਂਦ ਅਤੇ ਇਕ ਵਰਨਾ ਕਾਰ ਬਰਾਮਦ ਕੀਤੀ ਹੈ।